ਜ਼ੋਨ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਦਾ ਸਨਮਾਨ
ਲੰਬੀ, 27 ਅਗਸਤ (ਮੇਵਾ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸੁਰਿੰਦਰ ਸਿੰਘ ਦੀ ਅਗਵਾਈ ਵਿਚ ਜ਼ੋਨ ਤੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਸਖ਼ਤ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁੱਲਖੁਰਾਣਾ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਬਿਮਲਾ ਰਾਣੀ ਨੇ ਦੱਸਿਆ ਕਿ ਸਰਕਲ ਕਬੱਡੀ ਅੰਡਰ-14 ਗਰੁੱਪ ਨੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਲ ਕਬੱਡੀ ਅੰਡਰ-19 ਗਰੁੱਪ ਨੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਰੱਸਾਕਸ਼ੀ ਅੰਡਰ-17 ਗਰੁੱਪ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਪਾਵਰ ਲਿਫ਼ਟਿੰਗ ਦੇ ਮੁਕਾਬਲਿਆਂ ਵਿਚ ਅੰਡਰ-17 ਤੇ ਅੰਡਰ-19 ਨੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।
ਲੰਬੀ, 27 ਅਗਸਤ (ਮੇਵਾ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸੁਰਿੰਦਰ ਸਿੰਘ ਦੀ ਅਗਵਾਈ ਵਿਚ ਜ਼ੋਨ ਤੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਸਖ਼ਤ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁੱਲਖੁਰਾਣਾ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਬਿਮਲਾ ਰਾਣੀ ਨੇ ਦੱਸਿਆ ਕਿ ਸਰਕਲ ਕਬੱਡੀ ਅੰਡਰ-14 ਗਰੁੱਪ ਨੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਲ ਕਬੱਡੀ ਅੰਡਰ-19 ਗਰੁੱਪ ਨੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਰੱਸਾਕਸ਼ੀ ਅੰਡਰ-17 ਗਰੁੱਪ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਪਾਵਰ ਲਿਫ਼ਟਿੰਗ ਦੇ ਮੁਕਾਬਲਿਆਂ ਵਿਚ ਅੰਡਰ-17 ਤੇ ਅੰਡਰ-19 ਨੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਖੇਡਾਂ ਦੀ ਤਿਆਰੀ ਜਸਵਿੰਦਰ ਕੌਰ ਡੀ.ਪੀ.ਈ. ਅਤੇ ਸੰਦੀਪ ਕੰਬੋਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁੱਲਖੁਰਾਣਾ ਨੇ ਕਰਵਾਈ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਪ੍ਰਿੰਸੀਪਲ ਬਿਮਲਾ ਰਾਣੀ ਤੇ ਸਮੂਹ ਸਟਾਫ਼ ਮੈਂਬਰਾਂ ਨੇ ਵਧਾਈ ਦਿੱਤੀ।