05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਕਰਨ ਲਈ ਕੀਤਾ ਸੁਚੇਤ

ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਜ਼ਿਲ੍ਹੇ ਦੇ ਸਮੂਹ ਸਰਪੰਚਾਂ ਨਾਲ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਸ੍ਰੀ ਮੁਕਤਸਰ ਸਾਹਿਬ ਦਫ਼ਤਰ ਵਿਖੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਝੋਨੇ ਦੀ ਕਟਾਈ ਉਪਰੰਤ ਪੈਦਾ ਹੋਣ ਵਾਲੀ ਪਰਾਲੀ ਦੇ ਸੁਚੱਜੇ ਪ੍ਰਬੰਧਨ, ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਉਪਲਬਧ ਖੇਤੀ ਮਸ਼ੀਨਰੀ ਅਤੇ ਵਿਗਿਆਨਿਕ ਤਕਨੀਕਾਂ ਦੀ ਵਰਤੋਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਸ੍ਰੀ ਮੁਕਤਸਰ ਸਾਹਿਬ, 4 ਸਤੰਬਰ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਜ਼ਿਲ੍ਹੇ ਦੇ ਸਮੂਹ ਸਰਪੰਚਾਂ ਨਾਲ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਸ੍ਰੀ ਮੁਕਤਸਰ ਸਾਹਿਬ ਦਫ਼ਤਰ ਵਿਖੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਝੋਨੇ ਦੀ ਕਟਾਈ ਉਪਰੰਤ ਪੈਦਾ ਹੋਣ ਵਾਲੀ ਪਰਾਲੀ ਦੇ ਸੁਚੱਜੇ ਪ੍ਰਬੰਧਨ, ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਉਪਲਬਧ ਖੇਤੀ ਮਸ਼ੀਨਰੀ ਅਤੇ ਵਿਗਿਆਨਿਕ ਤਕਨੀਕਾਂ ਦੀ ਵਰਤੋਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਸ. ਖੁੱਡੀਆਂ ਨੇ ਸਰਪੰਚਾਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਪਿੰਡਾਂ ਦੇ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਪ੍ਰੇਰਿਤ ਕਰਨ ਅਤੇ ਉਹ ਪਿੰਡ ਪੱਧਰ ’ਤੇ ਕਿਸਾਨਾਂ ਨਾਲ ਤਾਲਮੇਲ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਅਤੇ ਸੀ.ਆਰ.ਐਮ ਸਕੀਮ ਅਧੀਨ ਉਪਲਬਧ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਵਾਉਣ, ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਗੁਰਵਿੰਦਰ ਕੌਰ ਬਰਾੜ ਚੇਅਰਪ੍ਰਸਨ ਜ਼ਿਲ੍ਹਾ ਪ੍ਰੀਸ਼ਦ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਅਤੇ ਡੀ.ਡੀ.ਪੀ.ਓ. ਸੁਰਿੰਦਰ ਸਿੰਘ ਢਿੱਲੋਂ ਵਲੋਂ ਵਿਸ਼ੇਸ਼ ਸ਼ਮੂਲੀਅਤ ਕੀਤੀ ਗਈ। ਸਮੂਹ ਸਰਪੰਚਾਂ ਵਲੋਂ ਇਹ ਸੰਕਲਪ ਕੀਤਾ ਗਿਆ ਕਿ ਝੋਨੇ ਦੀ ਕਟਾਈ ਉਪਰੰਤ ਪੈਦਾ ਹੋਣ ਵਾਲੀ ਪਰਾਲੀ ਨੂੰ ਅੱਗ ਨਹੀਂ ਲਗਵਾਉਣਗੇ ਅਤੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਉਪਲਬਧ ਖੇਤੀ ਮਸ਼ੀਨਰੀ ਅਤੇ ਵਿਗਿਆਨਿਕ ਤਕਨੀਕਾਂ ਦੀ ਵਰਤੋਂ ਕਰਵਾਉਣਗੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਨੀ ਫੱਤਣਵਾਲਾ ਨੇ ਜਗਜੀਤ ਸਿੰਘ ਕ੍ਰਿਪਾਲਕੇ ਦੇ ਦਿਹਾਂਤ ’ਤੇ ਪਰਿਵਾਰ ਨਾਲ ਕੀਤਾ ਅਫ਼ਸੋਸ ਪ੍ਰਗਟ ਅਗਲੀ ਖ਼ਬਰ ਅੱਜ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜ਼ਿਲ੍ਹਾ ਚੋਣ ਅਫ਼ਸਰ
Ad Position 24