ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਅੱਜ
ਜੈਤੋ , 28 ਅਗਸਤ ( ਗੁਰਮੀਤਪਾਲ ਰੋੜੀਕਪੂਰਾ )- ਗੁਰੂ ਗੋਬਿੰਦ ਸਿੰਘ ਪਬਲਿਕ ( ਸੀਨੀਅਰ ਸੈਕੰਡਰੀ ) ਸਕੂਲ ਗੰਗਸਰ ਜੈਤੋ ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 29 ਅਗਸਤ 2026 ਦਿਨ ਸ਼ਨੀਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ । ਸਕੂਲ ਦੇ ਸਮੂਹ ਵਿਦਿਆਰਥੀਆਂ , ਅਧਿਆਪਕਾਂ ਅਤੇ ਸਟਾਫ਼ ਵਲੋਂ ਸ਼ਰਧਾ ਸਹਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ ਉਪਰੰਤ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਅਰਦਾਸ ਕੀਤੀ ਜਾਵੇਗੀ ।
ਜੈਤੋ , 28 ਅਗਸਤ ( ਗੁਰਮੀਤਪਾਲ ਰੋੜੀਕਪੂਰਾ )- ਗੁਰੂ ਗੋਬਿੰਦ ਸਿੰਘ ਪਬਲਿਕ ( ਸੀਨੀਅਰ ਸੈਕੰਡਰੀ ) ਸਕੂਲ ਗੰਗਸਰ ਜੈਤੋ ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 29 ਅਗਸਤ 2026 ਦਿਨ ਸ਼ਨੀਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ । ਸਕੂਲ ਦੇ ਸਮੂਹ ਵਿਦਿਆਰਥੀਆਂ , ਅਧਿਆਪਕਾਂ ਅਤੇ ਸਟਾਫ਼ ਵਲੋਂ ਸ਼ਰਧਾ ਸਹਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ ਉਪਰੰਤ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਅਰਦਾਸ ਕੀਤੀ ਜਾਵੇਗੀ । ਸਮਾਗਮ ਵਿਚ ਸਕੂਲ ਦੇ ਪ੍ਰਿੰਸੀਪਲ ਰਾਜਵਿੰਦਰ ਕੌਰ ਢਿੱਲੋਂ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕਰਨਗੇ । ਇਹ ਉਪਰਾਲਾ ਸਮੁੱਚੀ ਸਿੱਖ ਕੌਮ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਦਾਰਿਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਜਾ ਰਹੀ ਸਾਂਝੀ ਅਰਦਾਸ ਦਾ ਹਿੱਸਾ ਹੋਵੇਗਾ । ਪ੍ਰਿੰਸੀਪਲ ਢਿੱਲੋ ਨੇ ਕਿਹਾ ਕਿ ਬੰਦੀ ਸਿੰਘਾਂ ਨੇ ਸਿੱਖ ਕੌਮ ਅਤੇ ਸਿੱਖੀ ਦੇ ਸਿਧਾਂਤਾਂ ਲਈ ਲੰਬੀਆਂ ਕੁਰਬਾਨੀਆਂ ਦਿੱਤੀਆਂ ਹਨ । ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ । ਇਸ ਲਈ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਲਦ ਤੋਂ ਜਲਦ ਯੋਗ ਕਦਮ ਚੁੱਕਣੇ ਚਾਹੀਦੇ ਹਨ ।