28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕਿਆ

ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਿਰੁੱਧ ਸਰਕਾਰੀ ਮੁਲਾਜ਼ਮਾਂ ਦਾ ਰੋਹ ਸਿਖ਼ਰ ’ਤੇ ਪਹੁੰਚ ਚੁੱਕਾ ਹੈ, ਜਿਸ ਦੇ ਚੱਲਦਿਆਂ ਅੱਜ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਧਰਨਿਆਂ ਵਿਚ ਇਕੱਠੇ ਹੋਏ। ਇਨ੍ਹਾਂ ਰੋਸ ਧਰਨਿਆਂ ਵਿਚ ਮੁਲਾਜ਼ਮਾਂ ਦਾ ਇਕੱਠ ਇੰਝ ਹੜ੍ਹ ਵਾਂਗ ਆਇਆ ਕਿ ਪੰਡਾਲ ਛੋਟੇ ਜਾਪਣ ਲੱਗ ਗਏ।

Ad Position 21
No active advertisement
ਅਜੀਤ ਡੈਸਕ 28-08-2026
ਸ੍ਰੀ ਮੁਕਤਸਰ ਸਾਹਿਬ, 27 ਅਗਸਤ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਿਰੁੱਧ ਸਰਕਾਰੀ ਮੁਲਾਜ਼ਮਾਂ ਦਾ ਰੋਹ ਸਿਖ਼ਰ ’ਤੇ ਪਹੁੰਚ ਚੁੱਕਾ ਹੈ, ਜਿਸ ਦੇ ਚੱਲਦਿਆਂ ਅੱਜ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪੱਧਰੀ ਧਰਨਿਆਂ ਵਿਚ ਇਕੱਠੇ ਹੋਏ। ਇਨ੍ਹਾਂ ਰੋਸ ਧਰਨਿਆਂ ਵਿਚ ਮੁਲਾਜ਼ਮਾਂ ਦਾ ਇਕੱਠ ਇੰਝ ਹੜ੍ਹ ਵਾਂਗ ਆਇਆ ਕਿ ਪੰਡਾਲ ਛੋਟੇ ਜਾਪਣ ਲੱਗ ਗਏ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਐਕਸ਼ਨ ਤਾਲਮੇਲ ਕਮੇਟੀ ਵਲੋਂ ਰੱਖੇ ਗਏ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ’ਚ ਸਰਕਾਰੀ ਮੁਲਾਜ਼ਮ ਸ਼ਾਮਿਲ ਹੋਏ। ਇਸ ਮੌਕੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਇਤਿਹਾਸ ਦਾ ਸਭ ਤੋਂ ਨਿਕੰਮਾ ਮੁੱਖ ਮੰਤਰੀ ਸਾਬਤ ਹੋਇਆ ਹੈ, ਕਿਉਂਕਿ ਸਾਢੇ 4 ਸਾਲ ਦੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਵਲੋਂ ਕਰਮਚਾਰੀਆਂ ਨੂੰ ਕੇਵਲ ਲਾਰੇ ਹੀ ਲਗਾਏ ਗਏ ਹਨ, ਜਦਕਿ ਜ਼ਮੀਨੀ ਪੱਧਰ ’ਤੇ ਕਰਮਚਾਰੀਆਂ ਨੂੰ ਕੁਝ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਸਟੇਜਾਂ ’ਤੇ ਅਕਸਰ ਹੀ ਕਿਹਾ ਜਾਂਦਾ ਹੈ ਕਿ ਉਹ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਹਮੇਸ਼ਾ ਤਿਆਰ ਹਨ, ਪ੍ਰੰਤੂ ਪਿਛਲੇ ਸਾਢੇ 4 ਸਾਲ ਦੌਰਾਨ 16-17 ਵਾਰ ਮੀਟਿੰਗਾਂ ਰੱਖ ਕੇ ਮੁਲਤਵੀ ਕੀਤੀਆਂ ਗਈਆਂ ਹਨ, ਜਿਸ ਕਾਰਨ ਇਹ ਸਰਕਾਰ ਆਪਣਾ ਵਿਸ਼ਵਾਸ ਕਰਮਚਾਰੀਆਂ ਤੋਂ ਗਵਾ ਚੁੱਕੀ ਹੈ। ਇਸ ਮੌਕੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ ਅਤੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਨੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਸਰਕਾਰੀ ਮੁਲਾਜ਼ਮਾਂ ਨੂੰ ਸਰਕਾਰ ਦੇ ਝੂਠਾਂ ਤੇ ਲਾਅਰਿਆਂ ਦਾ ਪਤਾ ਲੱਗ ਚੁੱਕਾ, ਜਿਸ ਵਿਚ ਹੁਣ ਕਰਮਚਾਰੀ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਇਕ ਪਾਸੇ ਕਰੋੜਾਂ ਰੁਪਏ ਸਰਕਾਰੀ ਇਸ਼ਤਿਹਾਰਾਂ ਵਿਚ ਖ਼ਰਚ ਕਰ ਰਹੀ ਹੈ, ਉੱਥੇ ਦੂਜੇ ਪਾਸੇ ਸਰਕਾਰੀ ਕਰਮਚਾਰੀਆਂ ਦਾ ਜ਼ਮਹੂਰੀ ਹੱਕ ਜਿਵੇਂ ਮਹਿੰਗਾਈ ਭੱਤਾ ਅਤੇ ਪੁਰਾਣੀ ਪੈਨਸ਼ਨ ਸਕੀਮ ਤੋਂ ਵਾਂਝੇ ਰੱਖਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਇਸ ਹੰਕਾਰੀ ਮੁੱਖ ਮੰਤਰੀ ਅਤੇ ਝੂਠਾਂ ਦੀ ਪੰਡ ਵਾਲੀ ਪਾਰਟੀ ਨੂੰ ਮੁਲਾਜ਼ਮਾਂ ਨੇ ਹੁਣ ਚੱਲਦਾ ਕਰਨ ਦਾ ਮਨ ਬਣਾ ਲਿਆ ਹੈ, ਕਿਉਂਕਿ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਪੂਰਾ ਕਰਨ ਵਿਚ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਰੋਸ ਰੈਲੀ ਉਪਰੰਤ ਹਜ਼ਾਰਾਂ ਕਰਮਚਾਰੀਆਂ ਵਲੋਂ ਰੋਸ ਮਾਰਚ ਕਰਦੇ ਹੋਏ ਬਠਿੰਡਾ ਰੋਡ ਚੌਂਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਦੌਰਾਨ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ, ਗੌਰਮਿੰਟ ਟੀਚਰਜ਼ ਯੂਨੀਅਨ, ਖੇਤੀਬਾੜੀ ਵਿਭਾਗ, ਏ.ਡੀ.ਓ., ਪੈਨਸ਼ਨਰਜ਼ ਐਸੋਸੀਏਸ਼ਨ, ਆਂਗਣਵਾੜੀ ਵਰਕਰ ਯੂਨੀਅਨ, ਸੀ.ਪੀ.ਐੱਫ਼. ਕਰਮਚਾਰੀ ਯੂਨੀਅਨ, ਕਿਸਾਨ ਯੂਨੀਅਨ ਕੇ.ਕੇ.ਯੂ., ਟੈਕਨੀਕਲ ਐਂਡ ਮਕੈਨੀਕਲ ਸਰਵਿਸਿਜ਼ ਯੂਨੀਅਨ, ਪੰਜਾਬ ਰੋਡਵੇਜ਼ ਪੈਨਸ਼ਨਰਜ਼ ਯੂਨੀਅਨ, ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੀ.ਡਬਲਯੂ.ਡੀ. ਐਂਡ. ਅਲਾਈਡ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਸਿੱਖਿਆ ਵਿਭਾਗ, ਪਟਵਾਰ ਯੂਨੀਅਨ, ਮਿਊਂਸਪਲ ਪੈਨਸ਼ਨਰਜ਼ ਯੂਨੀਅਨ, ਪੀ.ਐੱਸ.ਪੀ.ਸੀ.ਐੱਲ. ਪੈਨਸ਼ਨਰਜ਼ ਐਸੋਸੀਏਸ਼ਨ, ਸਿਵਲ ਹਸਪਤਾਲ, ਐੱਨ.ਐੱਸ.ਕਿਊ.ਐੱਫ਼., ਮਿੱਡ-ਡੇ-ਮੀਲ ਕਰਮਚਾਰੀ ਯੂਨੀਅਨ, ਲੋਕ ਮੋਰਚਾ ਪੰਜਾਬ, ਜੰਗਲਾਤ ਕਾਰਪੋਰੇਸ਼ਨ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ, ਪੰਚਾਇਤ ਸਕੱਤਰ ਯੂਨੀਅਨ, ਮਾਰਕੀਟ ਕਮੇਟੀ ਯੂਨੀਅਨ, ਨਰਸਿੰਗ ਐਸੋਸੀਏਸ਼ਨ, ਮਾਸਟਰ ਕੇਡਰ ਯੂਨੀਅਨ ਪੰਜਾਬ, ਰੋਡਵੇਜ਼ ਦਫ਼ਤਰ, ਭੂਮੀ ਰੱਖਿਆ, ਪਸ਼ੂ ਪਾਲਣ, ਜੰਗਲਾਤ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਸਮਾਜਿਕ ਸੁਰੱਖਿਆ, ਜਲ ਸਪਲਾਈ ਵਿਭਾਗ, ਨਹਿਰੀ ਵਿਭਾਗ, ਲੋਕ ਸੰਪਰਕ ਵਿਭਾਗ, ਬੀ ਐਂਡ ਆਰ , ਮਾਰਕੀਟ ਕਮੇਟੀ ਆਦਿ ਵੱਡੀ ਵਿਚ ਕਰਮਚਾਰੀ ਅਤੇ ਆਪ-ਮੁਹਾਰੇ ਜਾਗਦੀ ਜ਼ਮੀਰ ਵਾਲੇ ਲੋਕ ਹਾਜ਼ਰ ਸਨ। ਇਸ ਰੋਸ ਪ੍ਰਦਰਸ਼ਨ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਵੀ ਸ਼ਮੂਲੀਅਤ ਕਰਦਿਆਂ ਸਮਰਥਨ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਅੰਮ੍ਰਿਤਧਾਰੀ ਸਕੀ ਭਾਣਜੀ ਨਾਲ ਜ਼ਬਰਦਸਤੀ ਦੀ ਕੋਸ਼ਿਸ਼, ਮਾਮਾ ਪੁਲਿਸ ਰਿਮਾਂਡ ’ਤੇ ਅਗਲੀ ਖ਼ਬਰ ਜੇ.ਐੱਨ.ਜੇ. ਡੀ.ਏ.ਵੀ. ਸਕੂਲ ਦੇ ਅੰਡਰ-17 ਲੜਕਿਆਂ ਨੇ ਸ਼ਤਰੰਜ ਮੁਕਾਬਲੇ ਜਿੱਤੇ
Ad Position 24