28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਾਬਕਾ ਸੈਨਿਕਾਂ ਵਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਸੈਨਿਕਾਂ ਵਲੋਂ ਲੈਫ਼ਟੀਨੈਂਟ ਕਰਨਲ ਅਮਨਦੀਪ ਕੌਰ ਰਿਟਾ. ਅਫ਼ਸਰ ਇੰਚਾਰਜ ਸੈਨਿਕ ਭਲਾਈ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅਤੇ ਡਿਪਟੀ ਕਮਿਸ਼ਨਰ ਨਾਲ ਤਿਮਾਹੀ ਮੀਟਿੰਗ ਹੋਈ, ਜਿਸ ਵਿਚ ਸਾਬਕਾ ਸੈਨਿਕਾਂ, ਵੀਰ ਨਾਰੀਆਂ ਨੂੰ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਅਤੇ ਹੋਰ ਕਾਫ਼ੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ।

Ad Position 21
No active advertisement
ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਦੇ ਹੋਏ ਸਾਬਕਾ ਸੈਨਿਕ। 28-08-2026
ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਸੈਨਿਕਾਂ ਵਲੋਂ ਲੈਫ਼ਟੀਨੈਂਟ ਕਰਨਲ ਅਮਨਦੀਪ ਕੌਰ ਰਿਟਾ. ਅਫ਼ਸਰ ਇੰਚਾਰਜ ਸੈਨਿਕ ਭਲਾਈ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅਤੇ ਡਿਪਟੀ ਕਮਿਸ਼ਨਰ ਨਾਲ ਤਿਮਾਹੀ ਮੀਟਿੰਗ ਹੋਈ, ਜਿਸ ਵਿਚ ਸਾਬਕਾ ਸੈਨਿਕਾਂ, ਵੀਰ ਨਾਰੀਆਂ ਨੂੰ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਅਤੇ ਹੋਰ ਕਾਫ਼ੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਇਆ। ਮੀਟਿੰਗ ਵਿਚ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੇ ਅਹਿਮ ਮੁੱਦਿਆਂ ’ਤੇ ਵਿਚਾਰ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਬੰਦ ਪਈ ਸੀ.ਐੱਸ.ਡੀ. ਕੰਟੀਨ ’ਤੇ ਮੁੱਦੇ ’ਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦਾ ਧਿਆਨ ਦਿਵਾਉਂਦੇ ਹੋਏ ਸਾਬਕਾ ਸੈਨਿਕ ਭਲਾਈ ਵਿੰਗ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਲਵੰਤ ਸਿੰਘ ਭੁੱਲਰ ਅਤੇ ਨਾਇਬ ਸੂਬੇਦਾਰ ਬਲਜਿੰਦਰ ਸਿੰਘ ਭੱਟੀ (ਜਨਰਲ ਸਕੱਤਰ) ਨੇ ਕਿਹਾ ਕਿ ਸੀ.ਐੱਸ.ਡੀ. ਕੰਟੀਨ ਜੋ ਕਿ ਕਾਫ਼ੀ ਲੰਮੇ ਸਮੇਂ ਤੋਂ ਬੰਦ ਹੈ, ਜਿਸ ਕਾਰਨ ਜ਼ਿਲ੍ਹੇ ਦੇ ਸਾਰੇ ਸਾਬਕਾ ਸੈਨਿਕਾਂ ਤੇ ਵੀਰ ਨਾਰੀਆਂ ਨੂੰ ਕੰਟੀਨ ਦਾ ਸਾਮਾਨ ਲੈਣ ਲਈ ਫ਼ਰੀਦਕੋਟ (45 ਕਿੱਲੋਮੀਟਰ), ਫ਼ਿਰੋਜ਼ਪੁਰ (55 ਕਿੱਲੋਮੀਟਰ) ਤੇ ਬਠਿੰਡਾ (65 ਕਿੱਲੋਮੀਟਰ) ਜਾਣਾ ਪੈਂਦਾ ਹੈ, ਜਿਸ ਕਾਰਨ ਕਾਫ਼ੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸੇ ਮੁੱਦੇ ਬਾਰੇ ਆਰਮੀ ਦੇ ਉੱਚ ਅਧਕਾਰੀਆਂ ਨਾਲ ਗੱਲਬਾਤ ਕਰਕੇ ਕੰਟੀਨ ਦੀ ਸੁਵਿਧਾ ਜਲਦ ਤੋਂ ਜਲਦ ਸ਼ੁਰੂ ਕਰਵਾਈ ਜਾਵੇਗੀ। ਇਸ ਤੋਂ ਬਾਅਦ ਸਾਬਕਾ ਸੈਨਿਕ ਦੀ ਮੌਤ ਹੋਣ ’ਤੇ ਆਰਮੀ ਵਲੋਂ ਦਿੱਤੀ ਜਾਂਦੀ ਸਲਾਮੀ ਜੋ ਕਿ ਹਰ ਇਕ ਸਾਬਕਾ ਸੈਨਿਕ ਦਾ ਹੱਕ ਹੈ, ਇਸ ਮੁੱਦੇ ’ਤੇ ਬੋਲਦਿਆਂ ਬਲਜਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਇਹ ਸੁਵਿਧਾ ਵੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੈਨਿਕਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਨਹੀਂ ਮਿਲ ਰਹੀ ਹੈ, ਜੋ ਕਿ ਸਭ ਤੋਂ ਅਹਿਮ ਮੁੱਦਾ ਹੈ। ਇਸ ਸੁਵਿਧਾ ਨੂੰ ਸ਼ੁਰੂ ਕਰਵਾਉਣ ਬਾਰੇ ਲੈਫ਼ਟੀਨੈਂਟ ਕਰਨਲ ਅਮਨਦੀਪ ਕੌਰ ਰਿਟਾ. (ਅਫ਼ਸਰ ਇੰਚਾਰਜ ਸੈਨਿਕ ਭਲਾਈ ਦਫ਼ਤਰ ਸ੍ਰੀ ਮੁਕਤਸਰ ਸਾਹਿਬ) ਅਤੇ ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਇਹ ਸੁਵਿਧਾ ਵੀ ਜਲਦ ਤੋਂ ਜਲਦ ਸ਼ੁਰੂ ਕਰਵਾਈ ਜਾਵੇਗੀ ਤਾਂ ਜੋ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਸੈਨਿਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਤੇ ਮਾਣ ਸਨਮਾਨ ਮਿਲ ਸਕੇ। ਸਾਬਕਾ ਸੈਨਿਕਾਂ ਨੂੰ ਅਸਲਾ ਲਾਈਸਿੰਸ ਜਾਰੀ ਕਰਨ ਬਾਰੇ ਮੁੱਦੇ ’ਤੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਬਕਾ ਸੈਨਿਕਾਂ ਨੂੰ ਅਸਲਾ ਲਾਇਸੈਂਸ ਜਾਰੀ ਕਰਨ ਲਈ ਜਾਂਦੀ ਫ਼ੀਸ ਵਿਚ ਪਹਿਲਾਂ ਹੀ ਰਿਆਇਤ ਦਿੱਤੀ ਜਾ ਚੁੱਕੀ ਹੈ ਅਤੇ ਇਸ ਬਾਰੇ ਜ਼ਿਲ੍ਹਾ ਸੈਨਿਕ ਬੋਰਡ ਸ੍ਰੀ ਮੁਕਤਸਰ ਸਾਹਿਬ ਨਾਲ ਮਿਲ ਕੇ ਇਕ ਪਰੋਪਰ ਗਾਈਡ ਲਾਈਨ ਵੀ ਜਲਦ ਜਾਰੀ ਕਰ ਦਿੱਤੀ ਜਾਵੇ ਗੀ ਤਾਂ ਜੋ ਜ਼ਿਲ੍ਹੇ ਦੇ ਕਿਸੇ ਵੀ ਸਾਬਕਾ ਸੈਨਿਕ ਨੂੰ ਸੇਵਾ ਮੁਕਤੀ ਤੋਂ ਬਾਅਦ ਨੌਕਰੀ ਕਰਨ ਲਈ ਅਸਲਾ ਲਾਇਸੈਂਸ ਬਣਵਾਉਣ ਵਿਚ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸੂਬੇਦਾਰ ਜਗਜੀਤ ਸਿੰਘ ਸੰਗੂਧੌਣ, ਹੌਲਦਾਰ ਚਰਨਜੀਤ ਸਿੰਘ ਮੈਂਬਰ ਸਾਬਕਾ ਸੈਨਿਕ ਭਲਾਈ ਵਿੰਗ ਸ੍ਰੀ ਮੁਕਤਸਰ ਸਾਹਿਬ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮ ਤੇ ਰਿਟਾਇਰਡ ਪੈਨਸ਼ਨਰ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਐੱਸ.ਡੀ.ਐੱਮ. ਦਫ਼ਤਰ ਗਿੱਦੜਬਾਹਾ ਅੱਗੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਪੁ...
Ad Position 24