ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਜਾਰੀ-ਸੁਨੀਲ ਗਗਨੇਜਾ
ਮਲੋਟ, 21 ਅਗਸਤ (ਪਾਟਿਲ)-ਸ਼ਹਿਰ ਦੇ ਵਾਰਡ ਨੰਬਰ 5 ਵਿਚ ਸੀਵਰੇਜ ਦੀ ਸਫ਼ਾਈ ਤੇ ਸਟਰੀਟ ਲਾਈਟਾਂ ਦੇ ਪ੍ਰਬੰਧ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਵਾਰਡ ਕੌਂਸਲਰ ਸ੍ਰੀਮਤੀ ਸੰਤੋਸ਼ ਗਗਨੇਜਾ, ਸੀਨੀਅਰ ਆਗੂ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਅਤੇ ਉਨ੍ਹਾਂ ਦੇ ਨੌਜਵਾਨ ਪੁੱਤਰ ਸੁਨੀਲ ਕੁਮਾਰ ਗਗਨੇਜਾ ਵਲੋਂ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਮ
ਮਲੋਟ ਦੇ ਵਾਰਡ ਨੰਬਰ 5 ਵਿਚ ਸੀਵਰੇਜ ਦੀ ਸਫ਼ਾਈ ਕਰਵਾਉਂਦੇ ਹੋਏ ਸੁਨੀਲ ਕੁਮਾਰ ਗਗਨੇਜਾ। ਤਸਵੀਰ: ਪਾਟਿਲ
22-08-2026
ਮਲੋਟ, 21 ਅਗਸਤ (ਪਾਟਿਲ)-ਸ਼ਹਿਰ ਦੇ ਵਾਰਡ ਨੰਬਰ 5 ਵਿਚ ਸੀਵਰੇਜ ਦੀ ਸਫ਼ਾਈ ਤੇ ਸਟਰੀਟ ਲਾਈਟਾਂ ਦੇ ਪ੍ਰਬੰਧ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਵਾਰਡ ਕੌਂਸਲਰ ਸ੍ਰੀਮਤੀ ਸੰਤੋਸ਼ ਗਗਨੇਜਾ, ਸੀਨੀਅਰ ਆਗੂ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਅਤੇ ਉਨ੍ਹਾਂ ਦੇ ਨੌਜਵਾਨ ਪੁੱਤਰ ਸੁਨੀਲ ਕੁਮਾਰ ਗਗਨੇਜਾ ਵਲੋਂ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਸੁਨੀਲ ਕੁਮਾਰ ਗਗਨੇਜਾ ਨੇ ਦੱਸਿਆ ਕਿ ਵਾਰਡ ਵਿਚ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਪਹਿਲਾਂ ਤੋਂ ਹੀ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਕੰਮ ਕੀਤਾ ਜਾ ਰਿਹਾ ਹੈ, ਪਰ ਹੁਣ ਇਕ ਵਾਰ ਫ਼ਿਰ ਨਵੇਂ ਸਿਰਿਓਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਵਾਰਡ ਦੇ ਮੁੱਖ ਸੀਵਰੇਜਾਂ ਦੀ ਮਸ਼ੀਨਾਂ ਆਦਿ ਦੀ ਮਦਦ ਨਾਲ ਸਫ਼ਾਈ ਕਰਵਾਈ ਜਾ ਰਹੀ ਹੈ ਤਾਂ ਜੋ ਸੀਵਰੇਜ ਜਾਮ ਹੋਣ ਦੀ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਵਾਰਡ ਵਿਚ ਸਫ਼ਾਈ ਦੇ ਨਾਲ-ਨਾਲ ਸਟਰੀਟ ਲਾਈਟਾਂ ਦੇ ਪ੍ਰਬੰਧ ਨੂੰ ਵੀ ਤਰਜ਼ੀਹ ਦਿੱਤੀ ਜਾ ਰਹੀ ਹੈ। ਜਿੱਥੇ ਵੀ ਲਾਈਟਾਂ ਖ਼ਰਾਬ ਸਨ, ਉਨ੍ਹਾਂ ਦੀ ਮੁਰੰਮਤ ਕਰਵਾਈ ਗਈ ਹੈ ਅਤੇ ਜਿੱਥੇ ਲੋੜ ਪਈ, ਉੱਥੇ ਨਵੀਆਂ ਲਾਈਟਾਂ ਲਗਵਾਈਆਂ ਗਈਆਂ ਹਨ। ਇਸ ਨਾਲ ਵਾਰਡ ਦੀਆਂ ਗਲੀਆਂ ਤੇ ਮੁੱਖ ਰਸਤਿਆਂ ’ਤੇ ਰਾਤ ਸਮੇਂ ਰੌਸ਼ਨੀ ਦਾ ਪ੍ਰਬੰਧ ਬਿਹਤਰ ਹੋਇਆ ਹੈ। ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਅੱਗੇ ਵੀ ਇਹ ਮੁਹਿੰਮ ਜਾਰੀ ਰਹੇਗੀ। ਪੀਣ ਵਾਲੇ ਪਾਣੀ ਦੀ ਸਪਲਾਈ ਬਾਰੇ ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਵਾਟਰ ਵਰਕਸ ਦੀਆਂ ਟੂਟੀਆਂ ਵਿਚ ਗੰਦਾ ਜਾਂ ਕਾਲਾ ਪਾਣੀ ਆਉਣ ਦੀ ਸ਼ਿਕਾਇਤ ਮਿਲਦੀ ਹੈ, ਉੱਥ ਸਥਿਤੀ ਦੀ ਜਾਣਕਾਰੀ ਹਾਸਿਲ ਕਰਕੇ ਸੰਬੰਧਿਤ ਵਿਭਾਗ ਦੇ ਧਿਆਨ ਵਿਚ ਮਾਮਲਾ ਲਿਆਂਦਾ ਜਾਵੇਗਾ ਅਤੇ ਪਾਣੀ ਦੀ ਸ਼ੁੱਧ ਸਪਲਾਈ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਨਾਲ ਸੰਬੰਧਿਤ ਕਿਸੇ ਵੀ ਸਮੱਸਿਆ ਬਾਰੇ ਜਾਣਕਾਰੀ ਦੇਣ, ਤਾਂ ਜੋ ਉਸ ਦਾ ਸਮੇਂ ਸਿਰ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਾਰਡ ਦੀ ਸਫ਼ਾਈ, ਰੌਸ਼ਨੀ ਅਤੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਸੁਚਾਰੂ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੈ।