31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲਿਆਂ ’ਚ ਜੇ.ਐੱਨ. ਜੇ. ਡੀ.ਏ.ਵੀ. ਦੇ ਖਿਡਾਰੀਆਂ ਨੇ 6 ਤਗ਼ਮੇ ਜਿੱਤੇ

ਗਿੱਦੜਬਾਹਾ, 31 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਜੇ. ਐੱਨ.

Ad Position 21
No active advertisement
ਅਜੀਤ ਡੈਸਕ 01-09-2026
ਗਿੱਦੜਬਾਹਾ, 31 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਜੇ.ਐੱਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਦੇ ਯੋਗਾ (ਲੜਕੇ) ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1 ਸੋਨੇ, 3 ਚਾਂਦੀ ਅਤੇ 2 ਕਾਂਸੀ ਦੇ ਤਗ਼ਮੇ ਜਿੱਤ ਕੇ ਸਕੂਲ ਤੇ ਗਿੱਦੜਬਾਹਾ ਜ਼ੋਨ ਦਾ ਨਾਂਅ ਰੌਸ਼ਨ ਕੀਤਾ। ਇਸ ਸੰਬੰਧੀ ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਪਿੰਡ ਮਧੀਰ ਵਿਖੇ ਚੱਲ ਰਹੇ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲਿਆਂ ਵਿਚ ਸਕੂਲ ਦੇ ਅੰਡਰ-14 ਵਰਗ ਦੇ ਖਿਡਾਰੀਆਂ (ਲੜਕਿਆਂ) ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕਰਦਿਆਂ ਕੁੱਲ 6 ਤਗ਼ਮੇ ਜਿੱਤੇ। ਉਨ੍ਹਾਂ ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਲਗਨ ਤੇ ਅਧਿਆਪਕਾਂ ਦੀ ਰਹਿਨੁਮਾਈ ਸਦਕਾ ਇਹ ਮਾਣਮੱਤੀ ਪ੍ਰਾਪਤੀ ਹਾਸਿਲ ਹੋਈ ਹੈ। ਉਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਵਿਚ ਜਾਣ ਵਾਲੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਹੋਏ 3 ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ ਪਾਰਟੀ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਮਸ਼ਾਲ ਪਹੁੰਚੇਗੀ ਕੱਲ੍ਹ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼...
Ad Position 24