04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਮੀਟਿੰਗ ਕਿਹਾ : ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਹਰ ਵਰਗ ਦਾ ਸਹਿਯੋਗ ਜ਼ਰੂਰੀ

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੁਆਰਾ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਭ ਨੂੰ ਮਿਲ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੁਆਰਾ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਭ ਨੂੰ ਮਿਲ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਨਸ਼ਾ ਮੁਕਤੀ ਮੋਰਚਾ ਮਾਲਵਾ (ਵੈਸਟ) ਜ਼ੋਨ ਦੇ ਵਾਇਸ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਚੈਰੀ ਅਤੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਹਰੀਕੇ ਕਲਾਂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇਕ ਵਿਅਕਤੀ ਜਾਂ ਸੰਸਥਾ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਸਫ਼ਲ ਬਣਾਉਣ ਵਾਸਤੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵਲੋਂ ਪਿੰਡ ਪੱਧਰ ’ਤੇ ਪੇਂਡੂ/ਵਾਰਡ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਨਸ਼ਿਆਂ ਦੀ ਰੋਕਥਾਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਸ ਤੋਂ ਇਲਾਵਾ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ, ਤਾਂ ਜੋ ਨਸ਼ਿਆਂ ਵਿਰੁੱਧ ਜਨ-ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀ ਨੇ ਪੇਂਡੂ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਤੇ ਉਨ੍ਹਾਂ ਦਾ ਸਾਥ ਦੇਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਪੂਰੀ ਸ਼ਿੱਦਤ ਤੇ ਵਚਨਬੱਧਤਾ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਐੱਸ.ਐੱਸ.ਪੀ. ਅਭਿਮੰਨਿਊ ਰਾਣਾ, ਐੱਸ.ਪੀ. (ਡੀ) ਅਸ਼ੋਕ ਮੀਨਾ, ਜ਼ਿਲ੍ਹਾ ਵਾਇਸ ਕੋਆਰਡੀਨੇਟਰ ਜਗਸੀਰ ਸਿੰਘ ਸੀਰਾ ਜੰਮੂਆਣਾ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਰੁਪਿੰਦਰ ਸਿੰਘ ਬਧਾਈ, ਹਲਕਾ ਕੋਆਰਡੀਨੇਟਰ ਮਲੋਟ ਗੁਰਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਗਿੱਦੜਬਾਹਾ ਮਾਧੋਦਾਸ ਸਿੰਘ ਖ਼ਾਲਸਾ, ਹਲਕਾ ਕੋਆਰਡੀਨੇਟਰ ਲੰਬੀ ਮਨਜੀਤ ਸਿੰਘ ਮਿੱਡਾ, ਹਲਕਾ ਵਾਇਸ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਹਰਜਿੰਦਰ ਸਿੰਘ ਸੀਰਵਾਲੀ ਤੇ ਅੰਗਰੇਜ ਸਿੰਘ ਕੰਮਾਂ, ਹਲਕਾ ਵਾਇਸ ਕੋਆਰਡੀਨੇਟਰ ਮਲੋਟ ਨਵਦੀਪ ਸਿੰਘ ਔਲਖ ਤੇ ਸੁਖਦੀਪ ਸਿੰਘ, ਹਲਕਾ ਵਾਇਸ ਕੋਆਰਡੀਨੇਟਰ ਗਿੱਦੜਬਾਹਾ ਸੁਰਜੀਤ ਸਿੰਘ ਖ਼ਾਲਸਾ ਤੇ ਬਲਜਿੰਦਰ ਸਿੰਘ ਸੂਰੇਵਾਲਾ, ਹਲਕਾ ਵਾਇਸ ਕੋਆਰਡੀਨੇਟਰ ਲੰਬੀ ਹਰਪ੍ਰੀਤ ਸਿੰਘ ਭੀਟੀਵਾਲਾ ਅਤੇ ਦਿਲਬਾਗ ਸਿੰਘ ਪੰਨੀਵਾਲਾ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਵਿਜ਼ਡਮ ਵਰਲਡ ਸਕੂਲ ਥਾਂਦੇਵਾਲਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24