ਜ਼ਿਲ੍ਹੇ ਅੰਦਰ ਪ੍ਰੇਗਾਬਾਲਿਨ ਕੈਪਸੂਲ ਅਤੇ ਗੋਲੀਆਂ ਦੀ ਦੁਰਵਰਤੋਂ ’ਤੇ ਪਾਬੰਦੀ
ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਹਰਮਹਿੰਦਰ ਪਾਲ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡੈਵੀ ਗੋਇਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ/ਗੋਲੀਆਂ ਨੂੰ ਬਿਨਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨਾਂ ਕਿਸੇ ਡਾਕਟਰੀ ਪਰਚੀ (ਪਰੈਸਕਰਿਪਸ਼ਨ) ਤੋਂ ਵਿਕਰੀ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਦੇ ਹਦੂਦ ਅੰਦਰ 17 ਅਕਤੂਬਰ 2026 ਤੱਕ ਲਾਗੂ ਰਹਿਣਗੇ।
ਅਜੀਤ ਡੈਸਕ
01-09-2026