ਗਿੱਦੜਬਾਹਾ ਵਿਖੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਦੀ ਸ਼ੁਰੂਆਤ
ਗਿੱਦੜਬਾਹਾ, 31 ਅਗਸਤ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਵਿਖੇ ਨਗਰ ਕੌਂਸਲ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਗੌਰਵ ਕੁਮਾਰ ਜੈਨ ਚੀਨੂੰ ਨੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ।
ਗਿੱਦੜਬਾਹਾ, 31 ਅਗਸਤ (ਸ਼ਿਵਰਾਜ ਸਿੰਘ ਬਰਾੜ)-ਗਿੱਦੜਬਾਹਾ ਵਿਖੇ ਨਗਰ ਕੌਂਸਲ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਗੌਰਵ ਕੁਮਾਰ ਜੈਨ ਚੀਨੂੰ ਨੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਈ.ਓ. ਸੁਨੀਲ ਦੱਤ ਵਰਮਾ ਹਾਜ਼ਰ ਸਨ। ਪ੍ਰਧਾਨ ਗੌਰਵ ਜੈਨ ਚੀਨੂੰ ਨੇ ਕਿਹਾ ਕਿ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਸਾਨੂੰ ਆਪਣੇ ਆਸਪਾਸ ਸਫ਼ਾਈ ਜ਼ਰੂਰ ਰੱਖਣੀ ਚਾਹੀਦੀ ਹੈ, ਤਾਂ ਹੀ ਅਸੀਂ ਭਿਆਨਕ ਬਿਮਾਰੀਆਂ ਤੋਂ ਬਚ ਸਕਦੇ ਹਾਂ। ਸ਼ਹਿਰ ਅੰਦਰ ਗਲੀਆਂ-ਮੁਹੱਲਿਆਂ ਵਿਚ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ। ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਕੂੜਾ ਕਰਕਟ ਸਾਂਭਣ ਲਈ ਨਗਰ ਕੌਂਸਲ ਵਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ। ਸਫ਼ਾਈ ਕਰਮਚਾਰੀਆਂ ਨੂੰ ਗਿੱਲਾ ਤੇ ਸੁੱਕਾ ਕੂੜਾ ਅਲੱਗ-ਅਲੱਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਨਾਲ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੂੜੇ ਨੂੰ ਸਾਂਭਣ ਲਈ ਦਿੱਤੇ ਜਾ ਰਹੇ ਕੂੜਾਦਾਨ ਦੀ ਵਰਤੋਂ ਕੀਤੀ ਜਾਵੇ। ਜਿੱਥੇ ਕਿਤੇ ਸਫ਼ਾਈ ਦੀ ਕੋਈ ਪ੍ਰੇਸ਼ਾਨੀ ਆਉਂਦੀ ਹੈ, ਤਾਂ ਉਸ ਦੀ ਇਤਲਾਹ ਨਗਰ ਕੌਂਸਲ ਵਿਚ ਦਿੱਤੀ ਜਾ ਸਕਦੀ ਹੈ ਤਾਂ ਕਿ ਉਸ ਦਾ ਜਲਦੀ ਹੱਲ ਕੀਤਾ ਜਾਵੇ। ਸ੍ਰੀ ਜੈਨ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ।