19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਿਟੀ ਵਿਕਾਸ ਮੰਚ ਮਲੋਟ ਦੀ ਮੀਟਿੰਗ

ਮਲੋਟ, 19 ਅਗਸਤ (ਪਾਟਿਲ)-ਸਿਟੀ ਵਿਕਾਸ ਮੰਚ ਮਲੋਟ ਦੀ ਮੀਟਿੰਗ ਕਨਵੀਨਰ ਡਾ. ਸੁਖਦੇਵ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਹੋਈ।

Ad Position 21
No active advertisement
ਕੋਟਕਪੂਰਾ ਦੇ ਫ਼ੋਟੋਗ੍ਰਾਫ਼ਰ ਵਰਡ ਫ਼ੋਟੋਗ੍ਰਾਫ਼ੀ ਡੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾ ਕੇ ਮਨਾਉਂਦੇ ਹੋਏ। ਅਜੀਤ ਤਸਵੀਰ 20-08-2026
ਮਲੋਟ, 19 ਅਗਸਤ (ਪਾਟਿਲ)-ਸਿਟੀ ਵਿਕਾਸ ਮੰਚ ਮਲੋਟ ਦੀ ਮੀਟਿੰਗ ਕਨਵੀਨਰ ਡਾ. ਸੁਖਦੇਵ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਹੋਈ। ਮੀਟਿੰਗ ਦੌਰਾਨ ਲਗਾਤਾਰ ਵਧ ਰਹੀ ਮਹਿੰਗਾਈ ਸਮੇਤ ਮਲੋਟ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਲੋਕਾਂ ਨੂੰ ਰਾਹਤ ਦੇਣ ਲਈ ਮਹਿੰਗਾਈ ’ਤੇ ਕਾਬੂ ਪਾਇਆ ਜਾਵੇ। ਮਲੋਟ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਦਾ ਮੁੱਦਾ ਚੁੱਕਦਿਆਂ ਡਾ. ਗਿੱਲ ਨੇ ਕਿਹਾ ਕਿ ਲੋਕ ਸਾਫ਼ ਪੀਣ ਵਾਲੇ ਪਾਣੀ ਲਈ ਵੀ ਸੰਤਾਪ ਭੋਗ ਰਹੇ ਹਨ ਅਤੇ ਸੀਵਰੇਜ ਸਿਸਟਮ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਸ਼ਹਿਰ ਵਿਚ ਕਰੋੜਾਂ ਰੁਪਏ ਖ਼ਰਚ ਹੋਣ ਦੇ ਬਾਵਜੂਦ ਲੋਕ ਅੱਜ ਵੀ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਮਲੋਟ ਸ਼ਹਿਰ ਸਰਕਾਰੀ ਬੱਸ ਅੱਡੇ ਦੀ ਸਹੂਲਤ ਤੋਂ ਵਾਂਝਾ ਹੈ। ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦਾ ਵੀ ਅਜੇ ਤੱਕ ਕੋਈ ਢੁਕਵਾਂ ਹੱਲ ਨਹੀਂ ਹੋਇਆ। ਇਸ ਤੋਂ ਇਲਾਵਾ ਦਾਣਾ ਮੰਡੀ ਦੇ ਦੂਜੇ ਗੇਟ ਦੇ ਸਾਹਮਣੇ ਜੀ.ਟੀ. ਰੋਡ ’ਤੇ ਟ੍ਰੈਫ਼ਿਕ ਲਾਈਟਾਂ ਲਗਾਉਣ ਦੀ ਲੋੜ ਹੈ, ਕਿਉਂਕਿ ਇੱਥੇ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ। ਸਿਟੀ ਵਿਕਾਸ ਮੰਚ ਵਲੋਂ ਪੰਜਾਬ ਸਰਕਾਰ, ਹਲਕਾ ਵਿਧਾਇਕਾ ਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ, ਨਗਰ ਕੌਂਸਲ ਮਲੋਟ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਲੋਕ ਹਿੱਤ ਨਾਲ ਜੁੜੀਆਂ ਇਨ੍ਹਾਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਇਸ ਮੌਕੇ ਪ੍ਰਧਾਨ ਸਰੂਪ ਸਿੰਘ, ਖ਼ਜ਼ਾਨਚੀ ਦੇਸਰਾਜ ਸਿੰਘ, ਜਨਰਲ ਸਕੱਤਰ ਅਵਤਾਰ ਸਿੰਘ ਬਰਾੜ, ਮਨਜੀਤ ਸਿੰਘ, ਸੁਖਮੰਦਰ ਸਿੰਘ ਗਿੱਲ, ਬਲਵੰਤ ਸਿੰਘ ਵਕੀਲ, ਹਰਿਮੰਦਰ ਸਿੰਘ ਹਰੀ, ਗੁਰਚਰਨ ਸਿੰਘ ਸੋਨੀ, ਹਰਦਿਆਲ ਸਿੰਘ, ਰਕੇਸ਼ ਕੁਮਾਰ ਜੈਨ, ਦਰਸ਼ਨ ਸਿੰਘ ਅਤੇ ਹੋਰ
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਦੌਲਤਪੁਰਾ ਨੂੰ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਸੇਵਾਵਾਂ ਨੂੰ ਵੇਖਦਿਆਂ ਦੂਜੀ ਵਾਰ ਪੀ.ਏ.ਸੀ. ਕਮੇ... ਅਗਲੀ ਖ਼ਬਰ ਸਰਕਾਰੀ (ਕੰਨਿਆ) ਸਕੂਲ ਭਾਗਸਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24