24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਰੋੜੀਕਪੂਰਾ ਦੇ ਮੁਹੱਲਾ ਕਲੀਨਿਕ ’ਚ ਡਾਕਟਰ ਤਾਇਨਾਤ ਕਰਨ ਦੀ ਮੰਗ

ਜੈਤੋ, 24 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਨੇੜਲੇ ਪਿੰਡ ਰੋੜੀਕਪੂਰਾ ਵਿਖੇ ਚੱਲ ਰਹੇ ਮੁਹੱਲਾ ਕਲੀਨਿਕ ਵਿਚ ਡਾਕਟਰ ਦੀ ਘਾਟ ਕਾਰਨ ਇਲਾਜ ਲਈ ਆਉਣ ਵਾਲੇ ਲੋੜਵੰਦ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਤੋਂ ਮੁਹੱਲਾ ਕਲੀਨਿਕ ਵਿਚ ਤੁਰੰਤ ਡਾਕਟਰ ਤਾਇਨਾਤ ਕਰਨ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 25-08-2026
ਜੈਤੋ, 24 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਨੇੜਲੇ ਪਿੰਡ ਰੋੜੀਕਪੂਰਾ ਵਿਖੇ ਚੱਲ ਰਹੇ ਮੁਹੱਲਾ ਕਲੀਨਿਕ ਵਿਚ ਡਾਕਟਰ ਦੀ ਘਾਟ ਕਾਰਨ ਇਲਾਜ ਲਈ ਆਉਣ ਵਾਲੇ ਲੋੜਵੰਦ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਤੋਂ ਮੁਹੱਲਾ ਕਲੀਨਿਕ ਵਿਚ ਤੁਰੰਤ ਡਾਕਟਰ ਤਾਇਨਾਤ ਕਰਨ ਦੀ ਮੰਗ ਕੀਤੀ ਹੈ। ਪਿੰਡ ਗੁਲਾਬਗੜ੍ਹ (ਰੋੜੀਕਪੂਰਾ) ਦੇ ਅਰਵਿੰਦਰ ਸਿੰਘ ਬਿੰਦਰ ਬਰਾੜ ਅਤੇ ਨਵਾਂ ਰੋੜੀਕਪੂਰਾ ਦੇ ਸਰਪੰਚ ਜਸਕਰਨ ਸਿੰਘ ਬਰਾੜ ਨੇ ਕਿਹਾ ਕਿ ਇਸ ਮੁਹੱਲਾ ਕਲੀਨਿਕ ਨਾਲ ਰੋੜੀਕਪੂਰਾ, ਨਵਾਂ ਰੋੜੀਕਪੂਰਾ ਅਤੇ ਗੁਲਾਬਗੜ੍ਹ ਤੋਂ ਇਲਾਵਾ ਰਾਮੇਆਣਾ, ਰਾਮੂਵਾਲਾ (ਡੇਲਿਆਂਵਾਲੀ) ਅਤੇ ਕਾਸਮ ਭੱਟੀ ਪਿੰਡਾਂ ਦੇ ਲੋਕ ਵੀ ਜੁੜੇ ਹੋਏ ਹਨ। ਇਸ ਕਾਰਨ ਇੱਥੇ ਵੱਡੀ ਗਿਣਤੀ ਵਿਚ ਲੋਕ ਸਿਹਤ ਸਹੂਲਤਾਂ ਲਈ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਡਾਕਟਰ ਦੀ ਨਿਯਮਤ ਤਾਇਨਾਤੀ ਨਾ ਹੋਣ ਕਾਰਨ ਮਰੀਜ਼ਾਂ ਨੂੰ ਆਪਣੀਆਂ ਸਿਹਤ ਸਮੱਸਿਆਵਾਂ ਦੇ ਇਲਾਜ ਲਈ ਹੋਰ ਥਾਵਾਂ ’ਤੇ ਜਾਣਾ ਪੈਂਦਾ ਹੈ, ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੁੰਦੇ ਹਨ। ਖਾਸ ਕਰਕੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਇਹ ਸਥਿਤੀ ਹੋਰ ਵੀ ਮੁਸ਼ਕਿਲ ਬਣ ਜਾਂਦੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਲੋਕਾਂ ਦੀ ਸਿਹਤ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਰੋੜੀਕਪੂਰਾ ਦੇ ਮੁਹੱਲਾ ਕਲੀਨਿਕ ਵਿਚ ਤੁਰੰਤ ਪੱਕੇ ਤੌਰ ’ਤੇ ਡਾਕਟਰ ਤਾਇਨਾਤ ਕੀਤਾ ਜਾਵੇ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਆਪਣੇ ਨੇੜੇ ਹੀ ਸਮੇਂ ਸਿਰ ਅਤੇ ਬਿਹਤਰ ਇਲਾਜ ਦੀ ਸਹੂਲਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਡਾ. ਲਛਮਣ ਭਗਤੂਆਣਾ ਦੂਜੀ ਵਾਰ ਮਾਰਕੀਟ ਕਮੇਟੀ ਦੇ ਚੇਅਰਮੈਨ ਬਣੇ ਅਗਲੀ ਖ਼ਬਰ ਓਲਡ ਇਜ਼ ਗੋਲਡ ਕਲੱਬ ਨੇ ਲਗਾਏ ਪੌਦੇ
Ad Position 24