ਭਾਕਿਯੂ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ
ਮਲੋਟ, 25 ਅਗਸਤ (ਪਾਟਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਸੂਬਾ ਕਮੇਟੀ ਦੇ ਸੱਦੇ ’ਤੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਸਮੇਤ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਰੱਦ ਕਰਵਾਉਣ ਅੰਦੋਲਨ ਕਾਰੀਆਂ ਤੇ ਦਰਜ ਪੁਲਿਸ ਕੇਸ ਰੱਦ ਕਰਵਾਉਣ ਕਰਜ਼ਾ ਮੁਕਤੀ ਆਦਿ ਮੰਗਾਂ ਅਤੇ 30 ਅਗਸਤ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਅਣਮਿੱਥੇ ਸਮੇਂ ਲਈ ਦਿਨ-ਰਾਤ ਮੋਰਚਾ ਸ਼ੁਰੂ ਕਰਨ ਦੇ ਐਲਾਨ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਵਾਟਰ ਵਰਕਸ ਮਲੋਟ ਵਿਖੇ ਹੋਈ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਪੰਜਾਬ ਤੇ ਕੇਂਦਰ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਡਬਲਿਊ.
ਮਲੋਟ, 25 ਅਗਸਤ (ਪਾਟਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਸੂਬਾ ਕਮੇਟੀ ਦੇ ਸੱਦੇ ’ਤੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਸਮੇਤ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਰੱਦ ਕਰਵਾਉਣ ਅੰਦੋਲਨ ਕਾਰੀਆਂ ਤੇ ਦਰਜ ਪੁਲਿਸ ਕੇਸ ਰੱਦ ਕਰਵਾਉਣ ਕਰਜ਼ਾ ਮੁਕਤੀ ਆਦਿ ਮੰਗਾਂ ਅਤੇ 30 ਅਗਸਤ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਅਣਮਿੱਥੇ ਸਮੇਂ ਲਈ ਦਿਨ-ਰਾਤ ਮੋਰਚਾ ਸ਼ੁਰੂ ਕਰਨ ਦੇ ਐਲਾਨ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਵਾਟਰ ਵਰਕਸ ਮਲੋਟ ਵਿਖੇ ਹੋਈ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਪੰਜਾਬ ਤੇ ਕੇਂਦਰ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਡਬਲਿਊ.ਟੀ.ਓ. ਤੇ ਸੰਸਾਰ ਬੈਂਕ ਰਾਹੀਂ ਸੰਸਾਰੀਕਰਨ ਨਿੱਜੀਕਰਨ ਦੀਆਂ ਨੀਤੀਆਂ ਲਗਾਤਾਰ ਦੇਸ਼ ਦੇ ਲੋਕਾਂ ’ਤੇ ਜ਼ਬਰੀ ਥੋਪੀਆਂ ਜਾ ਰਹੀਆਂ ਹਨ। ਈਰਾਨ ਤੇ ਇਜਰਾਇਲ ਦੀ ਜੰਗ ਦੀ ਆੜ ਹੇਠ ਤੇਲ ਕੀਮਤਾਂ, ਗੈਸ, ਖੰਡ ਆਦਿ ਦੀ ਮਹਿੰਗਾਈ ਵਧਾਈ ਜਾ ਰਹੀ ਹੈ, ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਉਨ੍ਹਾਂ 30 ਅਗਸਤ ਤੋਂ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਲੱਗਣ ਵਾਲੇ ਮੋਰਚੇ ਦੀ ਵਿਉਂਤਬੰਦੀ ਵਿਚ ਟੈਂਟ ਲਾਉਣ, ਰਾਸ਼ਨ ਇਕੱਠਾ ਕਰਨ, ਲੰਗਰ, ਚਾਹ-ਪਾਣੀ ਦੇ ਪ੍ਰਬੰਧ ਮੁਕੰਮਲ ਕਰਨ ਲਈ ਪਿੰਡ-ਪਿੰਡ ਮੀਟਿੰਗਾਂ ਰੈਲੀਆਂ ਤੇ ਝੰਡਾ ਮਾਰਚ ਕਰਕੇ ਵੱਡੀ ਲਾਮਬੰਦੀ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਲੰਬੀ ਬਲਾਕ ਦੇ ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ, ਦਲਜੀਤ ਸਿੰਘ ਮਿੱਠੜੀ, ਬੋਹੜ ਸਿੰਘ, ਕੁਲਦੀਪ ਸਿੰਘ ਮਲੋਟ, ਸ੍ਰੀ ਮੁਕਤਸਰ ਸਾਹਿਬ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ, ਮਾ. ਕੁਲਵੀਰ ਸਿੰਘ ਭਾਗਸਰ, ਮਾ. ਗੁਰਚਰਨ ਸਿੰਘ ਗੰਧੜ, ਕਾਕਾ ਸਿੰਘ ਫ਼ੌਜੀ ਮਲੋਟ ਹਾਜ਼ਰ ਸਨ।