05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅੱਜ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਆਈ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਆਈ.ਏ.ਐਸ. ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਐਸ.ਆਈ.ਆਰ-2026 ਅਧੀਨ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 13 ਅਗਸਤ ਨੂੰ ਕਰਵਾਈ ਜਾ ਚੁੱਕੀ ਹੈ ਅਤੇ ਇਸ ਅਧੀਨ ਦਾਅਵੇ/ਇਤਰਾਜ਼ 12 ਸਤੰਬਰ ਤੱਕ ਪ੍ਰਾਪਤ ਕੀਤੇ ਜਾਣੇ ਹਨ। ਵੋਟਰਾਂ ਦੀ ਸਹੂਲਤ ਲਈ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ 760 ਪੋਲਿੰਗ ਬੂਥਾਂ ’ਤੇ ਬੂਥ ਲੈਵਲ ਅਫ਼ਸਰਾਂ ਵਲੋਂ 6 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਪੈਸ਼ਲ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿਚ ਬੂਥ ਲੈਵਲ ਅਫ਼ਸਰਾਂ ਵਲੋਂ ਆਪਣੇ ਪੋਲਿੰਗ ਬੂਥ ’ਤੇ ਬੈਠ ਕੇ ਲੋਕਾਂ ਪਾਸੋਂ ਨਵੀਂ ਵੋਟ ਰਜਿਸਟਰੇਸ਼ਨ ਲਈ ਫਾਰਮ ਨੰ.6, ਵੋਟ ਵਿਚ ਕਿਸੇ ਕਿਸਮ ਦੀ ਦਰੁੱਸਤੀ ਲਈ ਫਾਰਮ ਨੰ.8 ਅਤੇ ਵੋਟਰ ਸੂਚੀ ਦੀ ਸੁਧਾਈ ਨਾਲ ਸਬੰਧਤ ਹੋਰ ਫਾਰਮ ਭਰਵਾਏ ਜਾਣਗੇ। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ 6 ਸਤੰਬਰ ਦਿਨ ਐਤਵਾਰ ਨੂੰ ਪੋਲਿੰਗ ਬੂਥਾਂ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਕਰਨ ਲਈ ਕੀਤਾ ਸੁਚੇਤ ਅਗਲੀ ਖ਼ਬਰ ਗਲੀਆਂ ’ਚ ਮਿੱਟੀ ਦੀ ਥਾਂ ਕੂੜੇ ਦੀ ਭਰਤ ਪਾਉਣ ’ਤੇ ਲੋਕਾਂ ਵਲੋਂ ਰੋਸ ਪ੍ਰਗਟ
Ad Position 24