ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਖੇ ਐੱਨ.ਐੱਸ.ਐੱਸ. ਕੈਂਪ ਲਗਾਇਆ
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਈ ਮਸਤਾਨ ਸਿੰਘ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਨ. ਐੱਸ.
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ (ਰਣਜੀਤ ਸਿੰਘ ਢਿੱਲੋਂ)-ਭਾਈ ਮਸਤਾਨ ਸਿੰਘ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਨ.ਐੱਸ.ਐੱਸ. ਯੂਨਿਟ ਵਲੋਂ ਇਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਵੱਖ-ਵੱਖ ਸਮਾਜ ਸੇਵੀ ਤੇ ਜਾਗਰੂਕਤਾ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਕੈਂਪ ਤਹਿਤ ਵਿਦਿਆਰਥੀਆਂ ਵਲੋਂ ਸਕੂਲ ਕੈਂਪਸ ਦੀ ਸਫ਼ਾਈ ਕੀਤੀ ਗਈ ਅਤੇ ਸਾਫ਼-ਸੁਥਰੇ ਵਾਤਾਵਰਣ ਦਾ ਸੰਦੇਸ਼ ਦਿੱਤਾ ਗਿਆ। ਇਸ ਦੇ ਨਾਲ ਹੀ ਸਕੂਲ ਕੈਂਪਸ ਵਿਚ ਲੱਗੇ ਬੂਟਿਆਂ ਨੂੰ ਪਾਣੀ ਦਿੱਤਾ ਗਿਆ ਅਤੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਨਵੇਂ ਬੂਟੇ ਵੀ ਲਗਾਏ ਗਏ। ਵਲੰਟੀਅਰਾਂ ਨੇ ਸਵੱਛਤਾ ਅਤੇ ਹਰਿਆਵਲ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਪੂਰੇ ਉਤਸ਼ਾਹ ਨਾਲ ਸੇਵਾ ਕਾਰਜ ਕੀਤਾ। ਇਸ ਮੌਕੇ ਪੁਲਿਸ ਵਿਭਾਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਅਵੇਅਰਨੈੱਸ ਟੀਮ ਦੇ ਇੰਚਾਰਜ ਏ.ਐੱਸ.ਆਈ. ਹਰਮੰਦਰ ਸਿੰਘ ਅਤੇ ਏ.ਐੱਸ.ਆਈ. ਬਲੌਰ ਸਿੰਘ ਨੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਸੜਕ ਸੁਰੱਖਿਆ ਤੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਹੈਲਮਟ ਦੀ ਵਰਤੋਂ ਕਰਨ, ਸੀਟ ਬੈਲਟ ਲਗਾਉਣ, ਟ੍ਰੈਫ਼ਿਕ ਸੰਕੇਤਾਂ ਦੀ ਪਾਲਣਾ ਕਰਨ ਅਤੇ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਮਨੀਸ਼ ਚੋਪੜਾ ਨੇ ਕਿਹਾ ਕਿ ਐੱਨ.ਐੱਸ.ਐੱਸ. ਵਿਦਿਆਰਥੀਆਂ ਵਿਚ ਸਮਾਜ ਪ੍ਰਤੀ ਜ਼ਿੰਮੇਵਾਰੀ, ਅਨੁਸ਼ਾਸਨ ਤੇ ਸੇਵਾ ਦੀ ਭਾਵਨਾ ਪੈਦਾ ਕਰਨ ਦਾ ਇਕ ਮਹੱਤਵਪੂਰਨ ਮੰਚ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਕੁਲਵਿੰਦਰ ਔਲਖ ਤੇ ਗਗਨਦੀਪ ਸਿੰਘ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਕੈਂਪ ਦੀਆਂ ਸਾਰੀਆਂ ਗਤੀਵਿਧੀਆਂ ਵਿਚ ਭਾਗ ਲਿਆ।