09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੇਂਡੂ ਖੇਤਰਾਂ ’ਚ ਐੱਲ.ਪੀ.ਜੀ. ਸਿਲੰਡਰ ਬੁਕਿੰਗ ਦਾ ਅੰਤਰ ਘਟਾ ਕੇ 25 ਦਿਨ ਕੀਤਾ

ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵਲੋਂ ਘਰੇਲੂ ਐੱਲ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵਲੋਂ ਘਰੇਲੂ ਐੱਲ.ਪੀ.ਜੀ. ਸਿਲੰਡਰ ਦੀ ਰਿਫਿਲ ਬੁਕਿੰਗ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ ਹੈ। ਨਵੇਂ ਫ਼ੈਸਲੇ ਤਹਿਤ ਹੁਣ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਸਾਰੇ ਘਰੇਲੂ ਐੱਲ.ਪੀ.ਜੀ. ਖ਼ਪਤਕਾਰਾਂ ਲਈ ਰਿਫਿਲ ਬੁਕਿੰਗ ਵਿਚਕਾਰ ਅੰਤਰ 25 ਦਿਨ ਨਿਰਧਾਰਤ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੇਂਡੂ ਖੇਤਰਾਂ ਵਿਚ ਖ਼ਪਤਕਾਰਾਂ ਨੂੰ ਰਿਫਿਲ ਬੁਕਿੰਗ ਲਈ 45 ਦਿਨ ਉਡੀਕ ਕਰਨੀ ਪੈਂਦੀ ਸੀ, ਜਦਕਿ ਸ਼ਹਿਰੀ ਖੇਤਰਾਂ ਵਿਚ ਇਹ ਅੰਤਰ 25 ਦਿਨ ਸੀ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਪੇਂਡੂ ਖੇਤਰਾਂ ਦੇ ਘਰੇਲੂ ਗੈਸ ਖ਼ਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਹ ਵੀ ਹੁਣ ਸ਼ਹਿਰੀ ਖ਼ਪਤਕਾਰਾਂ ਦੀ ਤਰ੍ਹਾਂ 25 ਦਿਨ ਬਾਅਦ ਆਪਣਾ ਐੱਲ.ਪੀ.ਜੀ. ਸਿਲੰਡਰ ਮੁੜ ਬੁੱਕ ਕਰਵਾ ਸਕਣਗੇ। ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਵਲੋਂ 7 ਸਤੰਬਰ ਨੂੰ ਜਾਰੀ ਕੀਤੇ ਪੱਤਰ ਵਿਚ ਕਿਹਾ ਗਿਆ ਹੈ ਕਿ ਮੌਜੂਦਾ ਸਮੇਂ ਐੱਲ.ਪੀ.ਜੀ. ਦੀ ਸਪਲਾਈ ਸਥਿਤੀ ਵਿਚ ਸੁਧਾਰ ਹੋਇਆ ਹੈ ਅਤੇ ਰਿਫਿਲ ਦੇ ਬੈਕਲਾਗ ਵਿਚ ਵੀ ਕਾਫ਼ੀ ਕਮੀ ਆਈ ਹੈ। ਇਸ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਸਾਰੇ ਘਰੇਲੂ ਐੱਲ.ਪੀ.ਜੀ. ਖ਼ਪਤਕਾਰਾਂ ਲਈ ਰਿਫਿਲ ਬੁਕਿੰਗ ਦਾ ਅੰਤਰ 25 ਦਿਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੰਤਰਾਲੇ ਵਲੋਂ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਇਸ ਫ਼ੈਸਲੇ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸੰਬੰਧੀ ਹਰਜਸ ਭਾਰਤ ਗੈਸ ਪੇਂਡੂ ਵਿਤਰਕ ਹਰੀਕੇ ਕਲਾਂ ਦੇ ਸੰਚਾਲਕ ਰਾਹੁਲ ਸੱਚਦੇਵਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਪੇਂਡੂ ਖੇਤਰਾਂ ਵਿਚ ਰਹਿੰਦੇ ਘਰੇਲੂ ਗੈਸ ਖ਼ਪਤਕਾਰਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਹੁਣ ਪੇਂਡੂ ਖ਼ਪਤਕਾਰ ਵੀ 2 5 ਦਿਨ ਬਾਅਦ ਆਪਣਾ ਐੱਲ.ਪੀ.ਜੀ. ਰਿਫਿਲ ਬੁੱਕ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਨਵੇਂ ਨਿਯਮ ਨਾਲ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਰਿਫਿਲ ਬੁਕਿੰਗ ਸੰਬੰਧੀ ਪਹਿਲਾਂ ਮੌਜੂਦ 20 ਦਿਨਾਂ ਦਾ ਅੰਤਰ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨਵਾਂ ਨਿਯਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਇਸ ਸੰਬੰਧੀ ਸਿਸਟਮ ਵਿਚ ਵੀ ਲੋੜੀਂਦੇ ਬਦਲਾਅ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਡਾ. ਕੇਹਰ ਸਿੰਘ ਮਾਰਗ ਹੋਇਆ ਸੀਵਰੇਜ ਦੇ ਗੰਦੇ ਪਾਣੀ ਤੋਂ ਮੁਕਤ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਦੀ ਚੋਣ ਹੋਈ
Ad Position 24