01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਨਾਮਦੇਵ ਨਗਰ ਵਿਚ ਪੀਣ ਵਾਲੇ ਪਾਣੀ ’ਚ ਮਿਲ ਰਿਹਾ ਸੀਵਰੇਜ ਦਾ ਗੰਦਾ ਪਾਣੀ

ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਸਭ ਤੋਂ ਪ੍ਰਮੁੱਖ ਤੇ ਵਧੀਆ ਇਲਾਕਿਆਂ ਵਿਚ ਸ਼ੁਮਾਰ ਨਾਮਦੇਵ ਨਗਰ ਦੇ ਵਾਸੀ ਅੱਜ-ਕੱਲ੍ਹ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ। ਇਲਾਕੇ ਵਿਚ ਜਲ ਸਪਲਾਈ ਦੀਆਂ ਪਾਈਪਾਂ ਰਾਹੀਂ ਪੀਣ ਵਾਲੇ ਪਾਣੀ ’ਚ ਸੀਵਰੇਜ ਦਾ ਗੰਦਾ ਅਤੇ ਬਦਬੂਦਾਰ ਪਾਣੀ ਮਿਕਸ ਹੋ ਕੇ ਆ ਰਿਹਾ ਹੈ, ਜਿਸ ਨਾਲ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਤੇ ਹਾਹਾਕਾਰ ਮਚੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 01-09-2026
ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਸਭ ਤੋਂ ਪ੍ਰਮੁੱਖ ਤੇ ਵਧੀਆ ਇਲਾਕਿਆਂ ਵਿਚ ਸ਼ੁਮਾਰ ਨਾਮਦੇਵ ਨਗਰ ਦੇ ਵਾਸੀ ਅੱਜ-ਕੱਲ੍ਹ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ। ਇਲਾਕੇ ਵਿਚ ਜਲ ਸਪਲਾਈ ਦੀਆਂ ਪਾਈਪਾਂ ਰਾਹੀਂ ਪੀਣ ਵਾਲੇ ਪਾਣੀ ’ਚ ਸੀਵਰੇਜ ਦਾ ਗੰਦਾ ਅਤੇ ਬਦਬੂਦਾਰ ਪਾਣੀ ਮਿਕਸ ਹੋ ਕੇ ਆ ਰਿਹਾ ਹੈ, ਜਿਸ ਨਾਲ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਤੇ ਹਾਹਾਕਾਰ ਮਚੀ ਹੋਈ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਪਾਣੀ ਪੀਣ ਦੇ ਤਾਂ ਦੂਰ ਨਹਾਉਣ-ਧੋਣ ਅਤੇ ਹੋਰ ਘਰੇਲੂ ਕੰਮਾਂ ਦੇ ਵਰਤਣ ਦੇ ਯੋਗ ਵੀ ਨਹੀਂ ਰਿਹਾ। ਜ਼ਿਕਰਯੋਗ ਤੱਥ ਇਹ ਹੈ ਕਿ ਪ੍ਰਭਾਵਿਤ ਖੇਤਰ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਰਿਹਾਇਸ਼ ਅਤੇ ਮੁੱਖ ਜਲਘਰ ਤੋਂ ਮਹਿਜ਼ 200 ਮੀਟਰ ਦੀ ਦੂਰੀ ’ਤੇ ਹੈ। ਪਾਈਪਾਂ ਵੀ ਦੋ ਕੁ ਸਾਲ ਪਹਿਲਾਂ ਪਈਆਂ ਹਨ। ਕੌਂਸਲਰ ਕਰਮਜੀਤ ਕਰਮਾ ਅਤੇ ਨਾਮਦੇਵ ਨਗਰ ਦੇ ਨਿਵਾਸੀਆਂ ਨੇ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਗਾਉਂਦਿਆਂ ਦੱਸਿਆ ਕਿ ਜਦੋਂ ਇਸ ਸਮੱਸਿਆ ਸੰਬੰਧੀ ਜਲ ਸਪਲਾਈ ਵਿਭਾਗ ਦੇ ਜੇ.ਈ . ਜਲੌਰ ਸਿੰਘ ਨਾਲ ਸੰਪਰਕ ਕੀਤਾ ਗਿਆ, ਤਾਂ ਉਨ੍ਹਾਂ ਇਹ ਕਹਿ ਕੇ ਪੱਲਾ ਝਾੜ ਦਿੱਤਾ ਕਿ ਸੀਵਰੇਜ ਚੈੱਕ ਕਰਨ ਲਈ ਪਹਿਲਾਂ ਸੀਵਰੇਜ ਦਾ ਪੱਧਰ ਡਾਊਨ (ਨੀਂਵਾ) ਕਰਨਾ ਪਵੇਗਾ, ਜਿਸ ਲਈ ਸੀਵਰੇਜ ਵਿਭਾਗ ਦੇ ਐੱਸ.ਡੀ.ਓ. ਮਨਜਿੰਦਰ ਸਿੰਘ ਬੇਦੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਨ੍ਹਾਂ ਨੇ ਨਾ ਤਾਂ ਲੋਕਾਂ ਦੀ ਫ਼ਰਿਆਦ ਸੁਣੀ ਅਤੇ ਨਾ ਹੀ ਜਲ ਸਪਲਾਈ ਵਿਭਾਗ ਦੇ ਕਹਿਣ ’ਤੇ ਸੀਵਰੇਜ ਡਾਊਨ ਕੀਤਾ। ਦੋਵਾਂ ਵਿਭਾਗਾਂ ਦੀ ਇਸ ਆਪਸੀ ਖਿੱਚੋਤਾਣ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਏ ਕਰਕੇ ਸੀਵਰੇਜ ਦਾ ਜ਼ਹਿਰੀਲਾ ਪਾਣੀ ਲੋਕਾਂ ਦੇ ਘਰਾਂ ਦੀਆਂ ਟੂਟੀਆਂ ਰਾਹੀਂ ਸਿੱਧਾ ਰਸੋਈਆਂ ਤੱਕ ਪਹੁੰਚ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਪ੍ਰਭਾਵਿਤ ਖੇਤਰ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਬਿਲਕੁਲ ਨਾਲ ਲੱਗਦਾ ਹੈ ਅਤੇ ਮੁੱਖ ਵਾਟਰ ਵਰਕਸ ਤੋਂ ਮਹਿਜ਼ 200 ਮੀਟਰ ਦੀ ਦੂਰੀ ’ਤੇ ਸਥਿਤ ਹੈ। ਸਥਾਨਕ ਲੋਕਾਂ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਜੇਕਰ ਸ਼ਹਿਰ ਦੇ ਐਨੇ ਵੀ.ਆਈ.ਪੀ. ਅਤੇ ਕੇਂਦਰੀ ਖੇਤਰ ਦਾ ਇਹ ਹਾਲ ਹੈ, ਤਾਂ ਦੂਰ-ਦਰਾਜ ਦੇ ਇਲਾਕਿਆਂ ਦੀ ਬਦਤਰ ਹਾਲਤ ਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਪੀਣ ਵਾਲੇ ਪਾਣੀ ਵਿਚ ਗੰਦਗੀ ਮਿਲਣ ਕਾਰਨ ਇਲਾਕੇ ’ਚ ਭਿਆਨਕ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਨਾਮਦੇਵ ਨਗਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਵਿਧਾਇਕ ਤੇ ਜ਼ਿਲ੍ਹਾ ਪ੍ਰਸ਼ਾਸਨ ਤੁਰੰਤ ਇਸ ਮਾਮਲੇ ਦਾ ਜਾਇਜ਼ਾ ਲੈਣ ਅਤੇ ਲਾਪ੍ਰਵਾਹ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਸੀਵਰੇਜ ਤੇ ਪਾਣੀ ਦੀ ਲੀਕੇਜ ਨੂੰ ਤੁਰੰਤ ਠੀਕ ਕਰਵਾਉਣ, ਨਹੀਂ ਤਾਂ ਇਲਾਕਾ ਵਾਸੀ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਸਖ਼ਤ ਸੁਰੱਖਿਆ ਪ੍ਰਬੰਧ ਵਾਲਾ ਡਿਪਟੀ ਕਮਿਸ਼ਨਰ ਦਫ਼ਤਰ ਵੀ ਚੋਰਾਂ ਦੇ ਨਿਸ਼ਾਨੇ ’ਤੇ
Ad Position 24