ਬਿਜਲੀ ਕਾਮਿਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਦੋਦਾ, 8 ਸਤੰਬਰ (ਰਵੀਪਾਲ)-ਸਾਂਝਾ ਮੁਲਾਜ਼ਮ ਪੈਨਸ਼ਨਰ ਮੰਚ ਅਤੇ ਪੀ. ਐੱਸ.
ਦੋਦਾ, 8 ਸਤੰਬਰ (ਰਵੀਪਾਲ)-ਸਾਂਝਾ ਮੁਲਾਜ਼ਮ ਪੈਨਸ਼ਨਰ ਮੰਚ ਅਤੇ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਸਬ ਡਵੀਜ਼ਨ ਦੋਦਾ ਦੇ ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਸਰਕਾਰ ਦੀਆਂ ਨਾਕਾਮੀਆਂ ਅਤੇ ਮੁਲਾਜ਼ਮਾਂ ਪ੍ਰਤੀ ਈਰਖਾ ਦੇ ਵਿਰੋਧ ’ਚ ਡੀ.ਸੀ. ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਅੜੀਅਲ ਨੀਤੀ ਅਤੇ ਆਮ ਲੋਕਾਂ ਵਿਚ ਝੂਠੇ ਗੁੰਮਰਾਹਕੁੰਨ ਪ੍ਰਚਾਰ ਤੇ ਰੋਸ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੂੰ ਗੈਰ ਹਾਜ਼ਰ ਕਰਨ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਨਹੀਂ ਮੰਨਦੀ ਤਾਂ ਜਥੇਬੰਦੀਆਂ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਬ ਡਵੀਜ਼ਨ ਦੋਦਾ ਦੇ ਪ੍ਰਧਾਨ ਧਰਮਿੰਦਰ ਸਿੰਘ ਗੂੜ੍ਹੀ ਸੰਘਰ, ਡਵੀਜ਼ਨ ਪ੍ਰਧਾਨ ਦਲਜੀਤ ਸਿੰਘ ਹਰੀਕੇ ਕਲਾਂ, ਰੁਪਿੰਦਰ ਸਿੰਘ ਜੇ.ਈ., ਚਰਨਜੀਤ ਸਿੰਘ ਜੇ.ਈ., ਭੁਪਿੰਦਰ ਸਿੰਘ ਜੇ.ਈ., ਕਰਮਜੀਤ ਸਿੰਘ ਜੇ.ਈ., ਜਸਵਿੰਦਰ ਸਿੰਘ, ਮਨਜਿੰਦਰ ਸਿੰਘ ਅਤੇ ਵੀਰੂ ਖੋਖਰ ਆਦਿ ਵੀ ਮੌਜੂਦ ਸਨ।