05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੰਜਾਬ ਪਬਲਿਕ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮੰਡੀ ਲੱਖੇਵਾਲੀ, 3 ਸਤੰਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਮੰਡੀ ਲੱਖੇਵਾਲੀ, 3 ਸਤੰਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਵਿਚ ਮਟਕੀ ਫੋੜ ਇੰਟਰ ਹਾਊਸ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਹਾਊਸਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿਚ ਸਮਰ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਸੁੰਦਰ ਪੇਸ਼ਕਾਰੀਆਂ ਵੀ ਦਿੱਤੀਆਂ। ਇਸ ਮੌਕੇ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਨੂੰ ਰਾਧਾ ਰਾਣੀ ਅਤੇ ਸ੍ਰੀ ਕ੍ਰਿਸ਼ਨ ਦੇ ਮਨਮੋਹਕ ਰੂਪਾਂ ਵਿਚ ਸਜਾਇਆ ਗਿਆ, ਜੋ ਕਿ ਸਮਾਗਮ ਦਾ ਖ਼ਾਸ ਆਕਰਸ਼ਣ ਰਹੇ। ਬੱਚਿਆਂ ਦੀਆਂ ਪਿਆਰੀਆਂ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਪ੍ਰਿੰਸੀਪਲ ਸੰਜੂ ਬੱਬਰ ਅਤੇ ਚੇਅਰਮੈਨ ਹਰਚਰਨ ਸਿੰਘ ਬਰਾੜ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਗਈ। ਸਕੂਲ ਪ੍ਰਬੰਧਕਾਂ ਵਲੋਂ ਜੇਤੂ ਸਮਰ ਹਾਊਸ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਦੇ ਐੱਨ. ਐੱਸ. ਐੱਸ. ਵਲੰਟੀਅਰਾਂ ਦਾ ਵਿਲੱਖਣ ਉਪਰਾਲਾ ਅਗਲੀ ਖ਼ਬਰ ਪਿੰਡ ਕਟੋਰੇਵਾਲਾ ’ਚ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
Ad Position 24