ਡੇਅਰੀ ਵਿਕਾਸ ਵਿਭਾਗ ਨੇ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਲਗਾਇਆ
ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-ਡੇਅਰੀ ਵਿਕਾਸ ਵਿਭਾਗ ਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਾਰਡ ਨੰਬਰ 22 ਸ੍ਰੀ ਮੁਕਤਸਰ ਸਾਹਿਬ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖ਼ੁਰਾਕ’ ਸੰਬੰਧੀ ਦੁੱਧ ਖ਼ਪਤਕਾਰ ਜਾਗਰੂਕਤਾ ਸੈਮੀਨਾਰ ਤੇ ਕੈਂਪ ਲਗਾਇਆ ਗਿਆ । ਇਸ ਸੈਮੀਨਾਰ ਵਿਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨਿਰਵੈਰ ਸਿੰਘ ਬਰਾੜ ਵਲੋਂ ਦੁੱਧ ਤੇ ਦੁੱਧ ਪਦਾਰਥਾਂ ਦੀ ਮਹੱਤਤਾ ਦਾ ਡੇਅਰੀ ਕਿੱਤੇ ਵਿਚ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ।
ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-ਡੇਅਰੀ ਵਿਕਾਸ ਵਿਭਾਗ ਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਾਰਡ ਨੰਬਰ 22 ਸ੍ਰੀ ਮੁਕਤਸਰ ਸਾਹਿਬ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖ਼ੁਰਾਕ’ ਸੰਬੰਧੀ ਦੁੱਧ ਖ਼ਪਤਕਾਰ ਜਾਗਰੂਕਤਾ ਸੈਮੀਨਾਰ ਤੇ ਕੈਂਪ ਲਗਾਇਆ ਗਿਆ । ਇਸ ਸੈਮੀਨਾਰ ਵਿਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨਿਰਵੈਰ ਸਿੰਘ ਬਰਾੜ ਵਲੋਂ ਦੁੱਧ ਤੇ ਦੁੱਧ ਪਦਾਰਥਾਂ ਦੀ ਮਹੱਤਤਾ ਦਾ ਡੇਅਰੀ ਕਿੱਤੇ ਵਿਚ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਡੇਅਰੀ ਵਿਕਾਸ ਇੰਸਪੈਕਟਰ ਅਰੁਣ ਬਾਂਸਲ ਵਲੋਂ ਦੁੱਧ ਦਾ ਮਨੁੱਖੀ ਜੀਵਨ ਵਿਚ ਰੋਲ ਤੇ ਬੱਚਿਆਂ ਨੂੰ ਹਰ ਰੋਜ਼ ਦੁੱਧ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਵਾਸਤੇ ਮਹੱਤਵਪੂਰਨ ਜਾਣਕਾਰੀ ਦਿੱਤੀ ਅਤੇ ਸਿਖਿਆਰਥੀਆਂ ਨੂੰ ਦੁੱਧ ਦੀ ਬਣਤਰ ਬਾਰੇ, ਕੁਦਰਤੀ ਤੇ ਮਿਲਾਵਟੀ ਦੁੱਧ ਦੀ ਪਰਖ ਬਾਰੇ ਦੱਸਿਆ ਗਿਆ। ਇਸ ਕੈਂਪ ਵਿਚ ਸਕੂਲ ਦੇ ਸਿਖਿਆਰਥੀਆਂ ਵਲੋਂ ਲਿਆਂਦੇ ਗਏ ਦੁੱਧ ਦੇ ਸੈਂਪਲਾਂ ਨੂੰ ਡੇਅਰੀ ਵਿਕਾਸ ਇੰਸਪੈਕਟਰ ਅਰੁਣ ਬਾਂਸਲ ਵਲੋਂ ਚੈੱਕ ਕੀਤਾ ਗਿਆ। ਦੁੱਧ ਦੇ ਕੁੱਲ 40 ਸੈਂਪਲਾਂ ਵਿਚੋਂ 25 ਸੈਂਪਲ ਮਿਆਰਾਂ ਅਨੁਸਾਰ ਅਤੇ 15 ਸੈਂਪਲ ਮਿਆਰਾਂ ਤੋਂ ਘੱਟ ਪਾਏ ਗਏ, ਕਿਸੇ ਵੀ ਸੈਂਪਲ ਵਿਚ ਹਾਨੀਕਾਰਕ ਤੱਤ ਦੀ ਪੁਸ਼ਟੀ ਨਹੀਂ ਹੋਈ। ਕੈਂਪ ਦੇ ਅੰਤ ਵਿਚ ਬੱਚਿਆਂ ਨੂੰ ਰਿਫ਼ਰੈਸ਼ਮੈਂਟ ਦਿੱਤੀ ਗਈ ਅਤੇ ਡੇਅਰੀ ਵਿਕਾਸ ਵਿਭਾਗ ਦੀ ਟੀਮ ਵਲੋਂ ਸਕੂਲ ਪ੍ਰਿੰਸੀਪਲ ਪੰਕਜ ਗਰੋਵਰ ਨੂੰ ਵਿਭਾਗੀ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਡੇਅਰੀ ਵਿਕਾਸ ਇੰਸਪੈਕਟਰ ਅਰੁਣ ਬਾਂਸਲ ਵਲੋਂ ਨਿਭਾਈ ਗਈ। ਅੰਤ ਵਿਚ ਸਕੂਲ ਦੇ ਸਮੂਹ ਸਟਾਫ਼ ਵਲੋਂ ਦਫ਼ਤਰ ਡੇਅਰੀ ਵਿਕਾਸ ਵਿਭਾਗ ਦੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿਚ ਵੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਕੈਂਪ ਲਗਾਉਣ ਲਈ ਬੇਨਤੀ ਕੀਤੀ ਗਈ।