ਪਿੰਡ ਸਦਰਵਾਲਾ ਵਿਖੇ ਚੇਅਰਮੈਨ ਕਿੱਕਰ ਸਿੰਘ ਵਲੋਂ ਸੈਣ ਸਮਾਜ ਨਾਲ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੈਣ ਸਮਾਜ ਵੈਲਫੇਅਰ ਬੋਰਡ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਕਿੱਕਰ ਸਿੰਘ ਵਲੋਂ ਪਿੰਡ ਸਦਰਵਾਲਾ ਵਿਖੇ ਸੈਣ ਸਮਾਜ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਸਮਾਜ ਦੇ ਲੋਕਾਂ ਵਲੋਂ ਆਪਣੀਆਂ ਮੁਸ਼ਕਿਲਾਂ ਅਤੇ ਮੰਗਾਂ ਚੇਅਰਮੈਨ ਕਿੱਕਰ ਸਿੰਘ ਦੇ ਧਿਆਨ ਵਿਚ ਲਿਆਂਦੀਆਂ ਗਈਆਂ।
ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੈਣ ਸਮਾਜ ਵੈਲਫੇਅਰ ਬੋਰਡ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਕਿੱਕਰ ਸਿੰਘ ਵਲੋਂ ਪਿੰਡ ਸਦਰਵਾਲਾ ਵਿਖੇ ਸੈਣ ਸਮਾਜ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਸਮਾਜ ਦੇ ਲੋਕਾਂ ਵਲੋਂ ਆਪਣੀਆਂ ਮੁਸ਼ਕਿਲਾਂ ਅਤੇ ਮੰਗਾਂ ਚੇਅਰਮੈਨ ਕਿੱਕਰ ਸਿੰਘ ਦੇ ਧਿਆਨ ਵਿਚ ਲਿਆਂਦੀਆਂ ਗਈਆਂ। ਚੇਅਰਮੈਨ ਕਿੱਕਰ ਸਿੰਘ ਨੇ ਕਿਹਾ ਕਿ ਸੈਣ ਸਮਾਜ ਦੇ ਲੋਕਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਨੋਟ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਸਬੰਧਤ ਪੱਧਰ ’ਤੇ ਉਠਾ ਕੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 14 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਗੁਰਦੁਆਰਾ ਸ੍ਰੀ ਕਰਮਸਰ ਸਾਹਿਬ ਝੋਕ ਹਰੀਹਰ ਰੋਡ ਫ਼ਿਰੋਜ਼ਪੁਰ ਵਿਖੇ ਸੈਣ ਸਮਾਜ ਵੈਲਫੇਅਰ ਬੋਰਡ ਦੇ ਸੂਬਾ ਚੇਅਰਮੈਨ ਮੱਖਣ ਪੱਲਣ ਪਹੁੰਚ ਰਹੇ ਹਨ। ਇਸ ਮੌਕੇ ਸੈਣ ਸਮਾਜ ਦੇ ਲੋਕ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਉਨ੍ਹਾਂ ਦੇ ਧਿਆਨ ਵਿਚ ਲਿਆ ਸਕਣਗੇ ਅਤੇ ਇਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਹੀਰਾ ਸਿੰਘ, ਜਰਨੈਲ ਸਿੰਘ, ਬੂਟਾ ਸਿੰਘ, ਮਹਿਲ ਸਿੰਘ, ਗੁਰਮੀਤ ਸਿੰਘ, ਬਖਸ਼ੀਸ਼ ਸਿੰਘ, ਮਨਜੀਤ ਸਿੰਘ, ਵਰਿਆਮ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ।