24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨ ’ਤੇ ਚੱਲੀਆਂ ਗੋਲੀਆਂ, ਗੰਭੀਰ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਹਰਮਹਿੰਦਰ ਪਾਲ)-ਸਥਾਨਕ ਕੱਚਾ ਭਾਗਸਰ ਰੋਡ ’ਤੇ ਬੀਤੀ ਦੇਰ ਰਾਤ ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਵਿਅਕਤੀਆਂ ਨੇ ਘਰ ਦੇ ਗੇਟ ਅੱਗੇ 21 ਸਾਲਾਂ ਨੌਜਵਾਨ ਅਨਿਲ ਕੁਮਾਰ ’ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।

Ad Position 21
No active advertisement
ਘਟਨਾ ਵਿਚ ਜ਼ਖ਼ਮੀ ਨੌਜਵਾਨ ਅਨਿਲ ਕੁਮਾਰ। 25-08-2026
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਹਰਮਹਿੰਦਰ ਪਾਲ)-ਸਥਾਨਕ ਕੱਚਾ ਭਾਗਸਰ ਰੋਡ ’ਤੇ ਬੀਤੀ ਦੇਰ ਰਾਤ ਦੋ ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤੇ ਵਿਅਕਤੀਆਂ ਨੇ ਘਰ ਦੇ ਗੇਟ ਅੱਗੇ 21 ਸਾਲਾਂ ਨੌਜਵਾਨ ਅਨਿਲ ਕੁਮਾਰ ’ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਅਨਿਲ ਕੁਮਾਰ ਆਪਣੇ ਪਰਿਵਾਰ ਸਮੇਤ ਕਿਸੇ ਪਾਰਟੀ ਤੋਂ ਵਾਪਸ ਆਇਆ ਸੀ। ਜਦੋਂ ਉਹ ਆਪਣੇ ਘਰ ਦੇ ਗੇਟ ਅੱਗੇ ਪਹੁੰਚਿਆ ਤਾਂ ਦੋ ਮੋਟਰਸਾਈਕਲਾਂ ’ਤੇ ਸਵਾਰ ਕੁਝ ਅਣਪਛਾਤੇ ਵਿਅਕਤੀ ਉੱਥੇ ਆ ਗਏ। ਪਰਿਵਾਰ ਮੁਤਾਬਕ ਉਨ੍ਹਾਂ ਨੇ ਅਨਿਲ ਤੋਂ ਪੁੱਛਿਆ ਕਿ ਉਹ ਇੱਥੇ ਰਹਿੰਦੇ ਹਨ ਅਤੇ ਇਸ ਤੋਂ ਤੁਰੰਤ ਬਾਅਦ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਪਰਿਵਾਰ ਨੇ ਦੱਸਿਆ ਕਿ ਹਮਲਾਵਰਾਂ ਵਲੋਂ ਕਰੀਬ ਚਾਰ ਰਾਊਂਡ ਫਾਇਰ ਕੀਤੇ ਗਏ। ਗੋਲੀਆਂ ਲੱਗਣ ਕਾਰਨ ਅਨਿਲ ਕੁਮਾਰ ਜ਼ਖ਼ਮੀ ਹੋ ਗਿਆ, ਜਦਕਿ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਨੌਜਵਾਨ ਨੂੰ ਪਹਿਲਾਂ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਸਰਕਾਰੀ ਹਸਪਤਾਲ ਅਤੇ ਬਾਅਦ ਵਿਚ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ। ਅਨਿਲ ਦੇ ਮਾਤਾ-ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਉਸ ਦੀ ਕਿਸੇ ਨਾਲ ਕੋਈ ਲੜਾਈ ਹੋਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਕਿ ਅਨਿਲ ਨੂੰ ਗੋਲੀਆਂ ਕਿਉਂ ਮਾਰੀਆਂ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਐੱਸ.ਐੱਚ.ਓ. ਰਮਨਦੀਪ ਕੌਰ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਐੱਸ.ਐੱਚ.ਓ. ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਚਾਰ ਰਾਊਂਡ ਫਾਇਰ ਹੋਣ ਦੀ ਗੱਲ ਸਾਹਮਣੇ ਆਈ ਹੈ। ਜ਼ਖ਼ਮੀ ਨੌਜਵਾਨ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਇਸ ਸਮੇਂ ਠੀਕ ਦੱਸੀ ਜਾ ਰਹੀ ਹੈ। ਪੁਲਿਸ ਵਲੋਂ ਨੇੜਲੇ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀਆਂ ਫੁਟੇਜਾਂ ਖੰਗਾਲੀਆਂ ਜਾ ਰਹੀਆਂ ਹਨ। ਪੁਲਿਸ ਅਣਪਛਾਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਅਗਲੇਰੀ ਕਾਰਵਾਈ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੌੜ ਵਿਖੇ ਕਈ ਪਰਿਵਾਰ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਜ਼ੋਨ ਭੰਗੇਵਾਲਾ ਨੇ ਬਾਜ਼ੀ ਮਾਰੀ
Ad Position 24