08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਾਂਝਾ ਮੁਲਾਜ਼ਮ ਮੰਚ ਵਲੋਂ ਇਕ ਰੋਜ਼ਾ ਕਲਮਛੋੜ ਹੜਤਾਲ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ , 12-13 ਨੂੰ ਕੈਬਨਿਟ ਮੰਤਰੀਆਂ ਦਾ ਘਿਰਾਓ

ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਲੱਖਾਂ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢਿਆ ਗਿਆ ਸੰਘਰਸ਼ ਦਿਨ ਪ੍ਰਤੀ ਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਆਉਣ ਵਾਲੇ ਸਮੇਂ ਵਿਚ ਵੱਡੇ ਐਕਸ਼ਨ ਦੇਖਣ ਨੂੰ ਮਿਲਣਗੇ। ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ, ਤਨਖ਼ਾਹ ਕਮਿਸ਼ਨ ਦੇ ਬਕਾਏ ਅਦਾ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਆਦਿ ਮੰਗਾਂ ਦੀ ਪੂਰਤੀ ਲਈ ਆਉਣ ਵਾਲੇ 2 ਮਹੀਨਿਆਂ ਦੇ ਸੰਘਰਸ਼ ਦੀ ਰੂਪ-ਰੇਖਾ ਉਲੀਕ ਲਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਦੇ ਲੱਖਾਂ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢਿਆ ਗਿਆ ਸੰਘਰਸ਼ ਦਿਨ ਪ੍ਰਤੀ ਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਆਉਣ ਵਾਲੇ ਸਮੇਂ ਵਿਚ ਵੱਡੇ ਐਕਸ਼ਨ ਦੇਖਣ ਨੂੰ ਮਿਲਣਗੇ। ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝੀ ਤਾਲਮੇਲ ਕਮੇਟੀ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ, ਤਨਖ਼ਾਹ ਕਮਿਸ਼ਨ ਦੇ ਬਕਾਏ ਅਦਾ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ ਅਤੇ ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ ਆਦਿ ਮੰਗਾਂ ਦੀ ਪੂਰਤੀ ਲਈ ਆਉਣ ਵਾਲੇ 2 ਮਹੀਨਿਆਂ ਦੇ ਸੰਘਰਸ਼ ਦੀ ਰੂਪ-ਰੇਖਾ ਉਲੀਕ ਲਈ ਹੈ। ਅੱਜ ਇਕ ਰੋਜ਼ਾ ਕਲਮਛੋੜ ਹੜਤਾਲ ਕਰਕੇ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਡਾ. ਅੰਬੇਡਕਰ ਚੌਂਕ ਵਿਖੇ ਧਰਨਾ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਿਲ ਹੋਏ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਰਾਜ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝਾ ਮੁਲਾਜ਼ਮ ਮੰਚ ਦੇ ਝੰਡੇ ਹੇਠ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਮਹਾਂ ਹੜਤਾਲ ਕੀਤੀ ਗਈ ਸੀ, ਜਿਸ ਉਪਰੰਤ ਸਰਕਾਰ ਵਲੋਂ ਮੁਲਾਜ਼ਮਾਂ ’ਤੇ ਦਬਾਅ ਪਾਉਣ ਦੇ ਮਨਸ਼ੇ ਨਾਲ ਸਮੂਹਿਕ ਛੁੱਟੀ ਲੈਣ ਵਾਲੇ ਕਰਮਚਾਰੀਆਂ ਦੀਆਂ ਲਿਸਟਾਂ ਮੰਗੀਆਂ ਗਈਆਂ ਸਨ। ਸਾਂਝਾ ਮੁਲਾਜ਼ਮ ਮੰਚ ਵਲੋਂ ਸਰਕਾਰ ਨੂੰ 7 ਸਤੰਬਰ ਤੱਕ ਇਹ ਮੁਲਾਜ਼ਮ ਵਿਰੋਧੀ ਪੱਤਰ ਵਾਪਸ ਲੈਣ ਦਾ ਨੋਟਿਸ ਦਿੱਤਾ ਗਿਆ ਸੀ, ਪ੍ਰੰਤੂ ਸਰਕਾਰ ਵਲੋਂ ਮੁਲਾਜ਼ਮ ਮੰਚ ਦੇ ਨੋਟਿਸ ਦੀ ਪ੍ਰਵਾਹ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਅੱਜ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਮੰਚ ਵਲੋਂ ਲਏ ਗਏ ਫ਼ੈਸਲੇ ਅਨੁਸਾਰ 12 ਤੇ 13 ਸਤੰਬਰ ਨੂੰ ਪੰਜਾਬ ਕੈਬਨਿਟ ਦੇ ਮੰਤਰੀਆਂ ਦੇ ਘਿਰਾਓ ਕੀਤੇ ਜਾਣਗੇ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ’ਚ ਮੁਲਾਜ਼ਮ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ 19 ਤੇ 20 ਸਤੰਬਰ ਨੂੰ ਵੀ ਰਹਿੰਦੇ ਮੰਤਰੀਆਂ ਦੇ ਘਿਰਾਓ ਕੀਤੇ ਜਾਣਗੇ, ਜਦਕਿ 30 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁਲਾਜ਼ਮ ਸੈਸ਼ਨ ਲਗਾਇਆ ਜਾਵੇਗਾ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਮੂਹ ਮੈਂਬਰਾਂ ਨੂੰ ਬਕਾਇਦਾ ਸੱਦਾ ਪੱਤਰ ਭੇਜਿਆ ਜਾਵੇਗਾ। ਇਸ ਤੋਂ ਇਲਾਵਾ 1 0 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗਾ, ਜਿਸ ਵਿਚ ਲੱਖਾਂ ਮੁਲਾਜ਼ਮ ਤੇ ਪੈਨਸ਼ਨਰ ਸ਼ਾਮਿਲ ਹੋਣਗੇ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਫ਼ਿਰ ਵੀ ਪੂਰੀਆਂ ਨਾ ਕੀਤੀਆਂ ਤਾਂ 21 ਤੇ 22 ਅਕਤੂਬਰ ਨੂੰ ਸਮੁੱਚੇ ਪੰਜਾਬ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਆਰ - ਪਾਰ ਦੀ ਲੜਾਈ ਸ਼ੁਰੂ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਮਨੋਹਰ ਲਾਲ ਸ਼ਰਮਾ ਪ੍ਰਧਾਨ ਗੌਰਮਿੰਟ ਟੀਚਰਜ਼ ਯੂਨੀਅਨ, ਕਰਮਜੀਤ ਸ਼ਰਮਾ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ, ਸੁਖਵਿੰਦਰ ਸਿੰਘ ਦੋਦਾ, ਪਰਮਜੀਤ ਸਿੰਘ ਜੀ.ਟੀ.ਯੂ., ਸੁਖਦੇਵ ਮੁਹੰਮਦ, ਕਾਨੂੰਨਗੋ ਐਸੋਸੀਏਸ਼ਨ, ਹਰਜਿੰਦਰ ਸਿੰਘ ਪਟਵਾਰ ਯੂਨੀਅਨ, ਕੁਲਦੀਪ ਸਿੰਘ ਡਰਾਈਵਰ ਯੂਨੀਅਨ, ਓਂਕਾਰ ਸਿੰਘ, ਮੇਜਰ ਸਿੰਘ ਪੰਜਾਬ ਰੋਡਵੇਜ਼, ਮੇਜਰ ਸਿੰਘ ਬਿਜਲੀ ਬੋਰਡ, ਬਲਵੰਤ ਸਿੰਘ ਅਤੇ ਹੋਰ ਬਹੁਤ ਸਾਰੇ ਸੇਵਾ ਮਕੁਤ ਅਤੇ ਵਿਭਾਗਾਂ ਦੇ ਸਾਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੁਕਤਸਰ-ਸਾਦਿਕ-ਫ਼ਿਰੋਜ਼ਪੁਰ ਹਾਈਵੇਅ ਸੜਕ ਦਾ ਕੰਮ ਅਜੇ ਵੀ ਪਿਆ ਅਧੂਰਾ ਅਗਲੀ ਖ਼ਬਰ ਪਿੰਡ ਸੰਗੂਧੌਣ, ਨਵਾਂ ਭੁੱਲਰ ਅਤੇ ਭੁੱਲਰ ਵਿਖੇ ਦਿਖਾਈ ਦਸਤਾਵੇਜ਼ੀ ਫ਼ਿਲਮ
Ad Position 24