28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਆਈ.ਜੀ. ਅਤੇ ਐੱਸ.ਐੱਸ.ਪੀ. ਵਲੋਂ ਕੰਟਰੋਲ ਰੂਮ ਦੀ ਅਚਨਚੇਤ ਚੈਕਿੰਗ ਸ਼ਹਿਰ ਅਤੇ ਵੱਖ - ਵੱਖ ਨਾਕਿਆਂ ’ ਤੇ ਲੱਗੇ ਸੀ . ਸੀ . ਟੀ . ਵੀ . ਕੈਮਰਿਆਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਪੁਲਿਸ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਸ੍ਰੀਮਤੀ ਨਿਲੰਬਰੀ ਜਗਦਲੇ ਆਈ. ਪੀ.

Ad Position 21
No active advertisement
ਕੰਟਰੋਲ ਰੂਮ ਦੀ ਚੈਕਿੰਗ ਕਰਦੇ ਹੋਏ ਪੁਲਿਸ ਅਧਿਕਾਰੀ। 28-08-2026
ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਪੁਲਿਸ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਸ੍ਰੀਮਤੀ ਨਿਲੰਬਰੀ ਜਗਦਲੇ ਆਈ.ਪੀ.ਐਸ. ਇੰਸਪੈਕਟਰ ਜਨਰਲ ਪੁਲਿਸ ਫ਼ਰੀਦਕੋਟ ਰੇਂਜ ਅਤੇ ਅਭਿਮੰਨਿਊ ਰਾਣਾ ਆਈ.ਪੀ.ਐੱਸ. ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਲੋਂ ਦਫ਼ਤਰ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਪੁਲਿਸ ਕੰਟਰੋਲ ਰੂਮ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਅਸ਼ੋਕ ਮੀਨਾ ਐੱਸ.ਪੀ. (ਡੀ.) ਅਤੇ ਮਹੇਸ ਸੈਣੀ ਐੱਸ.ਪੀ. (ਪੀ.ਬੀ.ਆਈ.) ਸ੍ਰੀ ਮੁਕਤਸਰ ਸਾਹਿਬ ਵੀ ਹਾਜ਼ਰ ਸਨ। ਚੈਕਿੰਗ ਦੌਰਾਨ ਅਧਿਕਾਰੀਆਂ ਵਲੋਂ ਕੰਟਰੋਲ ਰੂਮ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਡਿਊਟੀ, ਰਿਕਾਰਡ ਤੇ ਰੋਜ਼ਾਨਾ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਲੋਕਾਂ ਵਲੋਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਤੇ ਸੂਚਨਾਵਾਂ ’ਤੇ ਪੁਲਿਸ ਵਲੋਂ ਕੀਤੀ ਜਾਂਦੀ ਕਾਰਵਾਈ, ਸ਼ਿਕਾਇਤ ਪ੍ਰਾਪਤ ਹੋਣ ਤੋਂ ਬਾਅਦ ਮੌਕੇ ’ਤੇ ਪੁਲਿਸ ਟੀਮ ਭੇਜਣ ਦੇ ਸਮੇਂ ਅਤੇ ਤੁਰੰਤ ਰਿਸਪਾਂਸ ਟਾਈਮ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਮੌਕੇ ਆਈ.ਜੀ. ਫ਼ਰੀਦਕੋਟ ਰੇਂਜ ਅਤੇ ਐੱਸ.ਐੱਸ.ਪੀ. ਵਲੋਂ ਸ਼ਹਿਰ ਅੰਦਰ ਤੇ ਵੱਖ-ਵੱਖ ਪੁਲਿਸ ਨਾਕਿਆਂ ’ਤੇ ਲਗਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ ਅਤੇ ਏ.ਐੱਨ.ਪੀ.ਆਰ. ਕੈਮਰਿਆਂ ਦੀ ਕਾਰਗੁਜ਼ਾਰੀ ਦਾ ਵੀ ਜਾਇਜ਼ਾ ਲਿਆ ਗਿਆ। ਅਧਿਕਾਰੀਆਂ ਵਲੋਂ ਕੈਮਰਿਆਂ ਦੀ ਕਵਰੇਜ, ਕੁਆਲਿਟੀ, ਰਿਕਾਰਡਿੰਗ ਤੇ ਨਿਗਰਾਨੀ ਪ੍ਰਣਾਲੀ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਸ਼ਹਿਰ ਤੇ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਗਿਣਤੀ ਵਿਚ ਆਧੁਨਿਕ ਨਿਗਰਾਨੀ ਕੈਮਰੇ ਲਗਾਏ ਗਏ ਹਨ। ਇਨ੍ਹਾਂ ਕੈਮਰਿਆਂ ਰਾਹੀਂ ਸ਼ਹਿਰ ਦੇ ਮਹੱਤਵਪੂਰਨ ਮੋੜਾਂ, ਪੁਲਿਸ ਨਾਕਿਆਂ ਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਚ ਗੁਣਵੱਤਾ ਵਾਲੇ ਕੈਮਰਿਆਂ ਦੀ ਮਦਦ ਨਾਲ ਸ਼ੱਕੀ ਗਤੀਵਿਧੀਆਂ ਅਤੇ ਅਪਰਾਧਿਕ ਘਟਨਾਵਾਂ ਦੀ ਪਛਾਣ ਕਰਨ ਦੇ ਨਾਲ-ਨਾਲ ਅਪਰਾਧੀਆਂ ਤੱਕ ਪਹੁੰਚਣ ਵਿਚ ਵੀ ਸਹਾਇਤਾ ਮਿਲ ਰਹੀ ਹੈ। ਆਈ.ਜੀ. ਨਿਲੰਬਰੀ ਜਗਦਲੇ ਨੇ ਕਿਹਾ ਕਿ ਸ਼ਰਾਰਤੀ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਕੋਲ ਕਿਸੇ ਅਪਰਾਧ, ਸ਼ੱਕੀ ਵਿਅਕਤੀ ਜਾਂ ਸਮਾਜ ਵਿਰੋਧੀ ਗਤੀਵਿਧੀ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰਨ।
Ad Position 22
No active advertisement
ਪਿਛਲੀ ਖ਼ਬਰ ਜੇ.ਐੱਨ.ਜੇ. ਡੀ.ਏ.ਵੀ. ਸਕੂਲ ਦੇ ਅੰਡਰ-17 ਲੜਕਿਆਂ ਨੇ ਸ਼ਤਰੰਜ ਮੁਕਾਬਲੇ ਜਿੱਤੇ ਅਗਲੀ ਖ਼ਬਰ ਡੇਅਰੀ ਵਿਕਾਸ ਵਿਭਾਗ ਨੇ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਲਗਾਇਆ
Ad Position 24