04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਵਾਈਆਂ

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ ‘ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਫ਼ਤਰ ਸਿਵਲ ਸਰਜਨ ਤੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ ਅਤੇ ਫ਼ੀਲਡ ਵਿਚ ਜਾ ਕੇ ਟੀਮਾ ਦੀ ਸੁਪਰਵਿਜ਼ਨ ਕੀਤੀ ਗਈ। ਇਸ ਮੌਕੇ ਡਾ. ਲਖਬੀਰ ਕੌਰ ਸਿੱਧੂ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ, ਨਰਸਿੰਗ ਸਟੂਡੈਂਟ ਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਅਧੀਨ ਅੱਜ ਬਠਿੰਡਾ ਰੋਡ, ਕੋਟਕਪੂਰਾ ਰੋਡ, ਮਲੋਟ ਰੋਡ, ਟਿੱਬੀ ਸਾਬ ਰੋਡ, ਜਾਲਾਲਾਬਾਦ ਰੋਡ, ਅਬੋਹਰ ਰੋਡ ’ਤੇ ਸਥਿਤ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਯੂਨੀਵਰਸਿਟੀਆਂ ਅਤੇ ਹੋਰ ਜਨਤਕ ਥਾਵਾਂ ’ਤੇ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖ਼ਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ। ਇਸ ਮੌਕੇ ਡਾ. ਰੋਬਿਨ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਤੇ ਮਲੇਰੀਆ ਦੇ ਕੋਈ ਲੱਛਣ ਨਜ਼ਰ ਆਉਣ, ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਦੀਪਕ ਕੁਮਾਰ ਡੀ.ਪੀ.ਐੱਮ., ਭਗਵਾਨ ਦਾਸ, ਲਾਲ ਚੰਦ ਸਿਹਤ ਇੰਸਪੈਕਟਰ, ਗੁਰਪ੍ਰੀਤ ਸਿੰਘ ਪੀ.ਏ., ਸਿਹਤ ਵਰਕਰ ਕੇਵਲ ਸਿੰਘ, ਗੁਰਪਿੰਦਰ ਸਿੰਘ, ਅਮਨਦੀਪ ਸਿੰਘ, ਸੱਤਪਾਲ ਸਿੰਘ, ਹਰਮੇਲ ਸਿੰਘ, ਅੰਮ੍ਰਿਤਪਾਲ ਸਿੰਘ, ਬ੍ਰੀਡਿੰਗ ਚੈਕਰ ਅਤੇ ਸੇਂਟ ਸਹਾਰਾ ਨਰਸਿੰਗ ਕਾਲਜ ਦੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਗਸੀਰ ਸਿੰਘ ਸੀਰਾ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਬਣਾਇਆ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਮੀਟਿੰਗ ਕਿਹਾ : ਨਸ਼ਿਆਂ ਦੇ ਮੁਕੰਮਲ...
Ad Position 24