25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ਼ਤਰੰਜ ਮੁਕਾਬਲਿਆਂ ’ਚ ਸੰਤ ਮੋਹਨ ਦਾਸ ਸਕੂਲ ਦੀ ਸ਼ਾਨਦਾਰ ਜਿੱਤ

ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਦੀਆਂ ਖਿਡਾਰੀਆਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਜ਼ੋਨ ਪੱਧਰ ਦੀਆਂ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ਤਰੰਜ ਉਮਰ ਗਰੁੱਪ–14 ਅਤੇ 17 (ਲੜਕਿਆਂ) ਵਲੋਂ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਕੂਲ ਦੇ ਖਿਡਾਰੀਆਂ ਨੇ ਸਤਰੰਜ ਮੁਕਾਬਲਿਆਂ ਉਮਰ ਵਰਗ ਅੰਡਰ-17 (ਲੜਕਿਆਂ) ਪਹਿਲਾ ਸਥਾਨ ਅਤੇ ਉਮਰ ਵਰਗ ਅੰਡਰ-14 (ਲੜਕਿਆਂ) ਨੇ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ।

Ad Position 21
No active advertisement
ਸਤਰੰਜ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਦੇ ਖਿਡਾਰੀ ਪ੍ਰਬੰਧਕਾਂ ਨਾਲ। ਅਜੀਤ ਤਸਵੀਰ 25-08-2026
ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਦੀਆਂ ਖਿਡਾਰੀਆਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਜ਼ੋਨ ਪੱਧਰ ਦੀਆਂ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ਤਰੰਜ ਉਮਰ ਗਰੁੱਪ–14 ਅਤੇ 17 (ਲੜਕਿਆਂ) ਵਲੋਂ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਕੂਲ ਦੇ ਖਿਡਾਰੀਆਂ ਨੇ ਸਤਰੰਜ ਮੁਕਾਬਲਿਆਂ ਉਮਰ ਵਰਗ ਅੰਡਰ-17 (ਲੜਕਿਆਂ) ਪਹਿਲਾ ਸਥਾਨ ਅਤੇ ਉਮਰ ਵਰਗ ਅੰਡਰ-14 (ਲੜਕਿਆਂ) ਨੇ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ। ਸਕੂਲ ਪ੍ਰਿੰਸੀਪਲ ਰੇਣੂਕਾ ਨੇ ਇਨ੍ਹਾਂ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ ਤੇ ਜੇਤੂ ਖਿਡਾਰੀਆਂ ਦੀ ਖੇਡਾਂ ਵਿਚ ਬਿਹਤਰ ਕਾਰਗੁਜ਼ਾਰੀ ਲਈ ਹੌਸਲਾ ਅਫਜਾਈ ਕੀਤੀ। ਇਸ ਮੌਕੇ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀਆਂ ਖਿਡਾਰੀਆਂ ਦੀ ਸਖਤ ਮਿਹਨਤ ਅਤੇ ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਕੋਚਰ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਕੈਂਪਸ ਮੈਨੇਜਰ ਮਨਜੀਤ ਕੌਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਰਵੀ ਸਿੰਘ ਸੋਨੀ, ਹਰਜਿੰਦਰ ਕੌਰ, ਜਸਪਾਲ ਸਿੰਘ, ਗੁਰਮੇਜ ਸਿੰਘ, ਮੋਹਨ ਸਿੰਘ ਤੇ ਸਮੂਹ ਸਟਾਫ਼ ਵਲੋਂ ਖਿਡਾਰੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫ਼ਲਤਾ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਰੋੜੀਕਪੂਰਾ ਦੇ ਮੁਹੱਲਾ ਕਲੀਨਿਕ ’ਚ ਡਾਕਟਰ ਤਾਇਨਾਤ ਕਰਨ ਦੀ ਮੰਗ ਅਗਲੀ ਖ਼ਬਰ ਪ੍ਰਕਾਸ਼ ਸਿੰਘ ਸੇਵੇਵਾਲਾ ਵਲੋਂ ਸਿਆਸੀ ਸਰਗਰਮੀਆਂ ਤੇਜ਼ ਪਿੰਡ ਮੜਾਕ ਵਿਖੇ ਵਰਕਰਾਂ ਨਾਲ ਕੀਤੀ ਮੁਲਾਕਾਤ
Ad Position 24