29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੰਤ ਮੋਹਨ ਦਾਸ ਸਕੂਲ ਨੇ ਜੂਡੋ ਅਤੇ ਕੁਰਾਸ਼ ਖ਼ੇਡ ਮੁਕਾਬਲਿਆਂ ’ਚ ਮੱਲਾਂ ਮਾਰੀਆਂ

ਫ਼ਰੀਦਕੋਟ, 28 ਅਗਸਤ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਣਾਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਭਾਈ ਫੇਰੂਮਾਨ ਖ਼ਾਲਸਾ ਸਕੂਲ ਫ਼ਰੀਦਕੋਟ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.)

Ad Position 21
No active advertisement
ਅਜੀਤ ਡੈਸਕ 29-08-2026
ਫ਼ਰੀਦਕੋਟ, 28 ਅਗਸਤ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਖਿਡਾਰਣਾਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਭਾਈ ਫੇਰੂਮਾਨ ਖ਼ਾਲਸਾ ਸਕੂਲ ਫ਼ਰੀਦਕੋਟ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅੰਜਨਾ ਕੌਂਸ਼ਲ ਦੀ ਅਗਵਾਈ ਹੇਠ ਸ਼ੁਰੂ ਹੋਈਆਂ ਜ਼ਿਲ੍ਹਾਂ ਪੱਧਰ ਦੀਆਂ ਖ਼ੇਡਾਂ ’ ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜੂਡੋ ਅਤੇ ਕੁਰੈਸ਼ ਉਮਰ ਗਰੁੱਪ–19 (ਲੜਕੀਆਂ) ਅਤੇ ਉਮਰ ਗਰੁੱਪ–14 (ਲੜਕੀਆਂ) ਵਲੋਂ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਕਿਹਾ ਕਿ ਸਕੂਲ ਦੀਆਂ ਖਿਡਾਰਣਾਂ ਨੇ ਜੂਡੋ ਅਤੇ ਕੁਰੈਸ਼ ਮੁਕਾਬਲਿਆਂ ਉਮਰ ਵਰਗ-19 (ਲੜਕੀਆਂ) ਨੇ ਆਲ ਓਵਰ ਪਹਿਲਾ ਸਥਾਨ ਅਤੇ ਉਮਰ ਗਰੁੱਪ–14 (ਲੜਕੀਆਂ) ਨੇ ਆਲ ਓਵਰ ਦੂਜਾ ਸਥਾਨ ਹਾਸਿਲ ਕਰਕੇ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ। ਸਕੂਲ ਪ੍ਰਿੰਸੀਪਲ ਰੇਣੂਕਾ ਨੇ ਇਨ੍ਹਾਂ ਖਿਡਾਰਣਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ, ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ ਤੇ ਜੇਤੂ ਖਿਡਾਰਣਾਂ ਦੀ ਖ਼ੇਡਾਂ ਵਿਚ ਬਿਹਤਰ ਕਾਰਗੁਜ਼ਾਰੀ ਲਈ ਹੌਂਸਲਾ ਅਫ਼ਜਾਈ ਕੀਤੀ। ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਜਿੱਤ ਖਿਡਾਰਣਾਂ ਦੀ ਸਖਤ ਮਿਹਨਤ ਅਤੇ ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਕੋਚਰ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਕੈਂਪਸ ਮੈਨੇਜਰ ਮਨਜੀਤ ਕੌਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਰਵੀ ਸਿੰਘ ਸੋਨੀ, ਹਰਜਿੰਦਰ ਕੌਰ, ਜਸਪਾਲ ਸਿੰਘ, ਮੋਹਣ ਸਿੰਘ ਬਰਾੜ, ਗੁਰਮੇਜ ਸਿੰਘ ਤੇ ਸਮੂਹ ਸਟਾਫ਼ ਵਲੋਂ ਖਿਡਾਰਣਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫ਼ਲਤਾ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਹਰਚਰਨ ਸਿੰਘ ਬਾਠ ਕਰੀਰਵਾਲੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪੀ.ਏ.ਡੀ.ਬੀ. ਬੈਂਕ ਅੱਗੇ ਚੱਲਦੇ ਮੋਰਚੇ ’ਚ ਅੱਜ ਹੋਵੇਗਾ ਵੱਡਾ ਇਕੱਠ-ਕਾਕਾ ਸਿੰਘ ਕੋਟੜਾ
Ad Position 24