31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਹਨ ਲਗਾਤਾਰ ਉਪਰਾਲੇ : ਅਨਿਲ ਠਾਕੁਰ

ਫ਼ਰੀਦਕੋਟ, 31 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਅਨਿਲ ਠਾਕੁਰ ਵਲੋਂ ਅੱਜ ਫ਼ਰੀਦਕੋਟ ਦਾ ਵਿਸ਼ੇਸ਼ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਸਬੰਧਿਤ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀ ਵਰਗ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ, ਵਪਾਰਕ ਬਾਜ਼ਾਰਾਂ ਦੇ ਵਿਕਾਸ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 01-09-2026
ਫ਼ਰੀਦਕੋਟ, 31 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਅਨਿਲ ਠਾਕੁਰ ਵਲੋਂ ਅੱਜ ਫ਼ਰੀਦਕੋਟ ਦਾ ਵਿਸ਼ੇਸ਼ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਸਬੰਧਿਤ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀ ਵਰਗ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ, ਵਪਾਰਕ ਬਾਜ਼ਾਰਾਂ ਦੇ ਵਿਕਾਸ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲਿਆ ਗਿਆ। ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾ ਰਿਹਾ ਹੈ ਅਤੇ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਹੁਣ ਤੱਕ 800 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਵਲੋਂ ਕਰੀਬ 8,000 ਸ਼ਿਕਾਇਤਾਂ ਅਤੇ ਸਮੱਸਿਆਵਾਂ ਸਾਹਮਣੇ ਰੱਖੀਆਂ ਗਈਆਂ, ਜਿਨ੍ਹਾਂ ਵਿਚੋਂ ਲਗਪਗ 7,000 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵੀ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਇਸ ਫੰਡ ਰਾਹੀਂ ਬਾਜ਼ਾਰਾਂ ਵਿਚ ਸੜਕਾਂ ਦੀ ਉਸਾਰੀ ਤੇ ਮੁਰੰਮਤ, ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੰਮ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫ਼ਰੀਦਕੋਟ ਦੇ ਵਪਾਰੀ ਵਰਗ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਵਲੋਂ ਉਠਾਏ ਜਾਂਦੇ ਜਾਇਜ਼ ਮਾਮਲਿਆਂ ਨੂੰ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਨਿਯਮਾਂ ਅਨੁਸਾਰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਬਾਜ਼ਾਰਾਂ ਵਿਚ ਬੁਨਿਆਦੀ ਸਹੂਲਤਾਂ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਮੇਂ ਸਿਰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ, ਈ.ਓ ਨਗਰ ਕੌਂਸਲ ਅੰਮ੍ਰਿਤ ਲਾਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਵਨ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਮੀਤ ਸਿੰਘ ਬਰਾੜ ਤੇ ਗੁਰਵਿੰਦਰ ਸਿੰਘ ਬਰਾੜ ਨੂੰ ਜਨਰਲ ਕੌਂਸਲ ਮੈਂਬਰ ਬਣਨ ’ਤੇ ਵਧਾਈ ਅਗਲੀ ਖ਼ਬਰ 5 ਰੋਜ਼ਾ ਸਾਲਾਨਾ ਜੋੜ ਮੇਲਾ 16 ਨੂੰ ਆਰੰਭ ਤੇ 20 ਸਤੰਬਰ ਨੂੰ ਸਮਾਪਤੀ 17 ਸਤੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ : ਜਸਪਾ...
Ad Position 24