08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਖੇਡ ਮੁਕਾਬਲੇ ਸਮਾਪਤ

ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਦਿਨ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ, ਜਿਨ੍ਹਾਂ ਵਿਚ ਅੰਡਰ-21, 21-30, 31-40, 41-50, 51-60, 61-70 ਅਤੇ 70 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀਆਂ ਤੇ ਖਿਡਾਰਨਾਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਦਿਨ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ, ਜਿਨ੍ਹਾਂ ਵਿਚ ਅੰਡਰ-21, 21-30, 31-40, 41-50, 51-60, 61-70 ਅਤੇ 70 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀਆਂ ਤੇ ਖਿਡਾਰਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੌਰਾਨ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ ਤੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ। ਅਥਲੈਟਿਕਸ ਦੇ 21-30 ਸਾਲ ਉਮਰ ਵਰਗ ਦੇ 1500 ਮੀਟਰ ਲੜਕਿਆਂ ਦੇ ਮੁਕਾਬਲੇ ਵਿਚ ਇਕਬਾਲ ਸਿੰਘ ਨੇ ਪਹਿਲਾ ਸਥਾਨ, ਸੁਖਮਨ ਸਿੰਘ ਪਿੰਡ ਗੋਨਿਆਣਾ ਨੇ ਦੂਜਾ ਸਥਾਨ ਅਤੇ ਰਵਿੰਦਰ ਸਿੰਘ ਪਿੰਡ ਗੋਨਿਆਣਾ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਖੋ-ਖੋ ਅੰਡਰ-17 ਲੜਕੀਆਂ ਦੇ ਮੁਕਾਬਲੇ ਵਿਚ ਪਿੰਡ ਰਣਜੀਤਗੜ੍ਹ ਦੀ ਟੀਮ ਨੇ ਪਹਿਲਾ ਸਥਾਨ, ਗੁਰੂ ਨਾਨਕ ਦੇਵ ਪਬਲਿਕ ਸਕੂਲ ਲੰਬੀਢਾਬ ਨੇ ਦੂਜਾ ਸਥਾਨ ਅਤੇ ਐੱਲ.ਡੀ.ਆਰ. ਸਕੂਲ ਪਿੰਡ ਲੰਬੀਢਾਬ ਨੇ ਤੀਜਾ ਸਥਾਨ ਹਾਸਿਲ ਕੀਤਾ। ਅਥਲੈਟਿਕਸ ਅੰਡਰ-17 ਲੜਕੀਆਂ ਦੀ ਲੰਬੀ ਛਾਲ ਦੇ ਮੁਕਾਬਲੇ ਵਿਚ ਤਕਦੀਰ ਕੌਰ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ, ਮਹਿਕਦੀਪ ਕੌਰ ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਸਥਾਨ ਅਤੇ ਅੰਸ਼ਪ੍ਰੀਤ ਕੌਰ ਸੰਤ ਬਾਬਾ ਗੁਰਮੁਖ ਸਿੰਘ ਸਕੂਲ ਸ੍ਰੀ ਮੁਕਤਸਰ ਸਾਹਿਬ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਵਾਲੀਬਾਲ ਸ਼ੂਟਿੰਗ ਅੰਡਰ-21 ਲੜਕਿਆਂ ਦੇ ਮੁਕਾਬਲੇ ਵਿਚ ਕੁੱਲ 10 ਟੀਮਾਂ ਨੇ ਭਾਗ ਲਿਆ। ਇਸ ਵਿਚ ਦਸਮੇਸ਼ ਕਲੱਬ ਪਿੰਡ ਥਾਂਦੇਵਾਲਾ ਦੀ ਟੀਮ ਨੇ ਪਹਿਲਾ ਸਥਾਨ, ਪਿੰਡ ਰਹੂੜਿਆਂਵਾਲੀ ਦੀ ਟੀਮ ਨੇ ਦੂਜਾ ਸਥਾਨ ਅਤੇ ਫਤਿਹ ਕਲੱਬ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਫੁੱਟਬਾਲ ਅੰਡਰ-17 ਲੜਕਿਆਂ ਅਤੇ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ 10-10 ਟੀਮਾਂ ਨੇ ਭਾਗ ਲਿਆ। ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ, ਦਫ਼ਤਰੀ ਸਟਾਫ਼, ਸਿੱਖਿਆ ਵਿਭਾਗ ਦੇ ਸਮੂਹ ਡੀ.ਪੀ.ਈ./ਪੀ.ਟੀ.ਆਈ., ਸਿਹਤ ਵਿਭਾਗ ਦੀ ਟੀਮ, ਸਕਿਉਰਿਟੀ ਟੀਮ ਅਤੇ ਹੋਰ ਪਤਵੰਤੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸੰਗੂਧੌਣ, ਨਵਾਂ ਭੁੱਲਰ ਅਤੇ ਭੁੱਲਰ ਵਿਖੇ ਦਿਖਾਈ ਦਸਤਾਵੇਜ਼ੀ ਫ਼ਿਲਮ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਸੈਣ ਸਮਾਜ ਦੀ ਮੀਟਿੰਗ ਹੋਈ
Ad Position 24