04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਆਰੀਅਨ ਪਬਲਿਕ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਗਿੱਦੜਬਾਹਾ, 3 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਆਰੀਅਨ ਪਬਲਿਕ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਗਿੱਦੜਬਾਹਾ, 3 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਆਰੀਅਨ ਪਬਲਿਕ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ। ਸਮਾਗਮ ਦੌਰਾਨ ਪਲੇਅ ਵੇਅ ਅਤੇ ਨਰਸਰੀ ਜਮਾਤ ਦੇ ਵਿਦਿਆਰਥੀ ਸ੍ਰੀ ਕ੍ਰਿਸ਼ਨ ਤੇ ਰਾਧਾ ਦੀਆਂ ਮਨਮੋਹਕ ਪੌਸ਼ਾਕਾਂ ਪਹਿਨ ਕੇ ਸਕੂਲ ਪਹੁੰਚੇ। ਤੀਜੀ ਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਮੁਕਟ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ। ਇਸੇ ਤਰ੍ਹਾਂ ਪੰਜਵੀਂ ਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਟਕੀ ਸਜਾਵਟ ਅਤੇ ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੰਸਰੀ ਬਣਾਉਣ ਦੀ ਪ੍ਰਤੀਯੋਗਤਾ ਵਿਚ ਭਾਗ ਲਿਆ। ਵੱਖ-ਵੱਖ ਮੁਕਾਬਲਿਆਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਰਾਹੀਂ ਆਪਣੀ ਕਲਾਤਮਕ ਤੇ ਸਿਰਜਣਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਸੁਚਾਰਿਤਾ ਗਰਗ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਹਲਕੇ ’ਚ ਸਰਗਰਮ ਹੋਏ ਨੌਜਵਾਨ ਕਾਂਗਰਸੀ ਆਗੂ ਭਾਈ ਜਸ਼ਨਦੀਪ ਚਹਿਲ ਅਗਲੀ ਖ਼ਬਰ ਜਗਸੀਰ ਸਿੰਘ ਸੀਰਾ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਬਣਾਇਆ
Ad Position 24