31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਮਸ਼ਾਲ ਪਹੁੰਚੇਗੀ ਕੱਲ੍ਹ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿੱਲੋਮੀਟਰ ਮੈਰਾਥਨ ਦੌੜ 3 ਨੂੰ

ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਰਣਜੀਤ ਸਿੰਘ ਢਿੱਲੋਂ)-‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਖੇਡਾਂ ਪ੍ਰਤੀ ਨੌਜਵਾਨਾਂ ਤੇ ਆਮ ਲੋਕਾਂ ਵਿਚ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਮਸ਼ਾਲ 2 ਸਤੰਬਰ ਸਵੇਰੇ 9 ਵਜੇ ਲੱਧੂਵਾਲਾ ਪੁਲ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇਗੀ ਅਤੇ 3 ਸਤੰਬਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਸਰਾਏਨਾਗਾ ਵਿਖੇ ਜ਼ਿਲ੍ਹਾ ਫ਼ਰੀਦਕੋਟ ਨੂੰ ਹੈਂਡ ਓਵਰ ਕਰ ਦਿੱਤੀ ਜਾਵੇਗੀ। 3 ਸਤੰਬਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇਕ ਮੈਰਾਥਨ ਦੌੜ (5 ਕਿੱਲੋਮੀਟਰ) ਕਰਵਾਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 01-09-2026
ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਰਣਜੀਤ ਸਿੰਘ ਢਿੱਲੋਂ)-‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਖੇਡਾਂ ਪ੍ਰਤੀ ਨੌਜਵਾਨਾਂ ਤੇ ਆਮ ਲੋਕਾਂ ਵਿਚ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਮਸ਼ਾਲ 2 ਸਤੰਬਰ ਸਵੇਰੇ 9 ਵਜੇ ਲੱਧੂਵਾਲਾ ਪੁਲ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇਗੀ ਅਤੇ 3 ਸਤੰਬਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਸਰਾਏਨਾਗਾ ਵਿਖੇ ਜ਼ਿਲ੍ਹਾ ਫ਼ਰੀਦਕੋਟ ਨੂੰ ਹੈਂਡ ਓਵਰ ਕਰ ਦਿੱਤੀ ਜਾਵੇਗੀ। 3 ਸਤੰਬਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇਕ ਮੈਰਾਥਨ ਦੌੜ (5 ਕਿੱਲੋਮੀਟਰ) ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ 7 ਸਤੰਬਰ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਤੋਂ 27 ਸਤੰਬਰ ਤੱਕ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਗਾਊਂ ਪ੍ਰਬੰਧਾਂ ਸੰਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਮਸ਼ਾਲ 2 ਸਤੰਬਰ ਨੂੰ ਸਵੇਰੇ 9 ਵਜੇ ਲੱਧੂਵਾਲਾ ਪੁਲ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇਗੀ। ਇਸ ਉਪਰੰਤ ਮਸ਼ਾਲ ਨੂੰ ਵਹੀਕਲ ਰਾਹੀਂ ਲੱਧੂਵਾਲਾ ਪੁਲ ਤੋਂ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਤੱਕ ਲਿਜਾਇਆ ਜਾਵੇਗਾ ਅਤੇ ਸਵੇਰੇ 9:40 ਵਜੇ ਰੇਲਵੇ ਸਟੇਸ਼ਨ ਤੋਂ ਰੈੱਡ ਕਰਾਸ ਭਵਨ ਤੱਕ ਪੈਦਲ ਮਾਰਚ ਕੀਤਾ ਜਾਵੇਗਾ। ਇਸ ਤੋਂ ਬਾਅਦ ਸਵੇਰੇ 10:10 ਵਜੇ ਰੈੱਡ ਕਰਾਸ ਭਵਨ ਤੋਂ ਮਸ਼ਾਲ ਨੂੰ ਵਹੀਕਲ ਰਾਹੀਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਜਾਇਆ ਜਾਵੇਗਾ। 3 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਮਸ਼ਾਲ ਨੂੰ ਪਿੰਡ ਸਰਾਏਨਾਗਾ ਵਿਖੇ ਜ਼ਿਲ੍ਹਾ ਫ਼ਰੀਦਕੋਟ ਨੂੰ ਹੈਂਡਓਵਰ ਕੀਤਾ ਜਾਵੇਗਾ। ਉਨ੍ਹਾਂ ਵਲੋਂ ਜ਼ਿਲ੍ਹੇ ਦੇ ਖਿਡਾਰੀਆਂ, ਨੌਜਵਾਨਾਂ ਤੇ ਖੇਡ ਪ੍ਰੇਮੀਆਂ ਨੂੰ ਇਸ ਮਸ਼ਾਲ ਮਾਰਚ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਨੂੰ ਲੋੜੀਂਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਪੁਲਿਸ ਵਿਭਾਗ ਨੂੰ ਮਸ਼ਾਲ ਮਾਰਚ ਦੌਰਾਨ ਖਿਡਾਰੀਆਂ ਦੀ ਸੁਰੱਖਿਆ, ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਟ੍ਰੈਫ਼ਿਕ ਵਿਵਸਥਾ ਸੁਚਾਰੂ ਬਣਾਈ ਰੱਖਣ ਲਈ ਪੁਖ਼ਤਾ ਪ੍ਰਬੰਧ ਕਰਨ। ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖਿਡਾਰੀਆਂ ਦੀ ਮਸ਼ਾਲ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ। ਕਾਰਜ ਸਾਧਕ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਵਲੋਂ ਮਸ਼ਾਲ ਮਾਰਚ ਦੇ ਰੂਟ ਦੀ ਸਾਫ਼-ਸਫ਼ਾਈ, ਗਰਾਊਂਡਾਂ ਵਿਚ ਪਾਣੀ ਦੇ ਛਿੜਕਾਅ ਅਤੇ ਸਟੇਡੀਅਮ ਵਿਖੇ ਝੰਡੇ ਲਗਾਉਣ ਦੇ ਪ੍ਰਬੰਧ ਕਰਨ। ਜ਼ਿਲ੍ਹਾ ਮੰਡੀ ਅਫ਼ਸਰ ਨੂੰ ਸਟੇਡੀਅਮ ਵਿਖੇ ਪੀਣ ਵਾਲੇ ਪਾਣੀ ਦੇ ਤਾਜ਼ੇ ਟੈਂਕਰ ਦਾ ਪ੍ਰਬੰਧ ਕਰਨ। ਨਿਗਰਾਨ ਇੰਜੀਨੀਅਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਪ੍ਰੋਗਰਾਮ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ। ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪ੍ਰੋਗਰਾਮ ਦੌਰਾਨ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸਟੇਡੀਅਮ ਵਿਖੇ ਬਣੇ ਪੱਕੇ ਪਖਾਨਿਆਂ ਦੀ ਸਾਫ਼-ਸਫ਼ਾਈ ਤੇ ਸੀਵਰੇਜ ਦੇ ਢੱਕਣ ਲਗਾਉਣ ਅਤੇ ਸਿਹਤ ਵਿਭਾਗ ਨੂੰ ਮੈਡੀਕਲ ਟੀਮ ਸਮੇਤ ਐਂਬੂਲੈਂਸ ਦੀ ਤਾਇਨਾਤੀ ਕਰਕੇ ਮੈਡੀਕਲ ਸਹੂਲਤਾਂ ਉਪਲਬਧ ਕਰਵਾਉਣ ਸੰਬੰਧੀ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿੱਲੋਮੀਟਰ ਮੈਰਾਥਨ ਦੌੜ 3 ਸਤੰਬਰ ਨੂੰ ਸਵੇਰੇ 6:30 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਹੋਵੇਗੀ। ਮੈਰਾਥਨ ਦੌੜ ਦਾ ਰੂਟ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਜਿਮਨੇਜ਼ੀਅਮ ਹਾਲ (ਸਟੇਡੀਅਮ ਗੇਟ ਫ਼ਿਰੋਜ਼ਪੁਰ ਰੋਡ ਤੋਂ ਕੋਟਕਪੂਰਾ ਰੋਡ), ਕੋਟਕਪੂਰਾ ਰੋਡ ਤੋਂ ਪਿੰਡ ਉਦੇਕਰਨ ਵਾਲੀ ਸੜਕ ਰਾਹੀਂ ਹੁੰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਉਦੇਕਰਨ ਵਿਖੇ ਖੱਬੇ ਸਾਈਡ ਪਿੰਡ ਦੀ ਫਿਰਨੀ ਰਾਹੀਂ ਹੁੰਦੀ ਹੋਈ ਫ਼ਿਰੋਜ਼ਪੁਰ ਰੋਡ ’ਤੇ ਪਹੁੰਚੇਗੀ ਅਤੇ ਮੁੜ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਧ ਤੋਂ ਵੱਧ ਵਸਨੀਕਾਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹੇ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ 16 ਸਤੰਬਰ ਤੱਕ ਵੱਖ-ਵੱਖ ਉਮਰ ਵਰਗਾਂ ਵਿਚ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਖੋ-ਖੋ, ਅਥਲੈਟਿਕਸ, ਵਾਲੀਬਾਲ (ਸਮੈਸ਼ਿੰਗ) ਅਤੇ ਵਾਲੀਬਾਲ (ਸ਼ੂਟਿੰਗ) ਦੇ ਮੁਕਾਬਲਿਆਂ ਵਿੱਚ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਲਈ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ’ਤੇ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ 7 ਤੋਂ 8 ਸਤੰਬਰ ਗਿੱਦੜਬਾਹਾ ਦੇ ਖੇਡ ਸਟੇਡੀਅਮ, ਪਿੰਡ ਕੋਟਭਾਈ ਵਿਖੇ 9 ਤੋਂ 10 ਸਤੰਬਰ, ਲੰਬੀ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਪਿੰਡ ਬਾਦਲ ਵਿਖੇ 11 ਤੋਂ 12 ਸਤੰਬਰ ਅਤੇ ਮਲੋਟ ਦੇ ਨਿਊਟਨ ਵਰਲਡ ਸਕੂਲ ਵਿਖੇ 14 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਖੇਡਾਂ ਸੰਬੰਧੀ ਜਾਣਕਾਰੀ ਲਈ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਸੀਨੀਅਰ ਸਹਾਇਕ ਭੁਪਿੰਦਰ ਕੁਮਾਰ, ਸਟੈਨੋ ਅੰਕੁਸ਼ ਸੇਤੀਆ ਅਤੇ ਕਲਰਕ ਸ੍ਰੀਮਤੀ ਸੁਰੇਖਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਤੋਂ 27 ਸਤੰਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਤਹਿਤ ਬਾਸਕਿਟਬਾਲ, ਫੁੱਟਬਾਲ, ਹੈਂਡਬਾਲ, ਪਾਵਰ ਲਿਫ਼ਟਿੰਗ, ਵੇਟ ਲਿਫ਼ਟਿੰਗ, ਅਥਲੈਟਿਕਸ, ਵਾਲੀਬਾਲ (ਸ਼ੂਟਿੰਗ), ਵਾਲੀਬਾਲ (ਸਮੈਸ਼ਿੰਗ), ਗੱਤਕਾ, ਖੋ-ਖੋ, ਕਿੱਕ ਬਾਕਸਿੰਗ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ) ਦੇ ਮੁਕਾਬਲੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਬੈਡਮਿੰਟਨ ਦੇ ਮੁਕਾਬਲੇ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ, ਬਾਕਸਿੰਗ ਦੇ ਮੁਕਾਬਲੇ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ, ਕੁਸ਼ਤੀ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿੱਦੜਬਾਹਾ, ਰੋਲਰ ਸਕੇਟਿੰਗ ਦੇ ਮੁਕਾਬਲੇ ਲਿਟਲ ਫਲਾਵਰ ਕਾਨਵੈਂਟ ਸਕੂਲ ਸ੍ਰੀ ਮੁਕਤਸਰ ਸਾਹਿਬ, ਸ਼ੂਟਿੰਗ ਦੇ ਮੁਕਾਬਲੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਬਾਦਲ ਅਤੇ ਆਰਚਰੀ ਦੇ ਮੁਕਾਬਲੇ ਮਾਲਵਾ ਸਕੂਲ ਗਿੱਦੜਬਾਹਾ ਵਿਖੇ ਕਰਵਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ, ਐੱਸ.ਡੀ.ਐੱਮ. ਗੁਰਕਿਰਨਦੀਪ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਕਾਰਜ ਸਾਧਕ ਅਫ਼ਸਰ ਵਰੁਨ ਸਹੋਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲਿਆਂ ’ਚ ਜੇ.ਐੱਨ. ਜੇ. ਡੀ.ਏ.ਵੀ. ਦੇ ਖਿਡਾਰੀਆਂ ਨੇ 6 ਤਗ਼ਮੇ ਜਿੱਤੇ ਅਗਲੀ ਖ਼ਬਰ ਜ਼ਖ਼ਮੀ ਹਾਲਤ ’ਚ ਰੇਲਵੇ ਟਰੈਕ ਨਜ਼ਦੀਕ ਤੋਂ ਮਿਲੀ 3 ਸਾਲਾ ਬੱਚੀ
Ad Position 24