21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਡੀ.ਸੀ. ਦਫ਼ਤਰ ਦੇ ਕਰਮਚਾਰੀ ਦੀ ਵਾਰ-ਵਾਰ ਬਦਲੀ ਕਾਰਨ ਰੋਸ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਹਰਮਹਿੰਦਰ ਪਾਲ)-ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਚ ਕੰਮ ਕਰਦੇ ਇਕ ਕਰਮਚਾਰੀ ਦੀ 2 ਮਹੀਨੇ ’ਚ 4 ਵਾਰ ਬਦਲੀ ਕਰਨ ਦੇ ਰੋਸ ’ਚ ਡੀ. ਸੀ.

Ad Position 21
No active advertisement
ਅਜੀਤ ਡੈਸਕ 22-08-2026
ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਹਰਮਹਿੰਦਰ ਪਾਲ)-ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਚ ਕੰਮ ਕਰਦੇ ਇਕ ਕਰਮਚਾਰੀ ਦੀ 2 ਮਹੀਨੇ ’ਚ 4 ਵਾਰ ਬਦਲੀ ਕਰਨ ਦੇ ਰੋਸ ’ਚ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਕਾਰਜਕਾਰੀ ਕਮੇਟੀ ਵਲੋਂ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਲੋਂ ਦਫ਼ਤਰ ਦੇ ਕਰਮਚਾਰੀ ਦੀ ਪਿਛਲੇ 2 ਮਹੀਨਿਆਂ ਦੇ ਅੰਦਰ 4 ਵਾਰ ਬਦਲੀ ਕੀਤੀ ਗਈ ਹੈ, ਇਸ ਨਾਲ ਕਰਮਚਾਰੀ ਦੇ ਮਨੋਬਲ ’ਤੇ ਅਸਰ ਪਾਇਆ ਜਾ ਰਿਹਾ ਹੈ। ਇਸ ਲਈ ਜਥੇਬੰਦੀ ਵਲੋਂ ਮੀਟਿੰਗ ਕਰਕੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ 25 ਅਗਸਤ ਤੱਕ ਬਦਲੀ ਨੂੰ ਰੱਦ ਕਰਨ ਦਾ ਸਮਾਂ ਦਿੱਤਾ ਜਾਵੇ, ਜੇਕਰ 25 ਅਗਸਤ ਤੱਕ ਬਦਲੀ ਰੱਦ ਨਹੀਂ ਹੁੰਦੀ ਤਾਂ 26 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਕਰਮਚਾਰੀਆਂ ਵਲੋਂ ਦਫ਼ਤਰੀ ਕੰਮ ਠੱਪ ਰੱਖਿਆ ਜਾਵੇਗਾ ਅਤੇ ਲੋੜ ਪਈ ਤਾਂ ਇਸ ਸੰਘਰਸ਼ ਨੂੰ ਸੂਬਾ ਪੱਧਰ ’ਤੇ ਲਿਜਾਇਆ ਜਾਵੇਗਾ। ਇਸ ਮੌਕੇ ਜਨਰਲ ਗੁਰਮੀਤ ਪਾਲ, ਬਲਵਿੰਦਰ ਸਿੰਘ, ਬਲਰਾਜ, ਓਮਪਾਲ, ਹਰਬੰਸ ਸਿੰਘ, ਭੁਪਿੰਦਰ ਸਿੰਘ, ਜਗਪ੍ਰੀਤ ਸਿੰਘ, ਗਗਨਦੀਪ ਸਿੰਘ, ਦੀਪਕ ਕੁਮਾਰ, ਕਮਲਦੀਪ ਕੌਰ, ਸੁਖਪਾਲ ਕੌਰ, ਨੇਹਾ, ਹਰਭਜਨ ਸਿੰਘ ਆਦਿ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰ . ਟੀ . ਏ . ਫ਼ਿਰੋਜ਼ਪੁਰ ਰਿਸ਼ਵਤ ਕਾਂਡ – ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟਰ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕੀ ਜ਼ਮਾਨ... ਅਗਲੀ ਖ਼ਬਰ ਗਿੱਦੜਬਾਹਾ ਵਿਖੇ ਪੰਜਾਬ ਰਾਈਸ ਮਿੱਲਜ਼ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24