26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਗੁਰਜਿੰਦਰ ਕੌਰ ਗਿੱਲ ਦੇ ਦਿਹਾਂਤ ’ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅੰਤਿਮ ਅਰਦਾਸ ਭਲਕੇ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸਵ. ਭਾਈ ਨਰਿੰਦਰ ਸਿੰਘ, ਸਵ.

Ad Position 21
No active advertisement
ਅਜੀਤ ਡੈਸਕ 26-08-2026
ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸਵ. ਭਾਈ ਨਰਿੰਦਰ ਸਿੰਘ, ਸਵ. ਭਾਈ ਸ਼ਮਿੰਦਰ ਸਿੰਘ ਸਾਬਕਾ ਐੱਮ.ਪੀ. ਤੇ ਭਾਈ ਅਪਮਿੰਦਰ ਸਿੰਘ ਦੀ ਭੈਣ ਅਤੇ ਹਰਇੰਦਰ ਸਿੰਘ ਗਿੱਲ, ਇੰਜੀ. ਮਹਿਬੂਬ ਸਿੰਘ ਗਿੱਲ ਦੇ ਮਾਤਾ ਅਤੇ ਭਾਈ ਰਾਹੁਲ ਸਿੰਘ ਸਿੱਧੂ ਸਾਬਕਾ ਮੈਂਬਰ ਪੰਜਾਬ ਪਬਲਿਕ ਸਰਵਿਸਿਜ਼ ਕਮਿਸ਼ਨ ਦੇ ਭੂਆ ਜੀ ਸਰਦਾਰਨੀ ਗੁਰਜਿੰਦਰ ਕੌਰ ਗਿੱਲ (84) ਧਰਮਪਤਨੀ ਸਵ. ਤੇਜਿੰਦਰ ਸਿੰਘ ਗਿੱਲ (ਰਿਟਾ. ਗਰੁੱਪ ਜਨਰਲ ਮੈਨੇਜਰ ਓ.ਐੱਨ.ਜੀ.ਸੀ.) ਵਾਸੀ ਬੂੜਾ ਗੁੱਜਰ ਰੋਡ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੇ ਦਿਹਾਂਤ ’ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ, ਸਾਬਕਾ ਮੈਨੇਜਰ ਸੁਮੇਰ ਸਿੰਘ, ਮੀਤ ਮੈਨੇਜਰ ਕੁਲਵੰਤ ਸਿੰਘ, ਡਾ. ਅਜੇ ਸੇਤੀਆ, ਡਾ. ਅਨਿਲ ਸੇਤੀਆ, ਨਰਿੰਦਰ ਸਿੰਘ ਬਰਾੜ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਉਦਯੋਗਪਤੀ ਰਾਜਨ ਸੇਤੀਆ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਸਤੀਸ਼ ਕਾਲਾ ਗਿਰਧਰ, ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮੜ੍ਹਮੱਲੂ, ਭਾਈ ਜਸ਼ਨਦੀਪ ਸਿੰਘ ਚਹਿਲ, ਰਾਕੇਸ਼ ਬਾਂਸਲ, ਕੌਂਸਲਰ ਰਾਜਬੀਰ ਸਿੰਘ ਬਿੱਟਾ ਗਿੱਲ, ਕੌਂਸਲਰ ਕੁਲਵਿੰਦਰ ਸਿੰਘ ਸ਼ੋਕੀ, ਮਲਕੀਤ ਸਿੰਘ ਪੈਂਕ ਰਿਟਾ. ਜ਼ਿਲ੍ਹਾ ਮੰਡੀ ਅਫ਼ਸਰ, ਕਰਮਜੀਤ ਸਿੰਘ ਰਿਟਾ. ਡੀ.ਐੱਸ.ਪੀ., ਪਰਮਿੰਦਰ ਸਿੰਘ ਚਹਿਲ, ਹਮੀਰ ਸਿੰਘ ਸਾਬਕਾ ਕੌਂਸਲਰ, ਅਕਾਲੀ ਆਗੂ ਜਗਵੰਤ ਸਿੰਘ ਲੰਬੀਢਾਬ, ਸਾਬਕਾ ਕੌਂਸਲਰ ਮਿਹਰਬਾਨ ਸਿੰਘ ਬਰਾੜ, ਹਰਪਾਲ ਸਿੰਘ ਕੋਟਲੀ ਸੰਘਰ, ਕਾਕਾ ਕੋਟਲੀ, ਅਕਾਲੀ ਆਗੂ ਗੁਰਜੰਟ ਸਿੰਘ ਬਰਾੜ, ਪਰਮਜੀਤ ਸਿੰਘ ਗਿੱਲ, ਗੁਰਪਾਲ ਸਿੰਘ ਪਾਲੀ, ਸ਼ੇਰਬਾਜ ਸਿੰਘ ਬਰਾੜ, ਰੀਤਮਹਿੰਦਰ ਸਿੰਘ ਬੌਬੀ ਬਰਾੜ, ਲਖਵਿੰਦਰ ਸਿੰਘ ਥਾੜਾ ਸਾਬਕਾ ਸਰਪੰਚ, ਜਸਵੰਤ ਸਿੰਘ ਨੰਬਰਦਾਰ ਕੰਮੇਆਣਾ, ਰੂਪ ਸਿੰਘ ਰੱਤੀ ਰੋੜੀ, ਬਲਕਰਨ ਸਿੰਘ ਰੱਤੀ ਰੋੜੀ, ਰਣਜੀਤ ਸਿੰਘ ਸੈਕਟਰੀ, ਸਾਬਕਾ ਸਰਪੰਚ ਸੰਤਾ ਸਿੰਘ ਜੱਸੇਆਣਾ ਆਦਿ ਨੇ ਗ੍ਰਹਿ ਵਿਖੇ ਪਹੁੰਚ ਕੇ ਗਿੱਲ ਅਤੇ ਭਾਈ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਹੀ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ, ਬਾਵਾ ਯਾਦਵਿੰਦਰ ਸਿੰਘ ਲਾਲੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਾਵਾ ਗਰਿੰਦਰ ਸਿੰਘ ਕੋਕੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਹਰਬੰਸ ਗਰੀਬ, ਗੁਰਲਾਲ ਸਿੰਘ ਸੰਧੂ ਖੁੜੰਜ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਸਕੱਤਰ ਜਨਰਲ ਜਗਦੇਵ ਸਿੰਘ ਕਾਨਿਆਂਵਾਲੀ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਸਮੇਤ ਹੋਰ ਆਗੂਆਂ ਤੇ ਜਥੇਬੰਦੀਆਂ ਨੇ ਸਰਦਾਰਨੀ ਗੁਰਜਿੰਦਰ ਕੌਰ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਗਿੱਲ ਅਤੇ ਭਾਈ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 27 ਅਗਸਤ (ਵੀਰਵਾਰ) ਨੂੰ ਦੁਪਹਿਰ 12 ਤੋਂ 1 ਵਜੇ ਤੱਕ ਸ਼ਾਂਤੀ ਭਵਨ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਐੱਸ.ਸੀ. ਡਿਪਾਰਟਮੈਂਟ ਕਾਂਗਰਸ ਕਮੇਟੀ ਨੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਗਲੀ ਖ਼ਬਰ ਜੂਡੋ ’ਚ ਦੇਸ਼ ਭਗਤ ਗਲੋਬਲ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24