04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ੍ਰੀ ਮੁਕਤਸਰ ਸਾਹਿਬ ਹਲਕੇ ’ਚ ਸਰਗਰਮ ਹੋਏ ਨੌਜਵਾਨ ਕਾਂਗਰਸੀ ਆਗੂ ਭਾਈ ਜਸ਼ਨਦੀਪ ਚਹਿਲ

ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ ਨੌਜਵਾਨ ਕਾਂਗਰਸੀ ਆਗੂ ਭਾਈ ਜਸ਼ਨਦੀਪ ਸਿੰਘ ਚਹਿਲ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੀਆਂ ਲਗਾਤਾਰ ਹੋ ਰਹੀਆਂ ਸਰਗਰਮੀਆਂ ਕਾਰਨ ਸਥਾਨਕ ਕਾਂਗਰਸੀ ਸਫ਼ਾਂ ਵਿਚ ਵੀ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ ਨੌਜਵਾਨ ਕਾਂਗਰਸੀ ਆਗੂ ਭਾਈ ਜਸ਼ਨਦੀਪ ਸਿੰਘ ਚਹਿਲ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿਚ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੀਆਂ ਲਗਾਤਾਰ ਹੋ ਰਹੀਆਂ ਸਰਗਰਮੀਆਂ ਕਾਰਨ ਸਥਾਨਕ ਕਾਂਗਰਸੀ ਸਫ਼ਾਂ ਵਿਚ ਵੀ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਭਾਈ ਜਸ਼ਨਦੀਪ ਸਿੰਘ ਚਹਿਲ ਦਾ ਪਰਿਵਾਰ ਸ਼ੁਰੂ ਤੋਂ ਹੀ ਰਾਜਨੀਤਿਕ ਅਤੇ ਸਮਾਜਿਕ ਖੇਤਰ ਨਾਲ ਜੁੜਿਆ ਹੋਇਆ ਹੈ। ਇਸ ਤੋਂ ਪਹਿਲਾਂ ਉਹ ਕੁਝ ਸਾਲ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਚ ਸਿਆਸੀ ਤੇ ਸਮਾਜਿਕ ਗਤੀਵਿਧੀਆਂ ਵਿਚ ਵਿਚਰਦੇ ਰਹੇ ਹਨ। ਹੁਣ ਉਨ੍ਹਾਂ ਨੇ ਆਪਣੇ ਜੱਦੀ ਵਿਧਾਨ ਸਭਾ ਹਲਕੇ ਸ੍ਰੀ ਮੁਕਤਸਰ ਸਾਹਿਬ ਵਿਚ ਸਰਗਰਮੀਆਂ ਸ਼ੁਰੂ ਕਰਦਿਆਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ’ਤੇ ਜ਼ੋਰ ਦਿੱਤਾ ਹੈ। ਭਾਈ ਜਸ਼ਨਦੀਪ ਸਿੰਘ ਚਹਿਲ ਵਲੋਂ ਕੀਤੀਆਂ ਜਾ ਰਹੀਆਂ ਕਈ ਮੀਟਿੰਗਾਂ ਵਿਚ ਹਲਕੇ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਵੀ ਸ਼ਾਮਿਲ ਹੋ ਰਹੇ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਹਲਕੇ ਦੇ ਵੱਖ-ਵੱਖ ਲੋਕਾਂ ਨਾਲ ਸਥਾਨਕ ਮੁੱਦਿਆਂ, ਪਾਰਟੀ ਦੀ ਮਜ਼ਬੂਤੀ ਤੇ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਅੱਜ ‘ਅਜੀਤ’ ਨਾਲ ਗੱਲਬਾਤ ਕਰਦਿਆਂ ਭਾਈ ਜਸ਼ਨਦੀਪ ਸਿੰਘ ਚਹਿਲ ਨੇ ਕਿਹਾ ਕਿ ਰਾਜਨੀਤਿਕ ਖੇਤਰ ਉਨ੍ਹਾਂ ਨੂੰ ਪਰਿਵਾਰਕ ਵਿਰਾਸਤ ਵਿਚੋਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਰਾਜਨੀਤੀ ਨੂੰ ਲੋਕ ਸੇਵਾ ਦਾ ਜ਼ਰੀਆ ਬਣਾਉਣਾ ਹੈ ਅਤੇ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸਮਝਣਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਅੰਦਰ ਹੋਰ ਵੀ ਮੀਟਿੰਗਾਂ ਅਤੇ ਲੋਕ ਸੰਪਰ ਕ ਪ੍ਰੋਗਰਾਮ ਕੀਤੇ ਜਾਣਗੇ। ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਭਾਈ ਜਸ਼ਨਦੀਪ ਸਿੰਘ ਦੇ ਦਾਦਾ ਭਾਈ ਸ਼ਮਸ਼ੇਰ ਸਿੰਘ ਇਲਾਕੇ ਦੀ ਮੰਨੀ ਪਰਮੰਨੀ ਬੇਦਾਗ਼ ਸਿਆਸੀ ਸ਼ਖ਼ਸੀਅਤ ਰਹੇ ਅਤੇ ਨਗਰ ਕੌਂਸਲ ਦੇ ਪ੍ਰਧਾਨ ਰਹੇ। ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਦਾ ਜਨਰਲ ਬੱਸ ਸਟੈਂਡ ਮਲੋਟ ਰੋਡ ’ਤੇ ਸਥਾਪਤ ਕਰਵਾਉਣ ਅਤੇ ਅਨਾਜ ਮੰਡੀ ਬਣਾਉਣ ਵਿਚ ਅਹਿਮ ਭੂਮਿਕਾ ਅਦਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਆਰੀਅਨ ਪਬਲਿਕ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
Ad Position 24