ਪਿੰਡ ਮੌੜ ਵਿਖੇ ਕਈ ਪਰਿਵਾਰ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
ਮੰਡੀ ਲੱਖੇਵਾਲੀ, 24 ਅਗਸਤ (ਮਿਲਖ ਰਾਜ)-ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਮੌੜ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ। ਇਨ੍ਹਾਂ ਪਰਿਵਾਰਾਂ ਦਾ ਹਰਪ੍ਰੀਤ ਸਿੰਘ ਕੋਟਭਾਈ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਅਤੇ ਹਲਕਾ ਇੰਚਾਰਜ ਮਲੋਟ ਵਲੋਂ ਸਵਾਗਤ ਕੀਤਾ ਗਿਆ।
ਮੰਡੀ ਲੱਖੇਵਾਲੀ, 24 ਅਗਸਤ (ਮਿਲਖ ਰਾਜ)-ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਮੌੜ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ। ਇਨ੍ਹਾਂ ਪਰਿਵਾਰਾਂ ਦਾ ਹਰਪ੍ਰੀਤ ਸਿੰਘ ਕੋਟਭਾਈ ਮੈਂਬਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਅਤੇ ਹਲਕਾ ਇੰਚਾਰਜ ਮਲੋਟ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸ. ਕੋਟਭਾਈ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਓਮ ਪ੍ਰਕਾਸ਼, ਕਾਲਾ ਸਿੰਘ, ਤਰਸੇਮ ਸਿੰਘ, ਧੀਰਜ ਕੁਮਾਰ ਅਤੇ ਅਵਨਿਸ਼ ਚੰਦਰ ਸਮੇਤ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਾਰਟੀ ਨਾਲ ਜੁੜਨ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡ ਮੌੜ ਅਤੇ ਹਲਕਾ ਮਲੋਟ ਵਿੱਚ ਹੋਰ ਮਜ਼ਬੂਤੀ ਮਿਲੇਗੀ। ਸ਼ਾਮਿਲ ਹੋਏ ਪਰਿਵਾਰਾਂ ਦੇ ਮੁਖੀਆਂ ਨੇ ਆਖਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੁਆਰਾ ਆਪਣੀ ਸਰਕਾਰ ਦੌਰਾਨ ਕੀਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਇਹ ਹੀ ਇਕਲੌਤੀ ਅਜਿਹੀ ਪਾਰਟੀ ਹੈ, ਜੋਕਿ ਪੰਜਾਬ ਦਾ ਭਲਾ ਕਰ ਸਕਦੀ ਹੈ। ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕਰਦਾ ਆਇਆ ਹੈ। ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੁੜ ਕੇ ਲੋਕ ਸੇਵਾ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਬਕਾ ਸਰਪੰਚ ਸਰਬਨ ਸਿੰਘ, ਸਾਬਕਾ ਪੰਚਾਇਤ ਮੈਂਬਰ ਬਲਬੀਰ ਸਿੰਘ, ਸਾਬਕਾ ਪੰਚਾਇਤ ਮੈਂਬਰ ਪ੍ਰਿਥੀ ਸਿੰਘ, ਸਾਬਕਾ ਸਰਪੰਚ ਮੰਦਰ ਸਿੰਘ, ਗੁਰਚਰਨ ਸਿੰਘ, ਜਸਪਾਲ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।