ਸਰਕਾਰੀ ਸਕੂਲ ਦਾ ਨਾਂਅ ਬਦਲ ਕੇ ਆਜ਼ਾਦੀ ਘੁਲਾਟੀਏ ਨਰਾਇਣ ਸਿੰਘ ਮੱਕੜ ਦੇ ਨਾਂਅ ’ਤੇ ਕੀਤਾ
ਮਲੋਟ, 24 ਅਗਸਤ (ਪਾਟਿਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਵਾਰਡ ਨੰਬਰ 2 ਮਲੋਟ ਦਾ ਨਾਂਅ ਬਦਲ ਕੇ ਸੁਤੰਤਰਤਾ ਸੰਗਰਾਮੀ ਨਰਾਇਣ ਸਿੰਘ ਮੱਕੜ ਸਰਕਾਰੀ ਮਿਡਲ ਸਕੂਲ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਸੁਤੰਤਰਤਾ ਸੰਗਰਾਮੀ ਪਰਿਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੇ ਜਾ ਰਹੇ ਅਜਿਹੇ ਮਾਣ-ਸਨਮਾਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਸਰੋਤ ਹੋਣਗੇ।
ਮਲੋਟ, 24 ਅਗਸਤ (ਪਾਟਿਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਵਾਰਡ ਨੰਬਰ 2 ਮਲੋਟ ਦਾ ਨਾਂਅ ਬਦਲ ਕੇ ਸੁਤੰਤਰਤਾ ਸੰਗਰਾਮੀ ਨਰਾਇਣ ਸਿੰਘ ਮੱਕੜ ਸਰਕਾਰੀ ਮਿਡਲ ਸਕੂਲ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਸੁਤੰਤਰਤਾ ਸੰਗਰਾਮੀ ਪਰਿਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੇ ਜਾ ਰਹੇ ਅਜਿਹੇ ਮਾਣ-ਸਨਮਾਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਸਰੋਤ ਹੋਣਗੇ। ਮੱਕੜ ਪਰਿਵਾਰ ਵਲੋਂ ਸਕੂਲ ਦੇ ਬਾਹਰ ਗੋਲਡਨ ਬੋਰਡ ਤੇ ਵਿਦਿਆਰਥੀਆਂ ਦੇ ਪੀਣ ਲਈ ਸਾਫ਼ ਪਾਣੀ ਵਾਸਤੇ 50 ਲੀਟਰ ਵਾਲੇ ਆਰ.ਓ. ਦੀ ਸੇਵਾ ਸਕੂਲ ਨੂੰ ਭੇਂਟ ਕੀਤੀ ਗਈ। ਇਸ ਮੌਕੇ ਸਕੂਲ ਵਿਖੇ ਪੁੱਜੇ ਨਰਾਇਣ ਸਿੰਘ ਮੱਕੜ ਦੀ ਧੀ ਜਸਮੀਤ ਕੌਰ ਅਤੇ ਪੁੱਤਰ ਗੁਰਮੀਤ ਸਿੰਘ ਦੀ ਧਰਮਪਤਨੀ ਪ੍ਰਿੰਸੀਪਲ ਲਵਿੰਗ ਲਿਟਲ ਪਲੇਵੇ ਸਕੂਲ ਮੀਨਾ ਅਰੋੜਾ ਵਲੋਂ ਸਕੂਲ ਸਟਾਫ਼ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਮੱਕੜ ਪਰਿਵਾਰ ਭਵਿੱਖ ਵਿਚ ਵੀ ਸਕੂਲ ਭਲਾਈ ਲਈ ਸਹਿਯੋਗ ਦਿੰਦਾ ਰਹੇਗਾ। ਇਸ ਸੇਵਾ ਲਈ ਸਕੂਲ ਮੁਖੀ ਗੌਰਵ ਭਟੇਜਾ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਮੱਕੜ ਪਰਿਵਾਰ ਦਾ ਧੰਨਵਾਦ ਕਰਦਿਆਂ ਪਰਿਵਾਰਕ ਮੈਂਬਰਾਂ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਿਆ। ਇਸ ਮੌਕੇ ਜ਼ਿਲ੍ਹਾ ਪੈਸਕੋ ਕੋਆਰਡੀਨੇਟਰ ਹਰਪ੍ਰੀਤ ਸਿੰਘ ਹੈਪੀ ਵਰੰਟ ਅਫ਼ਸਰ (ਰਿਟਾ.), ਜੱਜਪਾਲ ਸ਼ਰਮਾ, ਅਮਨਦੀਪ ਸਮੇਤ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।