ਨਿਸ਼ਾਨ ਅਕੈਡਮੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕਰਵਾਇਆ
ਮਲੋਟ, 4 ਸਤੰਬਰ (ਪਾਟਿਲ)-ਨਿਸ਼ਾਨ ਅਕੈਡਮੀ ਔਲਖ ਦੀ ਮੈਨੇਜਮੈਂਟ ਤੇ ਸਟਾਫ਼ ਵਲੋਂ ਵਿਲੱਖਣ ਉਪਰਾਲੇ ਕਰਦੇ ਹੋਏ ਮਨੁੱਖਤਾ ਦੇ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਤਿੰਨ ਰੋਜ਼ਾ ਸਮਾਗਮ ਵਿਚ ਪਹਿਲੇ ਦਿਨ ਨੌਵੀਂ ਤੋਂ ਬਾਰ੍ਹਵੀਂ, ਦੂਜੇ ਦਿਨ ਛੇਵੀਂ ਤੋਂ ਅੱਠਵੀਂ ਅਤੇ ਤੀਜੇ ਦਿਨ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲਿਆ।
ਮਲੋਟ, 4 ਸਤੰਬਰ (ਪਾਟਿਲ)-ਨਿਸ਼ਾਨ ਅਕੈਡਮੀ ਔਲਖ ਦੀ ਮੈਨੇਜਮੈਂਟ ਤੇ ਸਟਾਫ਼ ਵਲੋਂ ਵਿਲੱਖਣ ਉਪਰਾਲੇ ਕਰਦੇ ਹੋਏ ਮਨੁੱਖਤਾ ਦੇ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਤਿੰਨ ਰੋਜ਼ਾ ਸਮਾਗਮ ਵਿਚ ਪਹਿਲੇ ਦਿਨ ਨੌਵੀਂ ਤੋਂ ਬਾਰ੍ਹਵੀਂ, ਦੂਜੇ ਦਿਨ ਛੇਵੀਂ ਤੋਂ ਅੱਠਵੀਂ ਅਤੇ ਤੀਜੇ ਦਿਨ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲਿਆ। ਗੁਰਬਾਣੀ ਸ਼ਬਦ ਕੀਰਤਨ ਤੋਂ ਬਾਅਦ ਵਿਦਿਆਰਥੀਆਂ ਵਿਚ ਅਧਿਆਤਮਕ ਗਿਆਨ ਦੇ ਵਾਧੇ ਅਤੇ ਵੱਖ-ਵੱਖ ਤਰ੍ਹਾਂ ਦੀ ਕਲਾ ਨੂੰ ਉਜ਼ਾਗਰ ਕਰਨ ਲਈ ਅਨੇਕਾਂ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬਹੁਤ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਮੈਨੇਜਮੈਂਟ ਤੇ ਸਟਾਫ਼ ਵਲੋਂ ਇਨਾਮ ਤਕਸੀਮ ਕੀਤੇ ਗਏ। ਇਹ ਮੁਕਾਬਲੇ ਇੰਟਰ ਹਾਊਸ ਮੁਕਾਬਲਿਆਂ ਤਹਿਤ ਕਰਵਾਏ ਗਏ। ਅਕੈਡਮੀ ਦੇ ਚੇਅਰਮੈਨ ਕਸ਼ਮੀਰ ਸਿੰਘ, ਡਾਇਰੈਕਟਰ ਇਕਓਂਕਾਰ ਸਿੰਘ, ਪ੍ਰਿੰਸੀਪਲ ਹਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਵੀਰਪਾਲ ਕੌਰ ਅਤੇ ਐਡਮਨਿਸਟਰੇਟਰ ਇੰਦਰਜੀਤ ਕੌਰ ਵਲੋਂ ਸਮਾਗਮ ਦੀ ਸ਼ਲਾਘਾ ਕੀਤੀ ਗਈ।