21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ ਬਚਾਓ’ ਰੈਲੀ ਲਈ ਮਲੋਟ ਹਲਕੇ ’ਚ ਸਰਗਰਮੀਆਂ ਤੇਜ਼

ਮਲੋਟ, 21 ਅਗਸਤ (ਪਾਟਿਲ)-26 ਅਗਸਤ ਦਿਨ ਬੁੱਧਵਾਰ ਨੂੰ ਦਾਣਾ ਮੰਡੀ ਮਲੋਟ ਵਿਖੇ ਹੋਣ ਵਾਲੀ ‘ਪੰਜਾਬ ਬਚਾਓ’ ਰੈਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਮਲੋਟ ਵਿਚ ਤਿਆਰੀਆਂ ਪੂਰੇ ਜ਼ੋਰਾਂ ’ਤੇ ਹਨ। ਪਾਰਟੀ ਦੇ ਮੈਂਬਰ ਕੋਰ ਕਮੇਟੀ ਤੇ ਹਲਕਾ ਇੰਚਾਰਜ ਮਲੋਟ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਪਿੰਡ-ਪਿੰਡ ਮੀਟਿੰਗਾਂ ਕਰਕੇ ਪਾਰਟੀ ਆਗੂਆਂ, ਵਰਕਰਾਂ ਤੇ ਸਮਰਥਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 22-08-2026
ਮਲੋਟ, 21 ਅਗਸਤ (ਪਾਟਿਲ)-26 ਅਗਸਤ ਦਿਨ ਬੁੱਧਵਾਰ ਨੂੰ ਦਾਣਾ ਮੰਡੀ ਮਲੋਟ ਵਿਖੇ ਹੋਣ ਵਾਲੀ ‘ਪੰਜਾਬ ਬਚਾਓ’ ਰੈਲੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਮਲੋਟ ਵਿਚ ਤਿਆਰੀਆਂ ਪੂਰੇ ਜ਼ੋਰਾਂ ’ਤੇ ਹਨ। ਪਾਰਟੀ ਦੇ ਮੈਂਬਰ ਕੋਰ ਕਮੇਟੀ ਤੇ ਹਲਕਾ ਇੰਚਾਰਜ ਮਲੋਟ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਪਿੰਡ-ਪਿੰਡ ਮੀਟਿੰਗਾਂ ਕਰਕੇ ਪਾਰਟੀ ਆਗੂਆਂ, ਵਰਕਰਾਂ ਤੇ ਸਮਰਥਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਇਸ ਰੈਲੀ ਨੂੰ ਲੈ ਕੇ ਹਲਕਾ ਮਲੋਟ ਦੇ ਪਿੰਡਾਂ ਵਿਚ ਪਾਰਟੀ ਵਰਕਰਾਂ ਅੰਦਰ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹਰਪ੍ਰੀਤ ਸਿੰਘ ਕੋਟਭਾਈ ਵਲੋਂ ਪਿੰਡ ਵਿਰਕ ਖੇੜਾ , ਈਨਾਖੇੜਾ, ਝੋਰੜ, ਔਲਖ, ਰਾਮ ਨਗਰ, ਸਾਉਂਕੇ, ਖਾਨੇ ਕੀ ਢਾਬ, ਲੱਕੜਵਾਲਾ, ਭਲੇਰੀਆਂ, ਸ਼ੇਰਗੜ੍ਹ, ਤਰਖਾਣਵਾਲਾ, ਉੜਾਂਗ, ਬਾਂਮ ਅਤੇ ਖੂੰਨਣ ਕਲਾਂ ਸਮੇਤ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿਚ ਰੈਲੀ ਦੀ ਸਫ਼ਲਤਾ ਲਈ ਪਿੰਡ ਪੱਧਰ ’ਤੇ ਜ਼ਿੰਮੇਵਾਰੀਆਂ ਦੀ ਵੰਡ, ਵਰਕਰਾਂ ਦੀ ਲਾਮਬੰਦੀ, ਜਨ-ਸੰਪਰਕ ਮੁਹਿੰਮ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਤੇ ਵਰਕਰਾਂ ਨੇ ਆਪਣੇ-ਆਪਣੇ ਪਿੰਡਾਂ ਵਿਚ ਲੋਕਾਂ ਨਾਲ ਸੰਪਰਕ ਕਰਕੇ ਰੈਲੀ ਸੰਬੰਧੀ ਜਾਣਕਾਰੀ ਪਹੁੰਚਾਉਣ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗਾਂ ਦੌਰਾਨ ਪਿੰਡ ਪੱਧਰ ਦੇ ਪਾਰਟੀ ਆਗੂਆਂ ਵਿਚ ਵੀ ਖ਼ਾਸ ਸਰਗਰਮੀ ਨਜ਼ਰ ਆਈ। ਵਰਕਰਾਂ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਤੇ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਬਸੰਤ ਸਿੰਘ ਕੰਗ, ਲੱਪੀ ਈਨਾਖੇੜਾ, ਪੁਸ਼ਪਿੰਦਰ ਸਿੰਘ ਲੱਕੜਵਾਲਾ, ਗੁਰਮੁੱਖ ਸਿੰਘ ਸਰਪੰਚ, ਰਘਬੀਰ ਸਿੰਘ ਸਰਪੰਚ ਖਾਨੇ ਕੀ ਢਾਬ, ਨਿਰਮਲ ਸਿੰਘ ਸਰਪੰਚ ਖੂੰਨਣ ਕਲਾਂ, ਪਾਲੋ ਕੌਰ ਚੇਅਰਪਰਸਨ, ਸ਼ੇਰਬਾਜ ਸਿੰਘ ਸਰਪੰਚ, ਦਰਸ਼ਨ ਸਿੰਘ ਨੰਬਰਦਾਰ, ਨੈਬ ਸਿੰਘ ਪ੍ਰਧਾਨ, ਪਰਮਜੀਤ ਸਿੰਘ ਔਲਖ, ਲਖਵਿੰਦਰ ਸਿੰਘ, ਕੁਲਵੀਰ ਸਿੰਘ ਔਲਖ, ਜਥੇਦਾਰ ਗੁਰਸ਼ਿੰਦਰ ਸਿੰਘ, ਹਰਮਨ ਸਿੰਘ ਸਾਉਂਕੇ, ਚਰਨਜੀਤ ਸਿੰਘ ਚੀਨਾ ਸਰਪੰਚ ਭੁਲੇਰੀਆਂ, ਸੁੱਖੀ ਉੜਾਂਗ, ਜਗਪਾਲ ਸਿੰਘ ਝੋਰੜ, ਜਗਸੀਰ ਸਿੰਘ ਸਰਪੰਚ, ਅੰਗਰੇਜ਼ ਸਿੰਘ ਸਰਪੰਚ, ਕਾਲਾ ਰਾਮ ਝੋਰੜ, ਗੁਰਤੇਜ ਸਿੰਘ ਸਰਪੰਚ ਅਤੇ ਕੁਲਬੀਰ ਸਿੰਘ ਸ਼ੇਰਗੜ੍ਹ ਸਮੇਤ ਵੱਖ-ਵੱਖ ਪਿੰਡਾਂ ਦੇ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ। ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ 26 ਅਗਸਤ ਦੀ ‘ਪੰਜਾਬ ਬਚਾਓ’ ਰੈਲੀ ਨੂੰ ਲੈ ਕੇ ਹਲਕਾ ਮਲੋਟ ਦੇ ਪਾਰਟੀ ਵਰਕਰਾਂ ਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਰੈਲੀ ਦੀ ਸਫ਼ਲਤਾ ਲਈ ਪਿੰਡ-ਪਿੰਡ ਮੀਟਿੰਗਾਂ ਅਤੇ ਜਨ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਦਾ ਹਰ ਵਰਕਰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹੈ। ਉਨ੍ਹਾਂ ਸਮੂਹ ਪਾਰਟੀ ਆਗੂਆਂ, ਵਰਕਰਾਂ ਤੇ ਸਮਰੱਥਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵੱਡੀ ਗਿਣਤੀ ਵਿਚ ਪਹੁੰਚ ਕੇ ‘ਪੰਜਾਬ ਬਚਾਓ’ ਰੈਲੀ ਨੂੰ ਸਫ਼ਲ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਅੰਡਰ-17 ਜ਼ੋਨਲ ਫੁੱਟਬਾਲ ਮੁਕਾਬਲੇ ’ਚ ਆਕਸਫੋਰਡ ਸਕੂਲ ਸਿੰਘੇਵਾਲਾ ਦਾ ਦੂਜਾ ਸਥਾਨ ਅਗਲੀ ਖ਼ਬਰ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਗਤੀਵਿਧੀਆਂ ਕੀਤੀਆਂ
Ad Position 24