ਕਾਂਗਰਸੀ ਆਗੂ ਰਣਜੀਤ ਸਿੰਘ ਧਾਲੀਵਾਲ ਨੂੰ ਸਦਮਾ-ਮਾਤਾ ਦਾ ਦਿਹਾਂਤ
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਐੱਸ. ਸੀ.
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਸੀ./ਐੱਸ.ਟੀ. ਸੈੱਲ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਰਣਜੀਤ ਸਿੰਘ ਧਾਲੀਵਾਲ ਅਤੇ ਬੇਅੰਤ ਸਿੰਘ ਦੇ ਮਾਤਾ ਸਰਦਾਰਨੀ ਗੁਰਮੀਤ ਕੌਰ (72) ਪਤਨੀ ਮੰਗਲ ਸਿੰਘ ਧਾਲੀਵਾਲ ਵਾਸੀ ਗਲੀ ਨੰਬਰ 5 ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਸਦੀਵੀ ਵਿਛੋੜਾ ਦੇ ਗਏ ਹਨ। ਅੱਜ ਉਨ੍ਹਾਂ ਦਾ ਅੰਗੀਠਾ ਸੰਭਾਲਣ ਦੀ ਰਸਮ ਹੋਈ। ਇਸ ਉਪਰੰਤ ਸ਼ਮਸ਼ਾਨ ਭੂਮੀ ਵਿਖੇ ਮਾਤਾ ਦੀ ਯਾਦ ਵਿਚ ਬੂਟੇ ਲਾਏ ਗਏ। ਉਨ੍ਹਾਂ ਦੇ ਦਿਹਾਂਤ ’ਤੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ, ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਬਰਾੜ ਸੋਥਾ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਸ਼ਹਿਰੀ ਦੇ ਪ੍ਰਧਾਨ ਤੇਜਿੰਦਰ ਬੱਬੂ ਬਾਂਸਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਤੇ ਹੋਰ ਆਗੂਆਂ ਨੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਹੀ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਫ਼ੋਨ ਰਾਹੀਂ ਰਣਜੀਤ ਸਿੰਘ ਧਾਲੀਵਾਲ ਨਾਲ ਦੁੱਖ ਸਾਂਝਾ ਕੀਤਾ।