ਮਨਿਸਟਰੀਅਲ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 9ਵੇਂ ਦਿਨ ’ਚ ਦਾਖ਼ਲ
ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ ਢਿੱਲੋਂ)-ਮਨਿਸਟਰੀਅਲ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਕਲਮਛੋੜ ਹੜਤਾਲ ਅੱਜ 9ਵੇਂ ਦਿਨ ਵਿਚ ਦਾਖ਼ਲ ਹੋ ਚੁੱਕੀ ਹੈ। ਹੜਤਾਲ ਦੇ 9ਵੇਂ ਦਿਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਆਗੂਆਂ ਵਲੋਂ ਵੱਖ-ਵੱਖ ਦਫ਼ਤਰਾਂ ਵਿਚ ਜਾ ਕੇ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਵਲੋਂ 27 ਅਗਸਤ ਦੇ ਮਹਾਂਬੰਦ ਸੰਬੰਧੀ ਮਨਿਸਟਰੀਅਲ ਕਰਚਮਾਰੀਆਂ ਨੂੰ ਜਾਗਰੂਕ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ, 25 ਅਗਸਤ (ਰਣਜੀਤ ਸਿੰਘ ਢਿੱਲੋਂ)-ਮਨਿਸਟਰੀਅਲ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਕਲਮਛੋੜ ਹੜਤਾਲ ਅੱਜ 9ਵੇਂ ਦਿਨ ਵਿਚ ਦਾਖ਼ਲ ਹੋ ਚੁੱਕੀ ਹੈ। ਹੜਤਾਲ ਦੇ 9ਵੇਂ ਦਿਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਆਗੂਆਂ ਵਲੋਂ ਵੱਖ-ਵੱਖ ਦਫ਼ਤਰਾਂ ਵਿਚ ਜਾ ਕੇ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਵਲੋਂ 27 ਅਗਸਤ ਦੇ ਮਹਾਂਬੰਦ ਸੰਬੰਧੀ ਮਨਿਸਟਰੀਅਲ ਕਰਚਮਾਰੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀ.ਐੱਸ.ਐੱਮ.ਐੱਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ 27 ਅਗਸਤ ਨੂੰ ਸੂਬੇ ਭਰ ਦੇ ਸਮੂਹ ਵਿਭਾਗਾਂ ਵਿਚ ਕੰਮ ਕਰਦੇ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਮਹਾਂਬੰਦ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਕਰਮਚਾਰੀਆਂ ਨੂੰ ਅੱਖੋਂ-ਪਰੋਖੇ ਕਰ ਰਹੀ ਹੈ, ਜਿਸ ਕਾਰਨ ਕਰਮਚਾਰੀ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਾਂਬੰਦ ਦੌਰਾਨ ਦਫ਼ਤਰ ਡਿਪਟੀ ਕਮਿਸ਼ਨਰ ਸਾਹਮਣੇ ਅੰਬੇਦਕਰ ਪਾਰਕ ਵਿਚ ਭਰਵੀਂ ਰੈਲੀ ਕੀਤੀ ਜਾਵੇਗੀ, ਜਿਸ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੈਂਕੜੇ ਸਰਕਾਰੀ ਕਰਮਚਾਰੀ ਭਾਗ ਲੈਣਗੇ। ਇਸ ਮੌਕੇ ਕਰਮਜੀਤ ਸ਼ਰਮਾ ਪ੍ਰਧਾਨ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ, ਸੁਖਵਿੰਦਰ ਸਿੰਘ ਦੋਦਾ ਜਨਰਲ ਸਕੱਤਰ ਪੀ.ਐੱਸ.ਐੱਸ.ਐੱਫ਼., ਰਵੀ ਕੁਮਾਰ, ਕੁਲਵਿੰਦਰ ਸਿੰਘ ਡੀ.ਟੀ.ਐੱਫ਼., ਪਰਮਜੀਤ ਸਿੰਘ, ਕੁਲਬੀਰ ਜੋਸ਼ੀ ਗੌਰਮਿੰਟ ਟੀਚਰਜ਼ ਯੂਨੀਅਨ, ਬਲਵੰਤ ਸਿੰਘ ਅਟਵਾਲ, ਹਰਦੇਵ ਸਿੰਘ, ਡੀ.ਸੀ. ਦਫ਼ਤਰ ਤੋਂ ਗੁਰਮੀਤ ਪਾਲ ਰੀਡਰ, ਰਾਕੇਸ਼ ਕੁਮਾਰ ਸੁਪਰਡੈਂਟ, ਦਲਜੀਤ ਸਿੰਘ ਸੁਪਰਡੈਂਟ, ਜਗਪ੍ਰੀਤ ਸਿੰਘ, ਹਰਬੰਸ ਸਿੰਘ, ਬਲਰਾਜ, ਗਗਨਦੀਪ ਸਿੰਘ ਭਾਟੀਆ, ਸੰਨੀ ਕੁਮਾਰ, ਵਿਸ਼ਾਲ ਕੁਮਾਰ, ਪਰਮਜੀਤ ਸਿੰਘ, ਜਸਵੀਰ ਕੌਰ, ਰੁਪਾਲੀ, ਮੇਘਾ ਆਦਿ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ।