31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸੇਵਾ ਮੁਕਤ ਹੋਏ 3 ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ ਪਾਰਟੀ

ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵਲੋਂ ਅੱਜ ਸੇਵਾ ਮੁਕਤ ਹੋ ਰਹੇ ਪੁਲਿਸ ਅਧਿਕਾਰੀ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਐੱਸ.

Ad Position 21
No active advertisement
ਅਜੀਤ ਡੈਸਕ 01-09-2026
ਸ੍ਰੀ ਮੁਕਤਸਰ ਸਾਹਿਬ, 31 ਅਗਸਤ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵਲੋਂ ਅੱਜ ਸੇਵਾ ਮੁਕਤ ਹੋ ਰਹੇ ਪੁਲਿਸ ਅਧਿਕਾਰੀ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਸੇਵਾ ਮੁਕਤ ਹੋ ਰਹੇ ਅਧਿਕਾਰੀ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖ਼ੁਸ਼ਹਾਲ ਜੀਵਨ ਲਈ ਸ਼ੁੱਭਕਾਮਨਾਵਾਂ ਪ੍ਰਗਟਾਈਆਂ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 3 ਪੁਲਿਸ ਮੁਲਾਜ਼ਮ ਇੰਸਪੈਕਟਰ ਬਲਵਿੰਦਰ ਸਿੰਘ, ਏ.ਐੱਸ.ਆਈ. ਸੁਸ਼ੀਲ ਕੁਮਾਰ, ਏ.ਐੱਸ.ਆਈ. ਕੁਲਦੀਪ ਸਿੰਘ ਸੇਵਾ ਮੁਕਤ ਹੋਏ ਹਨ। ਵਿਦਾਇਗੀ ਸਮਾਰੋਹ ਕਾਨਫ਼ਰੰਸ ਹਾਲ ਐੱਸ.ਐੱਸ.ਪੀ. ਦਫ਼ਤਰ ਵਿਖੇ ਹੋਇਆ, ਜਿੱਥੇ ਰਸ਼ਪਾਲ ਸਿੰਘ ਡੀ.ਐੱਸ.ਪੀ. (ਡੀ) ਅਤੇ ਦਫ਼ਤਰੀ ਸਟਾਫ ਵੀ ਮੌਜੂਦ ਸਨ। ਐੱਸ.ਐੱਸ.ਪੀ. ਨੇ ਕਿਹਾ ਕਿ ਇਹ ਸਮਾਂ ਸਾਡੇ ਪੁਲਿਸ ਪਰਿਵਾਰ ਲਈ ਬਹੁਤ ਹੀ ਖ਼ਾਸ ਤੇ ਗੌਰਵਪੂਰਨ ਹੈ, ਜਦੋਂ ਅਸੀਂ ਆਪਣੇ ਉਨ੍ਹਾਂ ਅਧਿਕਾਰੀ ਨੂੰ ਸਨਮਾਨਿਤ ਕਰ ਰਹੇ ਹਾਂ, ਜਿਨ੍ਹਾਂ ਨੇ ਤਨਦੇਹੀ ਨਾਲ ਡਿਊਟੀ ਕੀਤੀ ਹੈ। ਇਸ ਮੌਕੇ ਉਨ੍ਹਾਂ ਸੇਵਾ ਮੁਕਤ ਹੋ ਰਹੇ ਕਰਮਚਾਰੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ। ਵਿਦਾਇਗੀ ਸਮਾਰੋਹ ਵਿਚ ਵੱਡੀ ਗਿਣਤੀ ’ਚ ਪੁਲਿਸ ਕਰਮਚਾਰੀ, ਦਫ਼ਤਰੀ ਸਟਾਫ਼ ਤੋਂ ਇਲਾਵਾ ਰਿਟਾਇਰਡ ਪੁਲਿਸ ਅਧਿਕਾਰੀ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਟੇਜ ਸੈਕਟਰੀ ਵਜੋਂ ਏ.ਐੱਸ.ਆਈ ਗੁਰਦੇਵ ਸਿੰਘ ਨੇ ਆਪਣੀ ਡਿਊਟੀ ਨਿਭਾਈ। ਏ.ਐੱਸ.ਆਈ. ਨਾਇਬ ਸਿੰਘ ਨੇ ਗੀਤ ਪੇਸ਼ ਕੀਤੇ। ਇਸ ਮੌਕੇ ਏ.ਐੱਸ.ਆਈ. ਨੇਮਪਾਲ ਹੈੱਡ ਕਲਰਕ, ਕੁਲਬੀਰ ਸਿੰਘ ਅਕਾਊਂਟੈਂਟ, ਹਰਜਿੰਦਰ ਸਿੰਘ ਐੱਮ.ਟੀ.ਓ. ਅਤੇ ਦਫ਼ਤਰੀ ਸਟਾਫ਼ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਖ਼ਤ ਸੁਰੱਖਿਆ ਪ੍ਰਬੰਧ ਵਾਲਾ ਡਿਪਟੀ ਕਮਿਸ਼ਨਰ ਦਫ਼ਤਰ ਵੀ ਚੋਰਾਂ ਦੇ ਨਿਸ਼ਾਨੇ ’ਤੇ ਕਿਸਾਨ ਸਪੋਰਟਸ ਕਲੱਬ ਲੁਹਾਰਾ ਨੇ ਪਹਿਲਾ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲਿਆਂ ’ਚ ਜੇ.ਐੱਨ. ਜੇ. ਡੀ.ਏ.ਵੀ. ਦੇ ਖਿਡਾਰੀਆਂ ਨੇ 6 ਤਗ਼ਮੇ ਜਿੱਤੇ
Ad Position 24