04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੇ ਉਪਰਾਲੇ ਜਾਰੀ-ਗੁਰਮੀਤ ਸਿੰਘ ਖੁੱਡੀਆਂ

ਮਲੋਟ, 3 ਸਤੰਬਰ (ਪਾਟਿਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਆਤਮਾ ਸਕੀਮ ਅਧੀਨ ਆਧੁਨਿਕ ਤੇ ਟਿਕਾਊ ਖੇਤੀ ਕਰਨ ਸੰਬੰਧੀ ਸੂਬਾ ਪੱਧਰੀ ਕਿਸਾਨ ਮੇਲਾ ਮਲੋਟ ਵਿਖੇ ਲਗਾਇਆ ਗਿਆ। ਇਸ ਮੇਲੇ ਵਿਚ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮਲੋਟ, 3 ਸਤੰਬਰ (ਪਾਟਿਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਆਤਮਾ ਸਕੀਮ ਅਧੀਨ ਆਧੁਨਿਕ ਤੇ ਟਿਕਾਊ ਖੇਤੀ ਕਰਨ ਸੰਬੰਧੀ ਸੂਬਾ ਪੱਧਰੀ ਕਿਸਾਨ ਮੇਲਾ ਮਲੋਟ ਵਿਖੇ ਲਗਾਇਆ ਗਿਆ। ਇਸ ਮੇਲੇ ਵਿਚ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੇਲੇ ਦੀ ਸੁਚੱਜੀ ਅਗਵਾਈ ਬਲਦੀਪ ਕੌਰ ਆਈ.ਏ.ਐੱਸ. ਵਿਸ਼ੇਸ਼ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਕੀਤੀ ਗਈ। ਇਸ ਮੇਲੇ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੇਲਿਆਂ ਦੀ ਮਹੱਤਤਾ ਸੰਬੰਧੀ ਦੱਸਿਆ ਅਤੇ ਖੇਤੀ ਵਿਗਿਆਨੀਆਂ ਦੀ ਸਲਾਹ ਮੰਨ ਕੇ ਖੇਤੀ ਕਰਨ ਲਈ ਪ੍ਰੇਰਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੇਲੇ ਦੌਰਾਨ ਲੱਗੀਆਂ ਸਟਾਲਾਂ ’ਤੇ ਸੈਲਫ਼ ਹੈਲਪ ਗਰੁੱਪਾਂ ਦੇ ਉਤਪਾਦਾਂ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਆਪਣੀ ਉਪਜ ਦੀ ਮਾਰਕੀਟਿੰਗ ਖ਼ੁਦ ਕਰਕੇ ਵੱਧ ਮੁਨਾਫ਼ਾ ਕਮਾਇਆ ਜਾਵੇ। ਫ਼ਸਲੀ ਵਿਭਿੰਨਤਾ ਸਕੀਮ ਅਧੀਨ ਦੇਸੀ ਨਰਮੇ ਦੀ ਖੇਤੀ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਸ. ਖੁੱਡੀਆਂ ਨੇ ਸਹਾਇਕ ਧੰਦੇ ਡੇਅਰੀ ਅਤੇ ਪਸ਼ੂ ਪਾਲਣ ਆਦਿ ਅਪਣਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਵਿਭਾਗ ਵਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਹਾਜ਼ਰ ਕਿਸਾਨਾਂ ਨੂੰ ਦੱਸਿਆ ਕਿ ਖੇਤੀ ਨੂੰ ਮੁਨਾਫ਼ੇ ਵਾਲਾ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ। ਇਸ ਮੌਕੇ ਵਿਸ਼ੇਸ਼ ਸਕੱਤਰ ਖੇਤੀਬਾੜੀ ਵਿਭਾਗ ਬਲਦੀਪ ਕੌਰ ਵਲੋਂ ਮੌਜੂਦ ਅਗਾਂਹਵਧੂ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਉਨ੍ਹਾਂ ਨੂੰ ਕਿਸਾਨ ਸਾਇੰਸਦਾਨ ਗਰਦਾਲਿਆ। ਇਸ ਤੋਂ ਪਹਿਲਾਂ ਡਾ. ਗੁਰਜੀਤ ਸਿੰਘ ਬਰਾੜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਫ਼ਸਲੀ ਵਿਭਿੰਨਤਾ ਲਿਆਉਣ ਵਿਚ ਅਹਿਮ ਰੋਲ ਅਦਾ ਕਰਨ ਵਾਲੀ ਨਰਮੇ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਮੌਸਮ ਦੀ ਜਾਣਕਾਰੀ ਲਈ ਪੰਜਾਬ ਰਾਜ ਅੰਦਰ 150 ਵੱਖ-ਵੱਖ ਬਲਾਕ ਪੱਧਰ ’ਤੇ ਮੌਸਮ (ਵੈਦਰ) ਸਟੇਸ਼ਨ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿਚ 90 ਪ੍ਰਤੀਸ਼ਤ ਕਮੀ ਪਾਈ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਅਤੇ ਇਸ ਮੰਤਵ ਲਈ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਉਪਰ ਮੁਹੱਈਆ ਕਰਵਾ ਰਿਹਾ ਹੈ। ਡਾ. ਕਰਨਜੀਤ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਤੇ ਸਿਖਲਾਈ) ਪੰਜਾਬ ਵਲੋਂ ਆਏ ਕਿਸਾਨਾਂ ਅਤੇ ਉਚ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ । ਇਸ ਮੇਲੇ ਦੌਰਾਨ ਪੀ.ਏ.ਯੂ. ਅਤੇ ਖੇਤੀ ਨਾਲ ਸੰਬੰਧਿਤ ਵਿਭਾਗਾਂ ਤੋਂ ਆਏ ਮਾਹਿਰਾਂ ਵਲੋਂ ਕਿਸਾਨਾਂ ਨੂੰ ਫ਼ਸਲਾਂ, ਮਿੱਟੀ-ਪਾਣੀ ਪਰਖ ਅਤੇ ਸਹਾਇਕ ਧੰਦੇ ਮਧੂ ਮੱਖੀ ਪਾਲਣ, ਪਸ਼ੂ ਪਾਲਣ, ਡੇਅਰੀ, ਸਬਜ਼ੀਆਂ ਤੇ ਬਾਗਾਂ ਦੀ ਕਾਸ਼ਤ ਆਦਿ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਮੇਲੇ ਦੌਰਾਨ ਖੇਤੀ ਨਾਲ ਜੁੜੇ ਵਿਭਾਗਾਂ ਅਤੇ ਸੈਲਫ ਹੈਲਪ ਗਰੁੱਪਾਂ ਵਲੋਂ ਆਪਣੇ ਵਿਭਾਗਾਂ ਦੀਆਂ ਗਤੀਵਿਧੀਆਂ ਨੂੰ ਦਰਸਾਉਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੇਲੇ ਵਿਚ ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ.), ਡਾ. ਅਰੁਣ ਗੋਇਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਾਈਡਰੋਲੋਜੀ) ਪੰਜਾਬ, ਮੁੱਖ ਖੇਤੀਬਾੜੀ ਅਫ਼ਸਰ, ਡਿਪਟੀ ਡਾਇਰੈਕਟਰ (ਕਪਾਹ), ਜ਼ਿਲ੍ਹਾ ਸਿਖ਼ਲਾਈ ਅਫ਼ਸਰ, ਪ੍ਰੋਜੈਕਟ ਡਾਇਰੈਕਟਰ (ਆਤਮਾ) ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਬਠਿੰਡਾ, ਫ਼ਰੀਦਕੋਟ, ਮੋਗਾ ਵਲੋਂ ਹਿੱਸਾ ਲਿਆ ਗਿਆ। ਇਸ ਤੋਂ ਇਲਾਵਾ ਦੂਜੇ ਜ਼ਿਲਿ੍ਹਆਂ ਦੇ ਖੇਤੀਬਾੜੀ ਅਧਿਕਾਰੀਆਂ ਵਲੋਂ ਵੀ ਇਸ ਸੂਬਾ ਪੱਧਰੀ ਮੇਲੇ ਵਿਚ ਆਪਣਾ ਯੋਗਦਾਨ ਦਿੱਤਾ ਗਿਆ। ਮੇਲੇ ਨੂੰ ਸਫ਼ਲ ਬਣਾਉਣ ਲਈ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਜ਼ਿਲ੍ਹੇ ਦੀ ਸਮੁੱਚੀ ਟੀਮ ਤੇ ਹੋਰ ਇੰਚਾਰਜ ਅਧਿਕਾਰੀਆਂ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ। ਇਸ ਮੇਲੇ ਦੌਰਾਨ ਵਾਤਾਵਰਨ ਦੀ ਸਾਂਭ-ਸੰਭਾਲ ਵਿਚ ਯੋਗਦਾਨ ਪਾਉਣ ਵਾਲੀਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਪੰਚਾਇਤਾਂ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਅਗਾਂਹਵਧੂ ਕਿਸਾਨਾਂ/ਕਿਸਾਨ ਬੀਬੀਆਂ ਨੂੰ ਵੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਮੇਲੇ ਦੌਰਾਨ ਭਾਰੀ ਗਿਣਤੀ ਵਿਚ ਕਿਸਾਨਾਂ ਵਲੋਂ ਭਾਗ ਲਿਆ ਗਿਆ। ਇਸ ਮੌਕੇ ਚੇਅਰਮੈਨ ਕੋਨਵੇਅਰ ਰਣਧੀਰ ਸਿੰਘ ਧੀਰਾ, ਐੱਸ.ਡੀ.ਐੱਮ. ਮਲੋਟ ਪੰਕਜ ਕੁਮਾਰ, ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਜਗਦੇਵ ਸਿੰਘ ਬਾਂਮ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਸਹਿਕਾਰੀ ਬੈਂਕ ਸ੍ਰੀ ਮੁਕਤਸਰ ਸਾਹਿਬ ਸਿਮਰਜੀਤ ਸਿੰਘ ਬਰਾੜ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਕਰਨਜੀਤ ਸਿੰਘ, ਸੱਤਪਾਲ ਗਿਰਧਰ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ 19 ਸਰਕਲਾਂ ਦੇ ਪ੍ਰਧਾਨ ਲਗਾਏ ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ. ਬਾਦਲ ਨੂੰ ਮੁੜ ਚਾਲੂ ਕਰਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ
Ad Position 24