ਸੁਖਬੀਰ ਸਿੰਘ ਬਾਦਲ ਵਲੋਂ ਦੌਲਤਪੁਰਾ ਨੂੰ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਸੇਵਾਵਾਂ ਨੂੰ ਵੇਖਦਿਆਂ ਦੂਜੀ ਵਾਰ ਪੀ.ਏ.ਸੀ. ਕਮੇਟੀ ’ਚ ਕੀਤਾ ਸ਼ਾਮਿਲ
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈ ਕਮਾਂਡ ਵਲੋਂ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪਲਾਨਿੰਗ ਬੋਰਡ ਬੂਟਾ ਸਿੰਘ ਦੌਲਤਪੁਰਾ ਨੂੰ ਰਾਜਸੀ ਮਾਮਲਿਆਂ ਬਾਰੇ ਕਮੇਟੀ ਪੀ. ਏ.
ਬ
ਬੂਟਾ ਸਿੰਘ ਦੌਲਤਪੁਰਾ
20-08-2026
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਹਾਈ ਕਮਾਂਡ ਵਲੋਂ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪਲਾਨਿੰਗ ਬੋਰਡ ਬੂਟਾ ਸਿੰਘ ਦੌਲਤਪੁਰਾ ਨੂੰ ਰਾਜਸੀ ਮਾਮਲਿਆਂ ਬਾਰੇ ਕਮੇਟੀ ਪੀ.ਏ.ਸੀ. ਵਿਚ ਸ਼ਾਮਿਲ ਕਰਕੇ ਮੋਗਾ ਜ਼ਿਲ੍ਹੇ ਨੂੰ ਵੱਡਾ ਮਾਣ ਦਿੱਤਾ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਬੂਟਾ ਸਿੰਘ ਦੌਲਤਪੁਰਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਪਿਛਲੇ ਤਿੰਨ ਦਹਾਕਿਆਂ ਤੋਂ ਪਾਰਟੀ ਲਈ ਸਰਗਰਮ ਵਰਕਰ ਅਤੇ ਬੁਲਾਰੇ ਦੇ ਤੌਰ ਤੇ ਪਾਰਟੀ ਦੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਆ ਰਹੇ ਹਨ ਜਦੋਂ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੈਂਬਰ ਪਾਰਲੀਮੈਂਟ ਦਾ ਇਲੈੱਕਸ਼ਨ ਫ਼ਰੀਦਕੋਟ ਪਾਰਲੀਮੈਂਟ ਸੀਟ ਤੋਂ ਲੜਿਆ ਤਾਂ ਉਸ ਦਾ ਡਟ ਕੇ ਸਾਥ ਦਿੱਤਾ ਦਿਨ ਰਾਤ ਇਕ ਕੀਤਾ ਮੇਰੀ ਮਿਹਨਤ ਅਤੇ ਵਫ਼ਾਦਾਰੀ ਨੂੰ ਵੇਖਦਿਆਂ ਜੋ ਮੈਨੂੰ ਪਾਰਟੀ ਨੇ ਦੂਸਰੀ ਵਾਰ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਮੈਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਾਂ ਹਾਂ ਅਤੇ ਵਿਸ਼ਵਾਸ ਦਿਵਾਉਂਦਾ ਹਾਂ ਕਿ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਸਖ਼ਤ ਮਿਹਨਤ ਕਰਾਂਗਾ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਸਰਕਾਰ ਬਣਾ ਸਕੇ ਕਿਉਂਕਿ ਪੰਜਾਬ ਦੀ ਇਕੋ ਇਕ ਖੇਤਰੀ ਪਾਰਟੀ ਹੈ, ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿਚ ਸਰਕਾਰ ਬਣੀ ਤਾਂ ਉਦੋਂ ਹੀ ਪੰਜਾਬ ਦਾ ਵਿਕਾਸ ਹੋਇਆ ਅਤੇ ਹਿੰਦੂ ਸਿੱਖ ਏਕਤਾ ਭਾਈਚਾਰਕ ਸਾਂਝ ਮਜ਼ਬੂਤ ਹੋਈ। ਦੌਲਤਪੁਰਾ ਵਲੋਂ ਸਮੁੱਚੀ ਹਾਈ ਕਮਾਂਡ ਦੇ ਨਾਲ-ਨਾਲ ਮੋਗਾ ਜ਼ਿਲ੍ਹੇ ਦੇ ਸਮੂਹ ਆਗੂਆਂ ਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ।