28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਜੇ.ਐੱਨ.ਜੇ. ਡੀ.ਏ.ਵੀ. ਸਕੂਲ ਦੇ ਅੰਡਰ-17 ਲੜਕਿਆਂ ਨੇ ਸ਼ਤਰੰਜ ਮੁਕਾਬਲੇ ਜਿੱਤੇ

ਗਿੱਦੜਬਾਹਾ, 27 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ਦੂਨ ਇੰਟਰਨੈਸ਼ਨਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ, ਜਿਨ੍ਹਾਂ ਵਿਚ ਜੇ. ਐੱਨ.

Ad Position 21
No active advertisement
ਅਜੀਤ ਡੈਸਕ 28-08-2026
ਗਿੱਦੜਬਾਹਾ, 27 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ਦੂਨ ਇੰਟਰਨੈਸ਼ਨਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ, ਜਿਨ੍ਹਾਂ ਵਿਚ ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਦੇ ਅੰਡਰ-17 ਲੜਕਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀ ਪੁਜ਼ੀਸ਼ਨ ਹਾਸਿਲ ਕਰਕੇ ਸੋਨ ਤਗ਼ਮਾ ਜਿੱਤਿਆ। ਇਸ ਮੌਕੇ ਪ੍ਰਿੰ. ਗੁਰਦਾਸ ਸਿੰਘ ਮਾਨ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸ਼ਤਰੰਜ ਦੇ ਖੇਤਰ ਵਿਚ ਸਕੂਲ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਸਕੂਲ ਦੀਆਂ ਟੀਮਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਜਿੱਤ ਦਰਜ ਕਰਦਿਆਂ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਤੀਨਿਧਤਾ ਕਰਨਗੀਆਂ। ਉਨ੍ਹਾਂ ਖਿਡਾਰੀਆਂ, ਕੋਚਜ਼ ਤੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕਿ... ਅਗਲੀ ਖ਼ਬਰ ਆਈ.ਜੀ. ਅਤੇ ਐੱਸ.ਐੱਸ.ਪੀ. ਵਲੋਂ ਕੰਟਰੋਲ ਰੂਮ ਦੀ ਅਚਨਚੇਤ ਚੈਕਿੰਗ ਸ਼ਹਿਰ ਅਤੇ ਵੱਖ - ਵੱਖ ਨਾਕਿਆਂ ’ ਤੇ ਲੱਗੇ ਸੀ . ਸੀ...
Ad Position 24