08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸ੍ਰੀ ਮੁਕਤਸਰ ਸਾਹਿਬ ਵਿਖੇ ਸੈਣ ਸਮਾਜ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੈਣ ਸਮਾਜ ਦੀ ਮੀਟਿੰਗ ਸਥਾਨਕ ਗੁਰਦੁਆਰਾ ਬਾਬਾ ਸੈਣ ਭਗਤ ਵਿਖੇ ਸੂਬਾ ਪ੍ਰਧਾਨ ਡਾ. ਪ੍ਰਗਟ ਸਿੰਘ ਧੀਰਾ ਪੱਤਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸੈਣ ਸਮਾਜ ਦੇ ਵਰਕਰ ਸ਼ਾਮਿਲ ਹੋਏ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੈਣ ਸਮਾਜ ਦੀ ਮੀਟਿੰਗ ਸਥਾਨਕ ਗੁਰਦੁਆਰਾ ਬਾਬਾ ਸੈਣ ਭਗਤ ਵਿਖੇ ਸੂਬਾ ਪ੍ਰਧਾਨ ਡਾ. ਪ੍ਰਗਟ ਸਿੰਘ ਧੀਰਾ ਪੱਤਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸੈਣ ਸਮਾਜ ਦੇ ਵਰਕਰ ਸ਼ਾਮਿਲ ਹੋਏ। ਇਸ ਮੌਕੇ ਭਾਰਤੀ ਸੈਨ ਏਕਤਾ ਵੈੱਲਫ਼ੇਅਰ ਦੇ ਪ੍ਰਧਾਨ ਡਾ. ਪ੍ਰਗਟ ਸਿੰਘ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 14 ਸਤੰਬਰ ਨੂੰ ਬਾਬਾ ਸੈਨ ਭਗਤ ਦੀ ਯਾਦ ਅਤੇ ਭਾਈ ਸਾਹਿਬ ਸਿੰਘ ਦੀ ਯਾਦ ਵਿਚ ਸਮਾਗਮ ਕਰਵਾਉਣ ਲਈ ਗੁਰਦੁਆਰਾ ਸਾਹਿਬ ਝੋਕ ਹਰੀਹਰ ਵਿਖੇ ਸਵੇਰੇ 10 ਤੋਂ 12 ਵਜੇ ਤੱਕ ਮੀਟਿੰਗ ਰੱਖੀ ਗਈ ਹੈ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਜਾਵੇਗਾ। ਇਸ ਮੌਕੇ ਮੰਗਾਂ ਤੇ ਮੁਸ਼ਕਿਲਾਂ ਨੂੰ ਸੁਣਨ ਲਈ ਸੈਣ ਸਮਾਜ ਵੈੱਲਫ਼ੇਅਰ ਬੋਰਡ ਪੰਜਾਬ ਦੇ ਚੇਅਰਮੈਨ ਮੱਖਣ ਪੱਲਣ ਅਤੇ ਕਈ ਸੂਬਾ ਕਮੇਟੀ ਮੈਂਬਰ ਵੀ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲਿ੍ਹਆਂ ਤੋਂ ਆਏ ਸੈਣ ਸਮਾਜ ਵੈੱਲਫ਼ੇਅਰ ਦੇ ਵਰਕਰਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ ਜਾਣਗੀਆਂ ਤੇ ਪੰਜਾਬ ਸਰਕਾਰ ਤੱਕ ਪਹੁੰਚਾਉਣ ਦਾ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਅੰਗਰੇਜ਼ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਅਮਰੀਕ ਸਿੰਘ ਪ੍ਰਧਾਨ, ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਗੁਰਚਰਨ ਸਿੰਘ ਕਾਉਣੀ ਪ੍ਰਧਾਨ, ਕਿੱਕਰ ਸਿੰਘ ਜ਼ਿਲ੍ਹਾ ਚੇਅਰਮੈਨ ਸੈਣ ਸਮਾਜ ਵੈੱਲਫ਼ੇਅਰ ਬੋਰਡ, ਬਖ਼ਸ਼ੀਸ਼ ਸਿੰਘ ਬਲਾਕ ਚੇਅਰਮੈਨ, ਬੂਟਾ ਸਿੰਘ ਚੇਅਰਮੈਨ ਫ਼ਰੀਦਕੋਟ, ਸਵਰਨ ਸਿੰਘ ਚੇਅਰਮੈਨ ਫ਼ਿਰੋਜ਼ਪੁਰ, ਰਮਨ ਸੈਣ ਚੇਅਰਮੈਨ ਫ਼ਾਜ਼ਿਲਕਾ ਤੋਂ ਇਲਾਵਾ ਮਲੋਟ ਤੋਂ ਬਲਵਿੰਦਰ ਸਿੰਘ, ਗਿੱਦੜਬਾਹਾ ਤੋਂ ਦਰਸ਼ਨ ਸਿੰਘ ਮੱਲਣ, ਗੁਰਮੇਲ ਸਿੰਘ ਮੱਲਣ, ਚੇਅਰਮੈਨ ਰੂਪ ਸਿੰਘ ਹਰੀਕੇ ਕਲਾਂ, ਬਲਵਿੰਦਰ ਸਿੰਘ, ਬਿੱਟੂ ਸਿੰਘ, ਸਵਰਨ ਸਿੰਘ, ਜੋਗਿੰਦਰ ਸਿੰਘ, ਨਛੱਤਰ ਸਿੰਘ, ਕਰਮਜੀਤ ਸਿੰਘ, ਮੇਜਰ ਸਿੰਘ, ਕੁਲਵੰਤ ਸਿੰਘ ਫੂਲੇਵਾਲਾ, ਗੁਰਤੇਜ ਸਿੰਘ ਰੁਪਾਣਾ, ਰਾਜਾ ਸਿੰਘ ਰੁਪਾਣਾ, ਚੰਨਣ ਸਿੰਘ, ਜਗਦੀਪ ਸਿੰਘ, ਪਿੰਡ ਫਿੱਡੇ ਕਲਾਂ ਤੋਂ ਵਰਕਰਾਂ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਖੇਡ ਮੁਕਾਬਲੇ ਸਮਾਪਤ ਅਗਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
Ad Position 24