21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਗਿੱਦੜਬਾਹਾ ਵਿਖੇ ਪੰਜਾਬ ਰਾਈਸ ਮਿੱਲਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਗਿੱਦੜਬਾਹਾ, 21 ਅਗਸਤ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਰਾਈਸ ਮਿੱਲਜ਼ ਐਸੋਸੀਟੇਸ਼ਨ ਵਲੋਂ ਗਿੱਦੜਬਾਹਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਆਲ ਇੰਡੀਆ ਰਾਈਸ ਮਿੱਲਜ਼ ਐਸੋਸੀਟੇਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਸ਼ੈਲਰ ਮਾਲਕ ਅਨੇਕਾਂ ਹੀ ਸਮੱਸਿਆਵਾਂ ਵਿਚੋਂ ਗੁਜ਼ਰ ਰਹੇ ਹਨ, ਪ੍ਰੰਤੂ ਕੇਂਦਰ ਦੀ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 22-08-2026
ਗਿੱਦੜਬਾਹਾ, 21 ਅਗਸਤ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਰਾਈਸ ਮਿੱਲਜ਼ ਐਸੋਸੀਟੇਸ਼ਨ ਵਲੋਂ ਗਿੱਦੜਬਾਹਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਆਲ ਇੰਡੀਆ ਰਾਈਸ ਮਿੱਲਜ਼ ਐਸੋਸੀਟੇਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਸ਼ੈਲਰ ਮਾਲਕ ਅਨੇਕਾਂ ਹੀ ਸਮੱਸਿਆਵਾਂ ਵਿਚੋਂ ਗੁਜ਼ਰ ਰਹੇ ਹਨ, ਪ੍ਰੰਤੂ ਕੇਂਦਰ ਦੀ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸ਼ੈਲਰ ਮਾਲਕਾਂ ਨੂੰ ਸਪੇਸ ਨਹੀਂ ਦਿੱਤੀ ਜਾ ਰਹੀ ਅਤੇ ਅਗਲੇ ਮਹੀਨਿਆਂ ਵਿਚ ਨਵੀਂ ਝੋਨੇ ਦੀ ਫ਼ਸਲ ਆਉਣ ਦੀ ਤਿਆਰੀ ਹੈ, ਜਿਸ ਕਰਕੇ ਸ਼ੈਲਰਾਂ ਵਿਚ ਝੋਨੇ ਦੇ ਰੱਖਣ ਵਿਚ ਆਉਣ ਵਾਲੀ ਸਮੱਸਿਆ ਹੋਰ ਜ਼ਿਆਦਾ ਵਧੇਗੀ। ਸ਼ੈਲਰਾਂ ਵਿਚ 10 ਪ੍ਰਤੀਸ਼ਤ ਬਰੋਕਨ ਅਜੇ ਤੱਕ ਨਹੀਂ ਚੁੱਕਿਆ ਜਾ ਰਿਹਾ। ਆਲ ਇੰਡੀਆ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਨੇ ਦੱਸਿਆ ਕਿ ਪੰਜਾਬ ਵਿਚ ਰਾਈਸ ਇੰਡਰਟਰੀ ਬੜੇ ਹੀ ਔਖੇ ਸਮੇਂ ਵਿਚੋਂ ਗੁਜ਼ਰ ਰਹੀ ਹੈ। ਇਸ ਲਈ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਸ਼ੈਲਰ ਮਾਲਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ। ਸ਼ੈਲਰਾਂ ਵਿਚ ਪਿਆ ਪਿਛਲੇ ਸਾਲ ਵਾਲਾ ਰਹਿੰਦਾ ਝੋਨਾ ਅਜੇ ਤੱਕ ਨਹੀਂ ਚੁੱਕਿਆ ਜਾ ਰਿਹਾ, ਜਿਸ ਕਰਕੇ ਸ਼ੈਲਰ ਮਾਲਕਾਂ ਨੂੰ ਜਗ੍ਹਾ ਦੀ ਤੰਗੀ ਤੇ ਰੱਖ-ਰਖਾਅ ਲਈ ਪ੍ਰੇਸ਼ਾਨੀ ਆ ਰਹੀ ਹੈ। ਆਉਣ ਵਾਲੇ ਸੀਜਨ ਲਈ ਸ਼ੈਲਰ ਮਾਲਕਾਂ ਕੋਲ ਨਵਾਂ ਝੋਨਾ ਲਾਹੁਣ ਲਈ ਜਗ੍ਹਾ ਨਹੀਂ ਹੈ ਅਤੇ ਕੇਂਦਰ ਸਰਕਾਰ ਵਲੋਂ ਇਸ ਸਮੱਸਿਆ ਦਾ ਕੋਈ ਪੁਖ਼ਤਾ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਸ਼ੈਲਰ ਮਾਲਕ ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਮੀਟਿੰਗਾਂ ਕਰਕੇ ਸ਼ੈਲਰ ਮਾਲਕਾਂ ਨੂੰ ਲਾਮਬੰਦ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਜੇਕਰ ਕੇਂਦਰ ਸਰਕਾਰ ਨੇ ਕੋਈ ਸੁਣਵਾਈ ਨਾ ਕੀਤੀ ਤਾਂ ਸ਼ੈਲਰ ਇੰਡਸਟਰੀ ਤਬਾਹ ਹੋਣ ਦੇ ਆਸਾਰ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਅਗਲੀ ਰਣਨੀਤੀ ਲਈ ਅਕਤੂਬਰ ਦੇ ਪਹਿਲੇ ਹਫ਼ਤੇ ਵਿਚ ਮੀਟਿੰਗ ਕਰਕੇ ਪ੍ਰੋਗਰਾਮ ਉਲੀਕਿਆ ਜਾਵੇਗਾ। ਮੀਟਿੰਗ ਵਿਚ ਗਿੱਦੜਬਾਹਾ, ਮਲੋਟ, ਕਿੱਲਿਆਂਵਾਲੀ, ਸ੍ਰੀ ਮੁਕਤਸਰ ਸਾਹਿਬ ਤੇ ਬਰੀਵਾਲਾ ਤੋਂ ਸ਼ੈਲਰ ਮਾਲਕ ਵੱਡੀ ਤਾਦਾਦ ਵਿਚ ਹਾਜ਼ਰ ਹੋਏ। ਇਸ ਮੌਕੇ ਗਿੱਦੜਬਾਹਾ ਰਾਈਸ ਮਿੱਲਜ਼ ਦੇ ਆਗੂ ਹਰਜੀਤ ਸਿੰਘ ਨੀਲਾ ਮਾਨ, ਵਿੱਕੀ ਬੰਬੇ ਡਾਇਗ, ਅੰਮ੍ਰਿਤ ਗੋਇਲ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਦਫ਼ਤਰ ਦੇ ਕਰਮਚਾਰੀ ਦੀ ਵਾਰ-ਵਾਰ ਬਦਲੀ ਕਾਰਨ ਰੋਸ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਤਰਨ ਤਾਰਨ ਸਾਹਿਬ ਦੇ ਸਰੋਵਰ ਦੀ ਸੇਵਾ ਕਰਦੇ ਹੋਏ ਸੇਵਾਦਾਰ। ਗੁਰਜਿੰਦਰ ਕੌਰ ਗਿੱਲ ਦਾ ਅੰਗੀਠਾ ਸੰਭਾਲਿਆ...
Ad Position 24