05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਰਕਾਰੀ ਕਾਲਜ ਵਿਖੇ ਪੀ.ਐਸ.ਯੂ ਦੀ 37 ਮੈਂਬਰੀ ਕਾਲਜ ਕਮੇਟੀ ਦੀ ਚੋਣ ਨੌ ਨਿਹਾਲ ਸਿੰਘ ਥਾਂਦੇਵਾਲਾ ਬਣੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਦੀ 37 ਮੈਂਬਰੀ ਕਾਲਜ ਕਮੇਟੀ ਦੀ ਚੋਣ ਕੀਤੀ ਗਈ। ਇਸ ਮੌਕੇ ਨੌਨਿਹਾਲ ਸਿੰਘ ਥਾਂਦੇਵਾਲਾ ਪ੍ਰਧਾਨ, ਸ਼ਿਵਮ ਮੀਤ ਪ੍ਰਧਾਨ, ਨਵਦੀਪ ਕੌਰ ਚੜੇਵਾਨ ਸਕੱਤਰ, ਰੁਕਸਾਨਾ ਖਜ਼ਾਨਚੀ, ਜੈਸਮੀਨ ਕੌਰ ਸਹਾਇਕ ਖਜ਼ਾਨਚੀ, ਕਰਨ ਗਿੱਲ ਪ੍ਰੈਸ ਸਕੱਤਰ ਅਤੇ ਖੁਸ਼ ਕਾਲੇਵਾਲਾ ਤੇ ਹਰਪ੍ਰੀਤ ਸਿੰਘ ਕੋਟਲੀ ਸੋਸ਼ਲ ਮੀਡੀਆ ਇੰਚਾਰਜ ਚੁਣੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਦੀ 37 ਮੈਂਬਰੀ ਕਾਲਜ ਕਮੇਟੀ ਦੀ ਚੋਣ ਕੀਤੀ ਗਈ। ਇਸ ਮੌਕੇ ਨੌਨਿਹਾਲ ਸਿੰਘ ਥਾਂਦੇਵਾਲਾ ਪ੍ਰਧਾਨ, ਸ਼ਿਵਮ ਮੀਤ ਪ੍ਰਧਾਨ, ਨਵਦੀਪ ਕੌਰ ਚੜੇਵਾਨ ਸਕੱਤਰ, ਰੁਕਸਾਨਾ ਖਜ਼ਾਨਚੀ, ਜੈਸਮੀਨ ਕੌਰ ਸਹਾਇਕ ਖਜ਼ਾਨਚੀ, ਕਰਨ ਗਿੱਲ ਪ੍ਰੈਸ ਸਕੱਤਰ ਅਤੇ ਖੁਸ਼ ਕਾਲੇਵਾਲਾ ਤੇ ਹਰਪ੍ਰੀਤ ਸਿੰਘ ਕੋਟਲੀ ਸੋਸ਼ਲ ਮੀਡੀਆ ਇੰਚਾਰਜ ਚੁਣੇ ਗਏ। ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਨੂੰ ਕਮੇਟੀ ਦੇ ਮੈਂਬਰ ਚੁਣਿਆਂ ਗਿਆ। ਇਸ ਮੌਕੇ ਪੀ.ਐਸ.ਯੂ. ਦੇ ਆਗੂ ਰਜਿੰਦਰ ਸਿੰਘ ਢਿੱਲਵਾਂ ਅਤੇ ਸਕੱਤਰ ਨੌਨਿਹਾਲ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਦੀਆਂ ਸਿੱਖਿਆ ਸਬੰਧੀ ਨੀਤੀਆਂ ਨੇ ਆਮ ਘਰਾਂ ਦੇ ਵਿਦਿਆਰਥੀਆਂ ਲਈ ਸਿੱਖਿਆ ਦੇ ਦਰਵਾਜ਼ੇ ਹੋਰ ਵੀ ਤੰਗ ਕਰ ਦਿੱਤੇ ਹਨ। ਨਵੀਂ ਸਿੱਖਿਆ ਨੀਤੀ ਰਾਹੀਂ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਕਮਜ਼ੋਰ ਕਰਕੇ ਸਿੱਖਿਆ ਦੇ ਨਿੱਜੀਕਰਨ ਅਤੇ ਕੇਂਦਰੀਕਰਨ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਤਿੰਨ ਡਿਜੀਟਲ ਯੂਨੀਵਰਸਿਟੀਆਂ ਸਬੰਧੀ ਐਕਟ ਪਾਸ ਕਰਨਾ ਵੀ ਸਿੱਖਿਆ ਨੂੰ ਡਿਜੀਟਲ ਅਤੇ ਕੇਂਦਰੀਕ੍ਰਿਤ ਢਾਂਚੇ ਵੱਲ ਧੱਕਣ ਦਾ ਕਦਮ ਹੈ, ਜਿਸ ਨਾਲ ਵਿਦਿਆਰਥੀਆਂ ਦੀ ਮਿਆਰੀ, ਕਲਾਸਰੂਮ ਅਧਾਰਿਤ ਸਿੱਖਿਆ ਅਤੇ ਅਧਿਆਪਕਾਂ ਦੇ ਰੁਜ਼ਗਾਰ ਉੱਤੇ ਗੰਭੀਰ ਅਸਰ ਪੈ ਸਕਦਾ ਹੈ। ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਲੋੜੀਂਦੇ ਫੰਡ ਦੇਣ ਦੀ ਬਜਾਏ ਫੀਸਾਂ ਅਤੇ ਹੋਰ ਖਰਚਿਆਂ ਦਾ ਬੋਝ ਵਿਦਿਆਰਥੀਆਂ ਸਿਰ ਪਾਇਆ ਜਾ ਰਿਹਾ ਹੈ। ਪੀ.ਐਸ.ਯੂ. ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਬਚਾਉਣ ਅਤੇ ਸਿੱਖਿਆ ਦੇ ਨਿੱਜੀਕਰਨ ਖ਼ਿਲਾਫ਼ ਵਿਦਿਆਰਥੀਆਂ ਨੂੰ ਲਾਮਬੰਦ ਕਰੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਸਿੱਖਿਆ ਦੇ ਨਿੱਜੀਕਰਨ, ਵਿਦਿਆਰਥੀ-ਵਿਰੋਧੀ ਨੀਤੀਆਂ, ਬੇਰੁਜ਼ਗਾਰੀ, ਮਹਿੰਗਾਈ ਅਤੇ ਕਿਸਾਨਾਂ-ਮਜ਼ਦੂਰਾਂ ਉੱਤੇ ਹੋ ਰਹੇ ਹਮਲਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ 26 ਸਤੰਬਰ ਨੂੰ ਮੋਗਾ ਵਿਖੇ ਹੋ ਰਹੀ ਰੈਲੀ ’ਚ ਪਹੁੰਚਣ ਅਤੇ ਲੋਕ ਹੱਕਾਂ ਦੀ ਇਸ ਲੜਾਈ ਨੂੰ ਹੋਰ ਮਜ਼ਬੂਤ ਕਰਨ।
Ad Position 22
No active advertisement
ਪਿਛਲੀ ਖ਼ਬਰ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਦੇ ਐਨ.ਐਸ.ਐਸ ਵਲੰਟੀਅਰਾਂ ਨੇ ਬੂਟੇ ਲਗਾਏ ਅਗਲੀ ਖ਼ਬਰ ਨਿਸ਼ਾਨ ਅਕੈਡਮੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕਰਵਾਇਆ
Ad Position 24