08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਐੱਚ.ਐੱਸ. ਹਾਈ ਸਕੂਲ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਕ੍ਰਿਕਟ ਲਈ ਚੋਣ

ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐੱਚ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਐੱਚ.ਐੱਸ. ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਚਾਰ ਹੋਣਹਾਰ ਵਿਦਿਆਰਥੀਆਂ ਦੀ ਕ੍ਰਿਕਟ ਵਿਚ ਰਾਜ ਪੱਧਰ ਲਈ ਚੋਣ ਹੋਈ ਹੈ। ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ, ਮਿਹਨਤ ਤੇ ਲਗਨ ਦਾ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਹਾਸਿਲ ਕੀਤੀ। ਸੂਬਾ ਪੱਧਰੀ ਕ੍ਰਿਕਟ ਲਈ ਚੁਣੇ ਗਏ ਵਿਦਿਆਰਥੀਆਂ ਵਿਚ ਗੁਰਇੱਕ ਮੋਂਗਾ ਅੱਠਵੀਂ ਜਮਾਤ, ਸਰਤਾਜ ਸਿੰਘ ਨੌਂਵੀਂ ਜਮਾਤ, ਸਾਹਿਲਦੀਪ ਸਿੰਘ ਦਸਵੀਂ ਜਮਾਤ ਅਤੇ ਸ਼ੇਰਇੰਦਰ ਸਿੰਘ ਅੱਠਵੀਂ ਜਮਾਤ ਸ਼ਾਮਿਲ ਹਨ। ਪ੍ਰਿੰਸੀਪਲ ਵਿਪਨ ਕੁਮਾਰ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਹੋਰ ਬੱਚਿਆਂ ਨੂੰ ਵੀ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰੇਗੀ। ਸਕੂਲ ਚੇਅਰਮੈਨ ਗੁਰਚਰਨ ਸਿੰਘ ਬਰਾੜ, ਅਨਮੋਲ ਬਰਾੜ ਅਤੇ ਸਮਨ ਬਰਾੜ ਵਲੋਂ ਵੀ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ। ਵਿਦਿਆਰਥੀਆਂ ਦੀ ਇਸ ਸਫ਼ਲਤਾ ਵਿਚ ਡੀ.ਪੀ.ਈ. ਰਣਧੀਰ ਸਿੰਘ ਅਤੇ ਬਲਜੀਤ ਸਿੰਘ ਦਾ ਵੀ ਮਹੱਤਵਪੂਰਨ ਯੋਗਦਾਨ ਰਿਹਾ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਕ੍ਰਿਕਟ ਦੀ ਤਿਆਰੀ ਲਈ ਲਗਾਤਾਰ ਮਾਰਗ ਦਰਸ਼ਨ ਤੇ ਉਤਸ਼ਾਹ ਪ੍ਰਦਾਨ ਕੀਤਾ ਗਿਆ। ਉਨ੍ਹਾਂ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸੂਬਾ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੀਆਂ ਕੋਆਰਡੀਨੇਟਰਜ਼ ਮੀਨਾ ਰਾਣੀ ਅੇ ਰਚਨਾ ਵਧਵਾ ਦੀ ਅਗਵਾਈ ਹੇਠ ਸਮੂਹ ਸਟਾਫ਼ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਅਗਲੀ ਸਫ਼ਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਜਲਾਲਾਬਾਦ ਰੋਡ ਰੇਲਵੇ ਲੈਵਲ ਕਰਾਸਿੰਗ ਲਈ ਡੀ.ਸੀ. ਨੂੰ ਤੁਰੰਤ ਦਖ਼ਲ ਦੇਣ ਦੀ ਅਪੀਲ
Ad Position 24