ਵਨਨੈੱਸ ਵਨ ਮੁਹਿੰਮ ਤਹਿਤ ਗਿੱਦੜਬਾਹਾ ਅਤੇ ਪਿੰਡ ਕੋਟਭਾਈ ਵਿਖੇ ਬੂਟੇ ਲਗਾਏ
ਗਿੱਦੜਬਾਹਾ, 24 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਵਾਤਾਵਰਨ ਦੀ ਸ਼ੁੱਧਤਾ ਤੇ ਕੁਦਰਤੀ ਸੰਤੁਲਨ ਨੂੰ ਕਾਇਮ ਰੱਖਣ ਦੇ ਉਦੇਸ਼ ਨਾਲ ਸੰਤ ਨਿਰੰਕਾਰੀ ਮਿਸ਼ਨ ਵਲੋਂ ਵਨਨੈੱਸ ਵਨ ਮੁਹਿੰਮ ਤਹਿਤ ਗਿੱਦੜਬਾਹਾ ਤੇ ਪਿੰਡ ਕੋਟਭਾਈ ਵਿਚ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ ਗਏ। ਇਸ ਮੌਕੇ ਸ਼ਰਧਾਲੂਆਂ ਤੇ ਸੇਵਾਦਾਰਾਂ ਨੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਬੂਟਿਆਂ ਦੀ ਲਗਾਤਾਰ ਦੇਖਭਾਲ ਕਰਨ ਦਾ ਸੰਕਲਪ ਵੀ ਲਿਆ।
ਵ
ਵਨਨੈੱਸ ਵਨ ਮੁਹਿੰਮ ਤਹਿਤ ਬੂਟੇ ਲਗਾਉਂਦੇ ਹੋਏ ਸੇਵਾਦਾਰ। ਤਸਵੀਰ: ਪਰਮਜੀਤ ਸਿੰਘ ਥੇੜ੍ਹੀ
25-08-2026
ਗਿੱਦੜਬਾਹਾ, 24 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਵਾਤਾਵਰਨ ਦੀ ਸ਼ੁੱਧਤਾ ਤੇ ਕੁਦਰਤੀ ਸੰਤੁਲਨ ਨੂੰ ਕਾਇਮ ਰੱਖਣ ਦੇ ਉਦੇਸ਼ ਨਾਲ ਸੰਤ ਨਿਰੰਕਾਰੀ ਮਿਸ਼ਨ ਵਲੋਂ ਵਨਨੈੱਸ ਵਨ ਮੁਹਿੰਮ ਤਹਿਤ ਗਿੱਦੜਬਾਹਾ ਤੇ ਪਿੰਡ ਕੋਟਭਾਈ ਵਿਚ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ ਗਏ। ਇਸ ਮੌਕੇ ਸ਼ਰਧਾਲੂਆਂ ਤੇ ਸੇਵਾਦਾਰਾਂ ਨੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਬੂਟਿਆਂ ਦੀ ਲਗਾਤਾਰ ਦੇਖਭਾਲ ਕਰਨ ਦਾ ਸੰਕਲਪ ਵੀ ਲਿਆ। ਮਿਸ਼ਨ ਵਲੋਂ ਦੱਸਿਆ ਗਿਆ ਕਿ ਜਿੱਥੇ ਅਧਿਆਤਮਿਕਤਾ ਮਨੁੱਖ ਨੂੰ ਨਕਾਰਾਤਮਕ ਵਿਚਾਰਾਂ ਦੇ ਪ੍ਰਦੂਸ਼ਣ ਤੋਂ ਮੁਕਤ ਕਰਨ ਵਿਚ ਸਹਾਇਕ ਹੈ, ਉੱਥੇ ਕੁਦਰਤ ਦੀ ਸੰਭਾਲ ਕਰਨਾ ਵੀ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਹੈ। ਸੰਤ ਨਿਰੰਕਾਰੀ ਮਿਸ਼ਨ ਬਰਾਂਚ ਗਿੱਦੜਬਾਹਾ ਦੇ ਮੁਖੀ ਦਲਬੀਰ ਸਿੰਘ ਨੇ ਦੱਸਿਆ ਕਿ ਪਿੰਡ ਦੌਲਾ ਨੇੜੇ ਮਲੋਟ-ਬਠਿੰਡਾ ਹਾਈਵੇਅ ’ਤੇ ਬੂਟੇ ਲਗਾਏ ਗਏ। ਬਰਾਂਚ ਕੋਟਭਾਈ ਦੇ ਮੁਖੀ ਸ਼ਿੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਦੀ ਡਿਸਪੈਂਸਰੀ ਵਿਖੇ ਮਰੀਜ਼ਾਂ ਦੀ ਵੱਧ ਆਵਾਜਾਈ ਨੂੰ ਦੇਖਦੇ ਹੋਏ ਸ਼ਰਧਾਲੂਆਂ ਵਲੋਂ ਛਾਂਦਾਰ ਬੂਟੇ ਲਗਾਏ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਬੂਟਿਆਂ ਦੀ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।