ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖ਼ਿਲਾਫ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਅਰਥੀ ਫੂਕ ਮੁਜ਼ਾਹਰਾ
ਫ਼ਰੀਦਕੋਟ, 28 ਅਗਸਤ (ਸਰਬਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੱਲ੍ਹ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਹੜਤਾਲ ਸੰਬੰਧੀ ਟਵੀਟ ਕਰਕੇ ਜਿਹੜੀ ਭਾਜੀ ਪਾਈ ਹੈ, ਪੰਜਾਬ ਦੀਆਂ ਸਮੂਹ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਲੋਕ ਇਹ ਭਾਜੀ ਪੰਜਾਬ ਦੇ ਸੱਭਿਆਚਾਰ ਅਨੁਸਾਰ ਇੱਕੀ ਦੀ ਇਕੱਤੀ ਕਰਕੇ ਮੋੜਨਗੇ। ਇਹ ਐਲਾਨ ਅੱਜ ਸਥਾਨਕ ਡਿਪਟੀ ਕਸ਼ਿਸਨਰ ਫ਼ਰੀਦਕੋਟ ਦੇ ਦਫ਼ਤਰ ਸਾਹਮਣੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਕੀਤਾ ਗਿਆ।
ਮ
ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਫੂਕਦੇ ਹੋਏ ਮੁਲਾਜ਼ਮ ਤੇ ਪੈਨਸ਼ਨਰ। ਤਸਵੀਰ : ਸਰਬਜੀਤ ਸਿੰਘ
29-08-2026
ਫ਼ਰੀਦਕੋਟ, 28 ਅਗਸਤ (ਸਰਬਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੱਲ੍ਹ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਹੜਤਾਲ ਸੰਬੰਧੀ ਟਵੀਟ ਕਰਕੇ ਜਿਹੜੀ ਭਾਜੀ ਪਾਈ ਹੈ, ਪੰਜਾਬ ਦੀਆਂ ਸਮੂਹ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਲੋਕ ਇਹ ਭਾਜੀ ਪੰਜਾਬ ਦੇ ਸੱਭਿਆਚਾਰ ਅਨੁਸਾਰ ਇੱਕੀ ਦੀ ਇਕੱਤੀ ਕਰਕੇ ਮੋੜਨਗੇ। ਇਹ ਐਲਾਨ ਅੱਜ ਸਥਾਨਕ ਡਿਪਟੀ ਕਸ਼ਿਸਨਰ ਫ਼ਰੀਦਕੋਟ ਦੇ ਦਫ਼ਤਰ ਸਾਹਮਣੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਕੀਤਾ ਗਿਆ। ਮੁੱਖ ਮੰਤਰੀ ਦੇ ਟਵੀਟ ਅਤੇ ਮੁਲਾਜ਼ਮਾਂ ਨੂੰ ਧਮਕੀ ਦੇਣ ਵਾਲੇ ਪੱਤਰਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਕੱਠ ਨੂੰ ਵੱਖ-ਵੱਖ ਜਥੇਬੰਦੀਆਂ ਦੇ ਆਗੂ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਬਰਜਿੰਦਰ ਜੀਤ ਸਿੰਘ ਢਿੱਲੋਂ, ਰਵਿੰਦਰ ਪਾਲ ਸਿੰਘ ਘਾਲੀ, ਸੇਵਕ ਸਿੰਘ ਪ੍ਰਧਾਨ ਡੀ. ਸੀ. ਦਫ਼ਤਰ, ਪ੍ਰੇਮ ਚਾਵਲਾ, ਸੁਖਵਿੰਦਰ ਸਿੰਘ ਸੁੱਖੀ, ਅਮਰੀਕ ਸਿੰਘ ਸੰਧੂ, ਸਿਮਰਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਸਰਾਂ, ਇੰਦਰਜੀਤ ਸਿੰਘ ਖੀਵਾ ਆਦਿ ਵਲੋਂ ਸੰਬੋਧਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਹੈਂਕੜ ਮੁਲਾਜ਼ਮ ਅਤੇ ਪੈਨਸ਼ਨਰ ਭੰਨਣਗੇ ਅਤੇ ਰਾਜਨੀਤੀ ’ਚੋਂ ਇਸ ਦਾ ਪੱਤਾ ਸਾਫ਼ ਕਰਨਗੇ। ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਪੰਜਾਬ ਨੇ ਸਾਂਝੀ ਤਾਲਮੇਲ ਕਮੇਟੀ ਅਤੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਅਪਮਾਨ ਕੀਤਾ ਹੈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਅੱਗੇ ਕਿਹਾ ਕਿ ਆਉਣ ਵਾਲਾ ਸਮਾਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮੁਆਫ ਨਹੀਂ ਕਰੇਗਾ। ਆਗੂਆਂ ਨੇ ਇਹ ਵੀ ਚਿਤਾਵਨੀ ਦਿੱਤੀ ਕਿ 30 ਅਗਸਤ ਨੂੰ ਲੁਧਿਆਣਾ ਵਿਖੇ ਸਾਂਝੀ ਤਾਲਮੇਲ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ ਆਰ ਪਾਰ ਦੀ ਲੜਾਈ ਲੜ੍ਹਨ ਵਾਸਤੇ ਤਿੱਖੇ ਸੰਘਰਸ਼ਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂ ਇਕਬਾਲ ਸਿੰਘ ਢੁੱਡੀ, ਬਲਕਾਰ ਸਿੰਘ ਸਹੋਤਾ, ਅਧਿਆਪਕ ਆਗੂ ਗਗਨ ਪਾਹਵਾ, ਜੀਤੇਂਦਰ ਕੁਮਾਰ ਹੰਸ, ਨਰਿੰਦਰ ਕੁਮਾਰ, ਜਸਜੀਤ ਸਿੰਘ, ਹਰਜਸਦੀਪ ਸਿੰਘ, ਨਵਪ੍ਰੀਤ ਸਿੰਘ, ਲਖਵਿੰਦਰ ਕੌਰ ਮਿਡ ਡੇਅ ਮੀਲ ਆਗੂ, ਅਮਰਜੀਤ ਸਿੰਘ ਵਾਲੀਆ, ਇੰਦਰਜੀਤ ਸਿੰਘ ਗਿੱਲ, ਇਕਬਾਲ ਸਿੰਘ ਰਣ ਸਿੰਘ ਵਾਲਾ, ਸੋਮ ਨਾਥ ਅਰੋੜਾ, ਪਰਮਜੀਤ ਸਿੰਘ, ਸਰਬਜੀਤ ਸਿੰਘ, ਕਿਸਾਨ ਆਗੂ ਲਾਲ ਸਿੰਘ ਗੋਲੇਵਾਲਾ, ਮਾਸਟਰ ਸੂਰਜ ਭਾਨ, ਬਲਦੇਵ ਸਿੰਘ, ਗੁਰਬਿੰਦਰ ਸਿੰਘ, ਮਚਾਕੀ, ਦਵਿੰਦਰ ਸਿੰਘ , ਅਮਰਜੀਤ ਸਿੰਘ, ਸਵਰਨ ਪਾਲ ਸਿੰਘ, ਜਤਿੰਦਰ ਸਿੰਘ, ਭਾਰਤ ਭੂਸ਼ਨ, ਵਰਿੰਦਰ ਕੁਮਾਰ, ਰੇਸ਼ਮ ਸਿੰਘ ਗਿੱਲ, ਪਰਮਿੰਦਰ ਸਿੰਘ, ਵੀਰ ਸਿੰਘ ਅਤੇ ਰਜਿੰਦਰ ਕੁਮਾਰ ਆਦਿ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਮੁਲਾਜ਼ਮ ਹਾਜ਼ਰ ਸਨ।